ਖੇਤੀ ਬਿੱਲਾਂ ਖਿਲਾਫ ਪੰਜਾਬ ਦੀਆਂ ਔਰਤਾਂ ਪਹੁੰਚ ਰਹੀਆਂ ਦਿੱਲੀ ਦੀਆਂ ਸਰੱਹਦਾਂ ‘ਤੇ, ਹਰਫ ਚੀਮਾ ਨੇ ਸਾਂਝੀ ਕੀਤੀ ਤਸਵੀਰ
ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ । ਇਸ ਧਰਨੇ ਪ੍ਰਦਰਸ਼ਨ ਨੂੰ ਕੌਮਾਂਤਰੀ ਪੱਧਰ ‘ਤੇ ਲੋਕਾਂ ਵੱਲੋਂ ਸਹਿਯੋਗ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ‘ਚ ਲੋਕ ਇਸ ‘ਚ ਸ਼ਮੂਲੀਅਤ ਕਰ ਰਹੇ ਹਨ । ਇਸ ਦੇ ਨਾਲ ਪੰਜਾਬ ਚੋਂ ਵੱਡੀ ਗਿਣਤੀ ‘ਚ ਔਰਤਾਂ ਵੀ ਪਹੁੰਚ ਰਹੀਆਂ ਹਨ । ਗਾਇਕ ਹਰਫ ਚੀਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ ।
Image From Harf Cheema’s Instagram
ਹੋਰ ਪੜ੍ਹੋ : ਯੁਵਰਾਜ ਸਿੰਘ ਦੀ ਪਤਨੀ ਹੇਜਲ ਕੀਚ ਨੇ ਸੋਸ਼ਲ ਮੀਡੀਆ ਤੋਂ ਬਣਾਈ ਦੂਰੀ, ਦੱਸੀ ਇਹ ਵਜ੍ਹਾ
Image From Harf Cheema’s Instagram
ਇਸ ਤਸਵੀਰ ‘ਚ ਵੱਡੀ ਗਿਣਤੀ ‘ਚ ਔਰਤਾਂ ਦਿੱਲੀ ਦੇ ਲਈ ਰਵਾਨਾ ਹੋ ਰਹੀਆਂ ਹਨ । ਇਹ ਔਰਤਾਂ ਕੌਮਾਂਤਰੀ ਮਹਿਲਾ ਦਿਵਸ ਦਿੱਲੀ ਦੀਆਂ ਸਰਹੱਦਾਂ ‘ਤੇ ਹੀ ਮਨਾਉਣਗੀਆਂ । ਦੱਸ ਦਈਏ ਕਿ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਧਰਨਾ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਹੈ ।ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ‘ਤੇ ਕੋਈ ਵੀ ਵਿਚਾਰ ਨਹੀਂ ਕਰ ਰਹੀ ।
Image From Harf Cheema’s Instagram
ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ ਅੱਜ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ 100 ਦਿਨ ਪੂਰੇ ਹੋਣ ’ਤੇ ਸ਼ਨੀਵਾਰ ਨੂੰ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਜਾਮ ਕਰਨ ਦਾ ਐਲਾਨ ਕੀਤਾ ਹੈ।
View this post on Instagram
ਐਕਸਪ੍ਰੈਸ ਵੇਅ ’ਤੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤਕ ਆਵਾਜਾਈ ਪ੍ਰਭਾਵਿਤ ਰਹੇਗੀ।