ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ ਲਈ ਪਹੁੰਚੇ ਸੀਐੱਮ ਭਗਵੰਤ ਮਾਨ, ਲੋਕਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ
ਸਿੱਧੂ ਮੂਸੇਵਾਲਾ (Sidhu Moosewala ) ਦੇ ਘਰ ਅਫਸੋਸ ਕਰਨ ਦੇ ਲਈ ਸੈਲੀਬ੍ਰੇਟੀਜ ਦੇ ਨਾਲ-ਨਾਲ ਸਿਆਸੀ,ਧਾਰਮਿਕ ਆਗੂਆਂ ਦੇ ਨਾਲ-ਨਾਲ ਹੋਰ ਕਈ ਹਸਤੀਆਂ ਪਹੁੰਚ ਰਹੀਆਂ ਹਨ ।ਅੱਜ ਪੰਜਾਬ ਦੇ ਸੀਐੱਮ ਭਗਵੰਤ ਮਾਨ (Baghwan Mann) ਵੀ ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਪ੍ਰਗਟ ਕਰਨ ਦੇ ਲਈ ਪਹੁੰਚੇ ।ਪਰ ਇਸ ਮੌਕੇ ਉਨ੍ਹਾਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ।ਸਿੱਧੂ ਮੂਸੇਵਾਲਾ ਦੇ ਘਰ ਬਾਹਰ ਭਾਰੀ ਸੁਰੱਖਿਆ ਬਲ ਤੈਨਾਤ ਕੀਤੀ ਗਈ ਹੈ।
ਦਸ ਦਈਏ ਕਿ ਸੀਐੱਮ ਨੇ ੮ ਵਜੇ ਪਿੰਡ ਮੂਸਾ ਪਹੁੰਚਣਾ ਸੀ ਪਰ ਰੋਸ ਨੂੰ ਦੇਖਦਿਆਂ ਉਹ ੨ ਘੰਟੇ ਦੇਰੀ ਨਾਲ ਪੁੱਜੇ। ਸੀਐੱਮ ਦੇ ਪਹੁੰਚਣ ਤੋਂ ਪਹਿਲਾਂ ਪਿੰਡ ਵਾਲਿਆਂ ਵੱਲੋੋਂ ਗੁੱਸਾ ਜਤਾਇਆ ਜਾ ਰਿਹਾ ਸੀ ਅਤੇ ਇਹ ਵੀ ਕਿਆਸ ਲਗਾਏ ਜਾ ਰਹੇ ਸਨ ਕਿ ਮੁੱਖ ਮੰਤਰੀ ਦਾ ਦੌਰਾ ਰੱਦ ਵੀ ਹੋ ਸਕਦਾ ਹੇ ।
ਹੋਰ ਪੜ੍ਹੋ : ਸਪਨਾ ਚੌਧਰੀ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ, ਸਪਨਾ ਚੌਧਰੀ ਦੀ ਪੋਸਟ ਹੋ ਰਹੀ ਵਾਇਰਲ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਥ ਸਿੰਘ ਵੀ ਪਿੰਡ ਮੂਸਾ ‘ਚ ਪਹੁੰਚੇ ਸਨ, ਪਰ ਲੋਕਾਂ ਦੇ ਵਿਰੋਧ ਦੇ ਚੱਲਦਿਆਂ ਉਨ੍ਹਾਂ ਨੂੰ ਸਿੱਧੂ ਦੇ ਘਰ ਅੰਦਰ ਨਹੀਂ ਸੀ ਵੜਨ ਦਿੱਤਾ ਗਿਆ । ਗੁਰਪ੍ਰੀਤ ਸਰਦੂਲਗੜ੍ਹ ਦੀ ਮਾਨਸਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।
ਫਿਲਹਾਲ ਪੁਲਿਸ ਅਧਿਕਾਰੀ ਵੱਲੋਂ ਸਿੱਧੂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਕੇ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਦੱਸ ਦਈਏ ਕਿ ਐਤਵਾਰ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਲੋਕਾਂ ‘ਚ ਰੋਸ ਦੀ ਲਹਿਰ ਹੈ ।
View this post on Instagram