ਦੁਖਦ ਖਬਰ! ਪੰਜਾਬੀ ਫ਼ਿਲਮ ਡਾਇਰੈਕਟਰ ਤਰਨਜੀਤ ਟੋਰੀ ਨੇ ਦੁਨੀਆ ਨੂੰ ਕਿਹਾ ਅਲਵਿਦਾ, ਕਰਮਜੀਤ ਅਨਮੋਲ ਨੇ ਦਿੱਤੀ ਸ਼ਰਧਾਂਜਲੀ
Punjabi film director Taranjit Tori death: ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੀ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਡਾਇਰੈਕਟਰ ਤਰਨਜੀਤ ਟੋਰੀ ਦਾ ਦਿਹਾਂਤ ਹੋ ਗਿਆ ਹੈ। ਇਹ ਮੰਦਭਾਗੀ ਖ਼ਬਰ ਦੇ ਸਾਹਮਣੇ ਆਉਂਦੇ ਹੀ ਪੰਜਾਬੀ ਫ਼ਿਲਮ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਅਦਾਕਾਰ ਕਰਮਜੀਤ ਅਨਮੋਲ ਨੇ ਪੋਸਟ ਸਾਂਝੀ ਕਰ ਮਹਰੂਮ ਡਾਇਰੈਕਟਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।
Image Source: Instagram
ਜਾਣਕਾਰੀ ਮੁਤਾਬਕ ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮ ਡਾਇਰੈਕਟਰ ਤਰਨਜੀਤ ਟੋਰੀ ਨੇ ਖੁਦਕੁਸ਼ੀ ਕਰ ਲਈ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਤਰਨਜੀਤ ਟੋਰੀ ਨੇ ਸਹੁਰਿਆਂ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ ਹੈ।ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ ਨੇ ਥਾਣਾ ਸਰਹਿੰਦ ਵਿਖੇ ਆਪਣੇ ਸ਼ਿਕਾਇਤ ਦਰਜ ਕਰਵਾਈ ਹੈ। ਇਸ ਦੌਰਾਨ ਮ੍ਰਿਤਕ ਡਾਇਰੈਕਟਰ ਦੇ ਪਿਤਾ ਨੇ ਪੁਲਿਸ ਕੋਲ ਆਪਣਾ ਬਿਆਨ ਵੀ ਦਰਜ ਕਰਵਾਇਆ ਹੈ।
Image Source: Instagram
ਮ੍ਰਿਤਕ ਡਾਇਰੈਕਟਰ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਕਿਹਾ, " ਮੇਰਾ 32 ਸਾਲਾ ਨੌਜਵਾਨ ਪੁੱਤਰ ਤਰਨਜੀਤ ਟੋਰੀ ਪੰਜਾਬੀ ਫ਼ਿਲਮਾਂ ‘ਚ ਬਤੌਰ ਡਾਇਰੈਕਟਰ ਕੰਮ ਕਰਦਾ ਸੀ। ਕਰੀਬ ਚਾਰ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਪਿੰਡ ਬਡਾਲੀ ਥਾਣਾ ਖਰੜ ਦੇ ਤਜਿੰਦਰ ਕੁਮਾਰ ਦੀ ਪੁੱਤਰੀ ਵਿਜੇ ਲਕਸ਼ਮੀ ਉਰਫ ਹਿਨਾ ਨਾਲ ਹਿੰਦੂ ਰੀਤੀ-ਰਿਵਾਜ਼ਾਂ ਨਾਲ ਕੀਤਾ ਗਿਆ ਸੀ ਪਰ ਵਿਆਹ ਤੋਂ ਬਾਅਦ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਤੰਗ ਪਰੇਸ਼ਾਨ ਕਰਨ ਲੱਗਾ, ਪਿਛਲੇ ਦਿਨੀਂ ਜਦੋਂ ਉਹ ਆਪਣੀ ਪਤਨੀ ਨਾਲ ਆਪਣੇ ਸਹੁਰੇ ਘਰ ਮਿਲਣ ਗਿਆ ਤਾਂ ਉਸ ਨੇ ਮੇਰੇ ਭਾਣਜੇ ਨੂੰ ਫੋਨ ਕਰਕੇ ਕਿਹਾ ਕਿ ਮੈਨੂੰ ਮੇਰਾ ਸਹੁਰਾ ਪਰਿਵਾਰ ਬਹੁਤ ਤੰਗ ਪਰੇਸ਼ਾਨ ਕਰਦਾ ਹੈ। ਮੇਰੀ ਇੱਜ਼ਤ ਨਹੀਂ ਕਰਦਾ, ਜਿਸ ਕਾਰਨ ਮੈਂ ਖ਼ੁਦਕੁਸ਼ੀ ਕਰ ਰਿਹਾ ਹਾਂ।"
ਮੀਡੀਆ ਰਿਪੋਰਟਾਂ ਮੁਤਾਬਕ ਤਰਨਜੀਤ ਟੋਰੀ ਦੀ ਕਾਰ ਭਾਖੜਾ ਨਹਿਰ ‘ਤੇ ਖੜ੍ਹੀ ਮਿਲੀ। ਬੀਤੇ ਦਿਨ ਤਲਾਸ਼ ਕਰਨ ‘ਤੇ ਤਰਨਜੀਤ ਟੋਰੀ ਦੀ ਲਾਸ਼ ਖਨੌਰੀ ਦੇ ਨਜ਼ਦੀਕ ਭਾਖੜਾ ਨਹਿਰ ‘ਚ ਤੈਰਦੀ ਮਿਲੀ ਹੈ। ਪੁਲਿਸ ਨੇ ਮ੍ਰਿਤਕ ਡਾਇਰੈਕਟਰ ਤਰਨਜੀਤ ਟੋਰੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮ੍ਰਿਤਕ ਦੇ ਸੱਸ,ਸਹੁਰਾ ਅਤੇ ਸਾਲੇ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Image Source: Instagram
ਹੋਰ ਪੜ੍ਹੋ: ਵਿਵੇਕ ਅਗਨੀਹੋਤਰੀ ਨੇ ਦੱਸਿਆ ਕਿੰਝ ਬਚਾਇਆ ਜਾ ਸਕਦਾ ਹੈ ਬਾਲੀਵੁੱਡ, ਜਾਨਣ ਲਈ ਪੜ੍ਹੋ ਪੂਰੀ ਖ਼ਬਰਮਸ਼ਹੂਰ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਉੱਤੇ ਮਰਹੂਮ ਡਾਇਰੈਕਟਰ ਤਰਨਜੀਤ ਟੋਰੀ ਨਾਲ ਆਪਣੀ ਇੱਕ ਤਸਵੀਰ ਸ਼ਾਂਝੀ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਕਰਮਜੀਤ ਅਨਮੋਲ ਨੇ ਆਪਣੀ ਪੋਸਟ ਵਿੱਚ ਲਿਖਿਆ, " ਅਲਵਿਦਾ ਤਰਨਜੀਤ ਟੋਰੀ ਵੀਰ ਵਾਹਿਗੁਰੂ ਤੁਹਾਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ, ਪਰਿਵਾਰ ਨੂੰ ਭਾਣਾ ਮੰਨਣ ਦਾ ਬਾਲ ਬਖਸ਼ਣ। "
View this post on Instagram