ਵਿਦੇਸ਼ਾਂ ‘ਚ ਰਹਿੰਦੇ ਪ੍ਰਦੇਸੀ ਵੀਰਾਂ ਦੇ ਦਰਦ ਨੂੰ ਬਿਆਨ ਕਰ ਰਿਹਾ ਲੱਖੀ ਘੁੰਮਾਨ ਦਾ ਨਵਾਂ ਗੀਤ ‘ਜ਼ਿੰਮੇਵਾਰੀ’
ਵਿਦੇਸ਼ਾਂ ‘ਚ ਵੱਸਦੇ ਪੰਜਾਬੀ ਭਰਵਾਂ ਦੇ ਦਰਦ ਨੂੰ ਬੜੇ ਹੀ ਖ਼ੂਬਸੂਰਤ ਤਰੀਕੇ ਦੇ ਨਾਲ ਪੰਜਾਬੀ ਇੰਡਸਟਰੀ ਦੇ ਉਭਰਦੇ ਹੋਏ ਗਾਇਕ ਲੱਖੀ ਘੁੰਮਾਨ ਨੇ ਪੇਸ਼ ਕੀਤਾ ਹੈ । ਇਸ ਗੀਤ ‘ਚ ਉਨ੍ਹਾਂ ਨੇ ਆਪਣੀ ਦਰਦ ਭਰੀ ਆਵਾਜ਼ ਦੇ ਪ੍ਰਦੇਸੀਆਂ ਦੇ ਹਲਾਤਾਂ ਨੂੰ ਬਿਆਨ ਕੀਤਾ ਹੈ।
ਗੀਤ ਦੇ ਬੋਲ ਵਿਰਕ ਬਦਨਪੁਰੀਆ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਪਰਵ ਵਿਰਕ ਨੇ ਦਿੱਤਾ ਹੈ। ਗੀਤ ਦੇ ਬੋਲਾਂ ਚ ਹੋਰ ਉਸ ਨੌਜਵਾਨ ਦੇ ਜਜ਼ਬਾਤਾਂ ਨੂੰ ਬਿਆਨ ਕੀਤਾ ਗਿਆ ਹੈ ਜੋ ਸੋਚਦਾ ਹੈ ਕਿ ਵਿਦੇਸ਼ਾਂ ਦੀ ਜ਼ਿੰਦਗੀ ਬਹੁਤ ਖ਼ੂਬਸੂਰਤ ਹੈ ਪਰ ਉੱਥੇ ਪਹੁੰਚ ਕੇ ਪਤਾ ਚੱਲਦਾ ਹੈ ਕਿ ਡਾਲਰ ਕਮਾਉਣ ਲਈ ਕਿਵੇਂ ਮਿੱਟੀ ਦੇ ਨਾਲ ਮਿੱਟੀ ਹੋਣਾ ਪੈਂਦਾ ਹੈ। ਗੀਤ ਦੀ ਵੀਡੀਓ ਵੀ ਬਹੁਤ ਖ਼ੂਬਸੂਰਤ ਹੈ, ਜਿਸ 'ਚ ਲੱਖੀ ਘੁੰਮਾਨ ਖੁਦ ਅਦਾਕਾਰੀ ਕਰਦੇ ਹੋਏ ਵੀ ਨਜ਼ਰ ਆ ਰਹੇ ਹਨ। ਪ੍ਰਦੇਸੀ ਵੀਰਾਂ ਦੀਆਂ ਮਜ਼ਬੂਰੀਆਂ ਨੂੰ ਬਿਆਨ ਕਰਦੇ ਇਸ ਗੀਤ ਨੂੰ ਟੀਵੀ ਉੱਤੇ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਲੱਖੀ ਘੁੰਮਾਨ ਦਾ ਇਹ ਗੀਤ ਬੈਸਟ ਜ਼ੋਨ ਰਿਕਾਰਡਸ ਦੇ ਯੂਟਿਊਬ ਚੈਨਲ ਉੱਤੇ ਵੀ ਦੇਖਿਆ ਜਾ ਸਕਦਾ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।