ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਵੱਡਾ ਐਲਾਨ
26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਜਿਨ੍ਹਾਂ ਕਲਾਕਾਰਾਂ ਤੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਉਹਨਾਂ ਨੂੰ ਰਿਹਾ ਕਰਵਾਉਣ ਲਈ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਅੱਗੇ ਆਏ ਹਨ । ਇਹਨਾਂ ਸਿਤਾਰਿਆਂ ਵੱਲੋਂ ਬਠਿੰਡਾ ਵਿੱਚ ਵੱਡੀ ਰੈਲੀ ਕੀਤੀ ਗਈ ਹੈ ।
Image from kanwar Grewal's instagram
ਹੋਰ ਪੜ੍ਹੋ :
ਆਪਣੀ ਮਰਹੂਮ ਮਾਂ ਨੂੰ ਯਾਦ ਕਰਦੇ ਹੋਏ ਭਾਵੁਕ ਹੋਏ ਅੰਮ੍ਰਿਤ ਮਾਨ, ਪਾਈ ਇਮੋਸ਼ਨਲ ਪੋਸਟ
ਨੌਜਵਾਨ ਸੰਘਰਸ਼ ਸਹਿਯੋਗ ਜਥਾ ਪੰਜਾਬ ਵੱਲੋਂ ਕਰਵਾਈ ਗਈ ਰੈਲੀ ਵਿੱਚ ਕੰਵਰ ਗਰੇਵਾਲ, ਰੁਪਿੰਦਰ ਹਾਂਡਾ, ਨਵਦੀਪ ਹਰਿਆਣਾ ਅਤੇ ਜਗਦੀਪ ਰੰਧਾਵਾ ਜਿਹੇ 11 ਕਲਾਕਾਰਾਂ ਤੇ ਕਾਰਕੁੰਨਾਂ ਨੇ ਉਚੇਚੇ ਤੌਰ 'ਤੇ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਸਮੇਤ ਦਿਸ਼ਾ ਰਵੀ, ਨੌਦੀਪ ਕੌਰ, ਰਣਜੀਤ ਸਿੰਘ ਤੇ ਇਕਬਾਲ ਸਿੰਘ ਸਮੇਤ 200 ਜਣਿਆਂ ਖ਼ਿਲਾਫ ਕੇਸਾਂ ਨੂੰ ਝੂਠੇ ਕਰਾਰ ਦਿੰਦਿਆਂ ਸਭਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।
ਇਹ ਰੈਲੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਰਾਜ ਵਿੱਚ ਕੀਤੀ ਗਈ ਹੈ ।ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ ਜਿੱਥੇ ਕਿਸਾਨ ਜਥੇਬੰਦੀਆਂ ਪਹਿਲੇ ਦਿਨ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ, ਉੱਥੇ ਹੀ ਪੰਜਾਬ-ਹਰਿਆਣਾ ਦੇ ਕਲਾਕਾਰ ਅਤੇ ਸੋਸ਼ਲ ਮੀਡੀਆ ਕਾਰਕੁੰਨਾਂ ਨੇ ਵੀ ਆਪਣਾ ਭਰਪੂਰ ਯੋਗਦਾਨ ਪਾਇਆ ਹੈ।