ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਗਾਇਕ ਕੰਠ ਕਲੇਰ ਲੈ ਕੇ ਆ ਰਹੇ ਨੇ ਨਵਾਂ ਗੀਤ ‘ਉਦਾਸ’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
ਆਪਣੀ ਮਿੱਠੀ ਆਵਾਜ਼ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਣ ਵਾਲੇ ਗਾਇਕ ਕੰਠ ਕਲੇਰ ਬਹੁਤ ਜਲਦ ਆਪਣਾ ਨਵਾਂ ਟਰੈਕ ਲੈ ਕੇ ਆ ਰਹੇ ਨੇ । ਉਹ ਉਦਾਸ (Udaas) ਟਾਈਟਲ ਹੇਠ ਸੈਂਡ ਸੌਂਗ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਨੂੰ ਪੀਟੀਸੀ ਉੱਤੇ ਵਲਰਡ ਵਾਈਡ ਰਿਲੀਜ਼ ਕੀਤਾ ਜਾਵੇਗਾ ।
ਇਹ ਗੀਤ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ 27 ਜਨਵਰੀ ਨੂੰ ਰਿਲੀਜ਼ ਹੋਵੇਗਾ । ਜਿਸ ਨੂੰ ਦਰਸ਼ਕ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਤੇ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਤੇ ਇਸ ਗੀਤ ਦਾ ਅਨੰਦ ਲੈ ਸਕਦੇ ਨੇ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਪਹਿਲਾਂ ਵੀ ਕਈ ਨਾਮੀ ਗਾਇਕਾਂ ਦੇ ਗੀਤ ਰਿਲੀਜ਼ ਹੋ ਚੁੱਕੇ ਨੇ। ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਚੁੱਕਿਆ ਹੈ ।
ਜੇ ਗੱਲ ਕਰੀਏ ਕੰਠ ਕਲੇਰ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ । ਉਹ ਪੰਜਾਬੀ ਸੰਗੀਤਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ । ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ ।
View this post on Instagram