ਸ਼ਰਧਾ ਆਰੀਆ ਦੇ ਘਰ ਆਇਆ ਨੰਨ੍ਹਾ ਮਹਿਮਾਨ, ਨਵ-ਜਨਮੇ ਬੱਚੇ ਦੇ ਨਾਲ ਨਜ਼ਰ ਆਈ ਅਦਾਕਾਰਾ, ਪ੍ਰਸ਼ੰਸਕ ਦੇਣ ਲੱਗੇ ਵਧਾਈ !

ਸ਼ਰਧਾ ਆਰੀਆ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਅਦਾਕਾਰਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਰਧਾ ਆਰੀਆ ਨਵਜਾਤ ਬੱਚੇ ਦੇ ਨਾਲ ਨਜ਼ਰ ਆ ਰਹੀ ਹੈ ।

Reported by: PTC Punjabi Desk | Edited by: Shaminder  |  March 06th 2023 10:23 AM |  Updated: March 06th 2023 10:23 AM

ਸ਼ਰਧਾ ਆਰੀਆ ਦੇ ਘਰ ਆਇਆ ਨੰਨ੍ਹਾ ਮਹਿਮਾਨ, ਨਵ-ਜਨਮੇ ਬੱਚੇ ਦੇ ਨਾਲ ਨਜ਼ਰ ਆਈ ਅਦਾਕਾਰਾ, ਪ੍ਰਸ਼ੰਸਕ ਦੇਣ ਲੱਗੇ ਵਧਾਈ !

ਸ਼ਰਧਾ ਆਰੀਆ (shraddha arya) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਅਦਾਕਾਰਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਰਧਾ ਆਰੀਆ ਨਵਜਾਤ ਬੱਚੇ ਦੇ ਨਾਲ ਨਜ਼ਰ ਆ ਰਹੀ ਹੈ । ਜਿਸ ਤੋਂ ਪ੍ਰਸ਼ੰਸਕਾਂ ਨੇ ਇਹ ਅੰਦਾਜ਼ਾ ਲਗਾ ਲਿਆ ਕਿ ਸ਼ਾਇਦ ਅਦਾਕਾਰਾ ਮਾਂ ਬਣ ਗਈ ਹੈ ਅਤੇ ਉਸ ਨੇ ਬੱਚੇ ਨੂੰ ਜਨਮ ਦਿੱਤਾ ਹੈ । ਜਿਸ ਤੋਂ ਬਾਅਦ ਪ੍ਰਸ਼ੰਸਕ ਵੀ ਉਸ ਨੂੰ ਵਧਾਈਆਂ ਦੇਣ ਲੱਗ ਪਏ । 

ਹੋਰ ਪੜ੍ਹੋ : ਹਰਜੀਤ ਹਰਮਨ ਨੇ ਮਰਹੂਮ ਗੀਤਕਾਰ ਪਰਗਟ ਸਿੰਘ ਨੂੰ ਬਰਸੀ ‘ਤੇ ਕੀਤਾ ਯਾਦ, ਕਿਹਾ ‘ਪਰਗਟ ਸਿੰਘ ਨੂੰ ਸਾਥੋਂ ਵਿੱਛੜਿਆਂ ਚਾਰ ਸਾਲ ਹੋ ਗਏ’

ਤਸਵੀਰਾਂ ਦੀ ਸਚਾਈ ਕੁਝ ਹੋਰ ਹੀ ਨਿਕਲੀ

 ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਰਧਾ ਨਵਜਾਤ ਬੱਚੇ ਦੇ ਨਾਲ ਨਜ਼ਰ ਆ ਰਹੀ ਹੈ । ਪਰ ਉਸ ਨੇ ਅਸਲ ‘ਚ ਨਹੀਂ,ਬਲਕਿ ਟੀਵੀ ਸੀਰੀਅਲ ਕੁੰਡਲੀ ਭਾਗਿਆ ‘ਚ ਬੱਚੇ ਨੂੰ ਜਨਮ ਦਿੱਤਾ ਹੈ ।

ਇਨ੍ਹਾਂ ਤਸਵੀਰਾਂ ‘ਚ ਉਸ ਦੇ ਕੋ ਸਟਾਰ ਸ਼ਕਤੀ ਅਰੋੜਾ ਵੀ ਉਸ ਦੇ ਨਾਲ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । 

ਕੁਝ ਸਮਾਂ ਪਹਿਲਾਂ ਹੀ ਕਰਵਾਇਆ ਹੈ ਵਿਆਹ 

ਅਦਾਕਾਰਾ ਸ਼ਰਧਾ ਆਰੀਆ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ । ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ । ਟੀਵੀ ਸੀਰੀਅਲ ਕੁੰਡਲੀ ਭਾਗਿਆ ‘ਚ ਵੀ ਉਸ ਨੇ ਪ੍ਰੀਤਾ ਦਾ ਕਿਰਦਾਰ ਨਿਭਾਇਆ ਹੈ ਅਤੇ ਇਸ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network