ਵਿਆਹੇ ਗਏ ਪੰਜਾਬ ਦੇ CM ਭਗਵੰਤ ਮਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਈਆਂ ਲਾਵਾਂ
Punjab CM Bhagwant Mann and Dr. Gurpreet Kaur wedding: ਕਾਮੇਡੀ ਤੋਂ ਬਾਅਦ ਸਿਆਸੀ ਪਾਰੀ ਦੇ ਨਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜ਼ਿੰਦਗੀ ਦੀ ਇੱਕ ਹੋਰ ਨਵੀਂ ਪਾਰੀ ਖੇਡਣ ਜਾ ਰਹੇ ਹਨ। ਜੀ ਹਾਂ ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਡਾ.ਗੁਰਪ੍ਰੀਤ ਕੌਰ ਦੇ ਨਾਲ ਵਿਆਹ ਦੇ ਬੰਧਨ ਚ ਬੱਝ ਗਏ ਨੇ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲਈਆਂ ਹਨ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।
ਹੋਰ ਪੜ੍ਹੋ : ਵਿਆਹ ਵਾਲੀ ਜੋੜੀ ਦੀ ਪਹਿਲੀ ਤਸਵੀਰ ਆਈ ਸਾਹਮਣੇ, ਲਾਲ ਰੰਗ ਦੇ ਲਹਿੰਗੇ ‘ਚ ਨਜ਼ਰ ਆਈ ਡਾ. ਗੁਰਪ੍ਰੀਤ ਕੌਰ
ਉਨ੍ਹਾਂ ਨੇ ਡਾ. ਗੁਰਪ੍ਰੀਤ ਕੌਰ ਦੇ ਨਾਲ ਆਪਣੀ ਜ਼ਿੰਦਗੀ ਦਾ ਨਵਾਂ ਆਗਾਜ਼ ਕੀਤਾ ਹੈ। ਦੱਸ ਦਈਏ CM ਭਗਵੰਤ ਮਾਨ ਜੋ ਕਿ ਗੋਲਡਨ ਰੰਗ ਦੇ ਕੁੜਤੇ ਪਜਾਮੇ 'ਚ ਅਤੇ ਡਾ. ਗੁਰਪ੍ਰੀਤ ਕੌਰ ਜੋ ਕਿ ਲਾਲ ਰੰਗ ਦੇ ਦੁਲਹਨ ਵਾਲੇ ਜੋੜੇ 'ਚ ਨਜ਼ਰ ਆਈ। ਦੋਵੇਂ ਇਕੱਠੇ ਬਹੁਤ ਹੀ ਪਿਆਰੇ ਨਜ਼ਰ ਆ ਰਹੇ ਨੇ। ਸੋਸ਼ਲ ਮੀਡੀਆ ਉੱਤੇ ਵਧਾਈ ਦੇਣ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ। ਇਸ ਵਿਆਹ ਚ 20 ਮਹਿਮਾਨਾਂ ਨੂੰ ਹੀ ਸ਼ਾਮਿਲ ਕੀਤਾ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ 'ਚ ਸ਼ਾਮਿਲ ਹੋਣ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਪੁੱਜੇ, ਜਿਨ੍ਹਾਂ ਨੇ ਭਗਵੰਤ ਮਾਨ ਦੇ ਪਿਤਾ ਦੇ ਫਰਜ਼ਾਂ ਨੂੰ ਅਦਾ ਕੀਤਾ ਹੈ। ਇਸ ਖ਼ਾਸ ਮੌਕੇ ਉੱਤੇ ਭਗਵੰਤ ਮਾਨ ਦੀ ਮਾਂ ਭਾਵੁਕ ਹੁੰਦੀ ਹੋਈ ਨਜ਼ਰ ਆਈ। ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਸੀਐਮ ਹਾਊਸ ਵਿੱਚ ਹੀ ਹੋਇਆ ਹੈ।
ਜ਼ਿਕਰਯੋਗ ਹੈ ਸਾਲ 2015 ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ। ਉਹ ਹੁਣ ਆਪਣੇ ਬੱਚਿਆਂ ਨਾਲ ਵਿਦੇਸ਼ ‘ਚ ਰਹਿੰਦੀ ਹੈ।
ਹੋਰ ਪੜ੍ਹੋ : ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਨੇ CM ਭਗਵੰਤ ਮਾਨ ਦੀ ਪਹਿਲੀ ਪਤਨੀ ਦੇ ਨਾਲ ਦੀਆਂ ਤਸਵੀਰਾਂ