ਪ੍ਰਿਯੰਕਾ ਚੋਪੜਾ ਨੇ ਸ਼ੇਅਰ ਕੀਤੀ ਧੀ ਮਾਲਤੀ ਦੀ ਨਵੀਂ ਤਸਵੀਰ, ਫੈਨਜ਼ ਕਰ ਰਹੇ ਪਸੰਦ
Priyanka Chopra shares Malti pic: ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ ਉੱਤੇ ਬਹੁਤ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਪ੍ਰਿਯੰਕਾ ਨੇ ਆਪਣੇ ਪਤੀ ਨਿਕ ਜੋਨਸ ਦਾ ਧੂਮਧਾਮ ਨਾਲ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਇਸ ਦੇ ਨਾਲ ਹੀ ਪ੍ਰਿਯੰਕਾ ਨੇ ਧੀ ਮਾਲਤੀ ਦੀ ਨਵੀਂ ਤਸਵੀਰ ਵੀ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
Image Source: Instagram
ਹਾਲ ਹੀ 'ਚ ਪ੍ਰਿਯੰਕਾ ਚੋਪੜਾ ਨੇ ਆਪਣੇ ਪਤੀ ਨਿਕ ਜੋਨਸ ਦਾ 30ਵਾਂ ਜਨਮਦਿਨ ਸ਼ਾਨਦਾਰ ਤਰੀਕੇ ਨਾਲ ਸੈਲੀਬ੍ਰੇਟ ਕੀਤਾ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕਰਕੇ ਫੈਨਜ਼ ਨੂੰ ਨਿੱਕ ਦੇ ਜਨਮਦਿਨ ਦੇ ਜਸ਼ਨ ਦੀ ਝਲਕ ਦਿਖਾਈ ਹੈ।
ਇਸ ਦੇ ਨਾਲ ਹੀ ਪ੍ਰਿਯੰਕਾ ਚੋਪੜਾ ਨੇ ਆਪਣੀ ਨਿੱਕੀ ਜਿਹੀ ਧੀ ਮਾਲਤੀ ਦੀ ਇੱਕ ਨਵੀਂ ਤਸਵੀਰ ਵੀ ਸ਼ੇਅਰ ਕੀਤੀ ਹੈ। ਇਸ 'ਚ ਪਹਿਲਾਂ ਵਾਂਗ ਹੀ ਮਾਲਤੀ ਦਾ ਚਿਹਰਾ ਤਾਂ ਨਜ਼ਰ ਨਹੀਂ ਆ ਰਿਹਾ ਪਰ ਮਾਲਤੀ ਦੇ ਛੋਟੇ ਜਿਹੇ ਕਿਊਟ ਹੱਥ-ਪੈਰ ਜ਼ਰੂਰ ਨਜ਼ਰ ਆ ਰਹੇ ਹਨ।
Image Source: Instagram
ਪ੍ਰਿਯੰਕਾ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੀ ਧੀ ਕਾਰ 'ਚ ਸਟ੍ਰੌਲਰ ਵਿੱਚ ਬੈਠੀ ਹੋਈ ਨਜ਼ਰ ਆ ਰਹੀ ਹੈ। ਤਸਵੀਰ ਵੇਖ ਕੇ ਇਹ ਲੱਗ ਰਿਹਾ ਹੈ ਕਿ ਮਾਲਤੀ ਦੀ ਇਹ ਤਸਵੀਰ ਕਿਸੇ ਸਫ਼ਰ ਦੇ ਦੌਰਾਨ ਕਲਿੱਕ ਕੀਤੀ ਗਈ ਹੈ। ਮਾਲਤੀ ਦੇ ਛੋਟੇ-ਛੋਟੇ ਪੈਰ ਨਜ਼ਰ ਆ ਰਹੇ ਹਨ, ਜਿਸ 'ਚ ਉਸ ਨੇ ਗੁਲਾਬੀ ਰੰਗ ਦੀ ਬੂਟ ਪਾਏ ਹੋਏ ਹਨ।
ਧੀ ਮਾਲਤੀ ਦੀ ਇਹ ਤਸਵੀਰ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਨੇ ਕੈਪਸ਼ਨ ਵਿੱਚ ਲਿਖਿਆ ਹੈ, “Big ? here we come." ਪ੍ਰਿਯੰਕਾ ਨੇ ਇਹ ਤਸਵੀਰ ਇੰਸਟਾਗ੍ਰਾਮ ਸਟੋਰੀ 'ਚ ਸ਼ੇਅਰ ਕੀਤੀ ਹੈ, ਜਿਸ 'ਤੇ ਪ੍ਰਸ਼ੰਸਕ ਕਾਫੀ ਪਿਆਰ ਬਰਸਾ ਰਹੇ ਹਨ। ਦੱਸ ਦਈਏ ਕਿ ਪ੍ਰਿਯੰਕਾ ਤੇ ਨਿਕ ਜੋਨਸ ਇਸੇ ਸਾਲ ਸੈਰੋਗੇਸੀ ਰਾਹੀਂ ਮਾਤਾ-ਪਿਤਾ ਬਣੇ ਹਨ।
Image Source: Instagram
ਹੋਰ ਪੜ੍ਹੋ: ਹਾਰਡੀ ਸੰਧੂ ਤੇ ਪਰੀਣੀਤੀ ਚੋਪੜਾ ਦੀ ਫ਼ਿਲਮ 'ਤਿਰੰਗਾ' ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਰਿਲੀਜ਼ ਹੋਵੇਗੀ ਫ਼ਿਲਮ
ਪ੍ਰਿਯੰਕਾ ਚੋਪੜਾ ਅਤੇ ਨਿਕ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਧੀ ਦੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ, ਪਰ ਅਜੇ ਤੱਕ ਉਨ੍ਹਾਂ ਨੇ ਧੀ ਦਾ ਚਿਹਰਾ ਨਹੀਂ ਦਿਖਾਇਆ ਹੈ। ਅਨੁਸ਼ਕਾ ਸ਼ਰਮਾ ਤੇ ਵਿਰਾਟ ਵਾਂਗ ਇਸ ਜੋੜੇ ਨੇ ਵੀ ਅਜੇ ਤੱਕ ਆਪਣੀ ਧੀ ਦਾ ਚਿਹਰਾ ਨਾਂ ਵਿਖਾਉਣ ਦਾ ਫੈਸਲਾ ਲਿਆ ਹੈ, ਪਰ ਫੈਨਜ਼ ਹਮੇਸ਼ਾ ਮਾਲਤੀ ਦਾ ਫੇਸ ਵੇਖਣ ਲਈ ਉਤਸ਼ਾਹਿਤ ਰਹਿੰਦੇ ਹਨ।