ਗੁਰਬਾਜ਼ ਗਰੇਵਾਲ ਦੀਆਂ ਆਪਣੀ ਮਾਂ ਰਵਨੀਤ ਕੌਰ ਦੇ ਨਾਲ ਸਾਹਮਣੇ ਆਈਆਂ ਨਵੀਆਂ ਤਸਵੀਰਾਂ, ਮਾਂ-ਪੁੱਤਰ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਗੁਰਬਾਜ਼ ਗਰੇਵਾਲ ਦੀਆਂ ਕਿਊਟ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਜਿਸ ਵਿੱਚ ਉਹ ਆਪਣੀ ਮਾਂ ਰਵਨੀਤ ਕੌਰ ਗਰੇਵਾਲ ਦੇ ਨਾਲ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ।

Reported by: PTC Punjabi Desk | Edited by: Lajwinder kaur  |  February 19th 2023 10:35 AM |  Updated: February 19th 2023 10:40 AM

ਗੁਰਬਾਜ਼ ਗਰੇਵਾਲ ਦੀਆਂ ਆਪਣੀ ਮਾਂ ਰਵਨੀਤ ਕੌਰ ਦੇ ਨਾਲ ਸਾਹਮਣੇ ਆਈਆਂ ਨਵੀਆਂ ਤਸਵੀਰਾਂ, ਮਾਂ-ਪੁੱਤਰ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Gurbaaz Grewal-Ravneet Grewal: ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਇਨ੍ਹੀਂ ਦਿਨੀਂ ਆਪਣੀ ਨਵੀਂ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਫ਼ਿਲਮ ਦੇ ਟ੍ਰੇਲਰ ਅਤੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉੱਧਰ ਗਿੱਪੀ ਗਰੇਵਾਲ ਦਾ ਪਰਿਵਾਰ ਵੀ ਲਾਈਮਲਾਈਟ 'ਚ ਰਹਿੰਦਾ ਹੈ। ਉਨ੍ਹਾਂ ਦੇ ਪਰਿਵਾਰ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਗਿੱਪੀ ਗਰੇਵਾਲ ਦੇ ਛੋਟੇ ਪੁੱਤਰ ਗੁਰਬਾਜ਼ ਦੀਆਂ ਕੁਝ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। 

image source: Instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਸਾਂਝੀ ਕੀਤੀ ਕਿਊਟ ਜਿਹੀ ਪਰਿਵਾਰਕ ਤਸਵੀਰ
image source: Instagram

ਗੁਰਬਾਜ਼ ਆਪਣੀ ਮਾਂ ਰਵਨੀਤ ਗਰੇਵਾਲ ਨਾਲ ਮਸਤੀ ਕਰਦਾ ਆਇਆ ਨਜ਼ਰ

ਇੱਕ ਵਾਰ ਫਿਰ ਤੋਂ ਗੁਰਬਾਜ਼ ਗਰੇਵਾਲ ਦਾ ਮਸਤੀ ਭਰਿਆ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ, ਗੁਰਬਾਜ਼ ਗਰੇਵਾਲ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਉਹ ਆਪਣੀ ਮੰਮੀ ਰਵਨੀਤ ਕੌਰ ਗਰੇਵਾਲ ਦੇ ਨਾਲ ਮਸਤੀ ਕਰਦਾ ਨਜ਼ਰ ਆ ਰਿਹਾ ਹੈ। ਗੁਰਬਾਜ਼ ਦਾ ਇਹ ਕਿਊਟ ਅੰਦਾਜ਼ ਫੈਨਜ਼ ਦਾ ਦਿਲ ਜਿੱਤ ਰਿਹਾ ਹੈ। ਤਸਵੀਰਾਂ ਵਿੱਚ ਦੇਖ ਸਕਦੇ ਹੋ ਉਹ ਆਪਣੀ ਮਾਂ ਨੂੰ ਗੁਲਾਬ ਦਾ ਫੁੱਲ ਦਿੰਦਾ ਹੋਇਆ ਦਿਖਾਈ ਦੇ ਰਿਹਾ ਹੈ। ਪ੍ਰਸ਼ੰਸਕਾਂ ਨੂੰ ਮਾਂ-ਪੁੱਤ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ।

image source: Instagram

ਗਿੱਪੀ ਗਰੇਵਾਲ ਦੀਆਂ ਆਉਣ ਵਾਲੀਆਂ ਫ਼ਿਲਮਾਂ 

ਗਿੱਪੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' 'ਚ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ 8 ਮਾਰਚ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਗਿੱਪੀ ਦੀ ਫ਼ਿਲਮ 'ਕੈਰੀ ਆਨ ਜੱਟਾ 3' ਵੀ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਕਈ ਹੋਰ ਫ਼ਿਲਮਾਂ ਨੇ ਜੋ ਕਿ ਇਸ ਸਾਲ ਰਿਲੀਜ਼ ਹੋਣਗੀਆਂ ਅਤੇ ਕੁਝ ਅਗਲੇ ਸਾਲ ਰਿਲੀਜ਼ ਹੋਣਗੀਆਂ।  

image source: Instagram

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network