ਨਿਮਰਤ ਖਹਿਰਾ ਨੇ ਗੀਤ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ, ਗਾਇਆ ਭਾਵੁਕ ਕਰ ਦੇਣ ਵਾਲਾ ਗੀਤ, ਵੇਖੋ ਵੀਡੀਓ

Reported by: PTC Punjabi Desk | Edited by: Pushp Raj  |  December 23rd 2023 11:12 AM |  Updated: December 23rd 2023 11:12 AM

ਨਿਮਰਤ ਖਹਿਰਾ ਨੇ ਗੀਤ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ, ਗਾਇਆ ਭਾਵੁਕ ਕਰ ਦੇਣ ਵਾਲਾ ਗੀਤ, ਵੇਖੋ ਵੀਡੀਓ

Nimrat khaira pays tribute to sahibzades: ਇਨ੍ਹੀਂ ਦਿਨੀਂ ਸਿੱਖਾਂ ਦੇ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨ ਚੱਲ ਰਹੇ ਹਨ। ਇਸ ਮੌਕੇ 'ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰੂਘਰ ਨਤਮਸਤਕ ਹੋ ਕੇ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਪ੍ਰਣਾਮ ਕਰ ਰਹੇ ਹਨ। ਇਸ ਵਿਚਾਲੇ ਮਸ਼ਹੂਰ ਪੰਜਾਬੀ ਗਾਇਕਾ ਨਿਮਰਤ ਖਹਿਰਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਗੀਤ ਗਾ ਕੇ ਯਾਦ ਕਰ ਰਹੀ ਹੈ।

 

ਦੱਸ ਦਈਏ ਕਿ ਪੰਜਾਬੀ ਗਾਇਕਾ ਨਿਮਰਤ ਖਹਿਰਾ ਨੇ ਹਾਲ ਹੀ ਵਿੱਚ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਹਾਲਾਂਕਿ ਇਹ ਵੀਡੀਓ ਪੁਰਾਣੀ ਹੈ, ਪਰ ਇਸ ਵੀਡੀਓ ਰਾਹੀਂ ਗਾਇਕਾ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੀ ਹੋਈ ਨਜ਼ਰ ਆ ਰਹੀ ਹੈ।

ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਨੇ ਸੂਟ ਪਹਿਨੀਆਂ ਹੋਇਆ ਹੈ ਤੇ ਉਸ ਨੇ ਆਪਣਾ ਸਿਰ ਦੁੱਪਟੇ ਨਾਲ ਢੱਕਿਆ ਹੋਇਆ ਹੈ। ਇਸ ਦੌਰਾਨ ਉਹ ਫਿਲਮ ਚਾਰ ਸਾਹਿਬਜ਼ਾਦੇ ਦਾ ਬੇਹੱਦ ਹੀ ਭਾਵੁਕ ਕਰ ਦੇਣ ਵਾਲਾ ਗੀਤ  'ਵੇਲਾ ਆ ਗਿਆ ਏ ਦਾਦੀ ਏ ਜੁਦਾਈ ਦਾ...', ਗਾਉਂਦੀ ਹੋਈ ਨਜ਼ਰ ਆ ਰਹੀ ਹੈ। 

ਇਸ ਵੀਡੀਓ ਨੂੰ ਵੇਖ ਕੇ ਫੈਨਜ਼ ਭਾਵੁਕ ਹੋ ਗਏ। ਵੱਡੀ ਗਿਣਤੀ ਵਿੱਚ ਲੋਕ ਇਸ ਵੀਡੀਓ ਨੂੰ ਪਸੰਦ ਕਰ ਰਹੇ ਹਨ ਅਤੇ ਗੁਰੂ ਸਹਿਬਾਨ ਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਯਾਦ ਕਰ ਰਹੇ ਹਨ। 

 

ਹੋਰ ਪੜ੍ਹੋ: ਅਨਮੋਲ ਕਵਾਤਰਾ ਦੇ ਸ਼ੋਅ 'ਚ ਪਹੁੰਚੀ ਹਰਿਆਣਵੀ ਗਾਇਕਾ ਸਪਨਾ ਚੌਧਰੀ, ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਈ ਗਾਇਕਾ

ਵਰਕ ਫਰੰਟ ਦੀ ਗੱਲ ਕਰੀਏ ਤਾਂ ਨਿਮਰਤ ਖਹਿਰਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੈ। ਨਿਮਰਤ ਖਹਿਰਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਬੀਤੇ ਦਿਨੀਂ ਗਾਇਕਾ ਦੀ ਨਵੀਂ ਐਲਬਮ ਮਾਣਮੱਤੀ ਰਿਲੀਜ਼ ਹੋਈ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network