ਪੰਜਾਬੀ ਐਕਟਰ ਮਲਕੀਤ ਰੌਣੀ ਨੇ ਸਾਂਝੀ ਕੀਤੀ ਆਪਣੇ ਪੁੱਤਰ ਤਰਮਨਦੀਪ ਸਿੰਘ ਨਾਲ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਅੰਦਾਜ਼
ਪੰਜਾਬੀ ਫ਼ਿਲਮੀ ਜਗਤ ਦੇ ਨਾਮੀ ਐਕਟਰ ਮਲਕੀਤ ਰੌਣੀ ਜੋ ਕਿ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਨੇ। ਮਲਕੀਤ ਰੌਣੀ ਜ਼ਿਆਦਾਤਰ ਆਪਣੀ ਫ਼ਿਲਮਾਂ ਅਤੇ ਕਲਾਕਾਰਾਂ ਸਾਥੀਆਂ ਦੇ ਨਾਲ ਜੁੜੀਆਂ ਹੋਈਆਂ ਖ਼ਾਸ ਤਸਵੀਰਾਂ ਨੂੰ ਹੀ ਸ਼ੇਅਰ ਕਰਦੇ ਨੇ। ਬਹੁਤ ਘੱਟ ਮੌਕੇ ਹੁੰਦੇ ਨੇ ਜਦੋਂ ਉਹ ਆਪਣੇ ਪਰਿਵਾਰ ਦੀਆਂ ਤਸਵੀਰਾਂ ਸ਼ੇਅਰ ਕਰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਪੁੱਤਰ ਤਰਮਨਦੀਪ ਸਿੰਘ ਨਾਲ ਖ਼ਾਸ ਤਸਵੀਰ ਸਾਂਝੀ ਕੀਤੀ ਹੈ ।
Image Source – facebook
ਹੋਰ ਪੜ੍ਹੋ : ਗਾਇਕਾ ਸ਼੍ਰੇਆ ਘੋਸ਼ਾਲ ਨੇ ਪਹਿਲੀ ਵਾਰ ਸਾਂਝੀ ਕੀਤੀ ਆਪਣੇ ਬੇਟੇ ਦੀ ਝਲਕ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ
Image Source – facebook
ਐਕਟਰ ਮਲਕੀਤ ਰੌਣੀ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਇਹ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਪੁੱਤਰ ਤਰਮਨਦੀਪ ਸਿੰਘ ਨਾਲ’ । ਦਰਸ਼ਕਾਂ ਨੂੰ ਪਿਉ-ਪੁੱਤ ਦਾ ਇਹ ਕਿਊਟ ਜਿਹਾ ਫੋਟੋ ਕਾਫੀ ਪਸੰਦ ਆ ਰਿਹਾ ਹੈ। ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
Image Source – facebook
ਜ਼ਿਲ੍ਹਾ ਰੋਪੜ ਦੇ ਪਿੰਡ ਰੋਣੀ ਖ਼ੁਰਦ ਦੇ ਜੰਮਪਲ ਮਲਕੀਤ ਰੌਣੀ ਨੇ ਆਪਣੀ ਮਿਹਨਤ ਤੇ ਲਗਨ ਦੇ ਨਾਲ ਅਦਾਕਾਰੀ ਜਗਤ ‘ਚ ਨਾਂਅ ਬਣਾਇਆ ਹੈ । ਉਨ੍ਹਾਂ ਨੇ ਸਕੂਲੀ ਪੜ੍ਹਾਈ ਫਤਿਹਗੜ੍ਹ ਸਾਹਿਬ ਦੇ ਨਜ਼ਦੀਕ ਪਿੰਡ ਖੰਟ ਮਾਨਪੁਰ ‘ਚ ਪੂਰੀ ਕੀਤੀ। ਉਨ੍ਹਾਂ ਨੇ ਪੰਜਾਬੀ ਫ਼ਿਲਮਾਂ, ਸੀਰੀਅਲਾਂ ਦੇ ਨਾਲ-ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਅਤੇ ਨਾਟਕਾਂ ‘ਚ ਵੀ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਹ ਹਰ ਦੂਜੀ ਪੰਜਾਬੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੰਦੇ ਨੇ । ਉਹ ਅਰਦਾਸ ਕਰਾਂ,ਬਣਜਾਰਾ ਟਰੱਕ, ਮੰਜ ਬਿਸਤਰੇ-2, ਢੋਲ ਰੱਤੀ, ਲਾਵਾਂ ਫੇਰ ਵਰਗੀ ਕਈ ਸੁਪਰ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਇਸ ਤੋਂ ਇਲਾਵਾ ਉਹ ਪੰਜਾਬੀ ਗੀਤਾਂ ‘ਚ ਵੀ ਅਦਾਕਾਰੀ ਕਰ ਚੁੱਕੇ ਨੇ ।