ਪੰਜਾਬੀ ਇੰਡਸਟਰੀ ਤੋਂ ਆਈ ਦੁੱਖਦਾਇਕ ਖ਼ਬਰ, ਗੁਰਿੰਦਰ ਡਿੰਪੀ ਦਾ ਹੋਇਆ ਦਿਹਾਂਤ ਬਿੰਨੂ ਢਿੱਲੋਂ ਨੇ ਕਿਹਾ ‘ਮੇਰਾ ਵੀਰ ਗੁਰਿੰਦਰ ਡਿੰਪੀ ਨਹੀਂ ਰਿਹਾ’

Reported by: PTC Punjabi Desk | Edited by: Shaminder  |  November 07th 2022 10:19 AM |  Updated: November 07th 2022 10:41 AM

ਪੰਜਾਬੀ ਇੰਡਸਟਰੀ ਤੋਂ ਆਈ ਦੁੱਖਦਾਇਕ ਖ਼ਬਰ, ਗੁਰਿੰਦਰ ਡਿੰਪੀ ਦਾ ਹੋਇਆ ਦਿਹਾਂਤ ਬਿੰਨੂ ਢਿੱਲੋਂ ਨੇ ਕਿਹਾ ‘ਮੇਰਾ ਵੀਰ ਗੁਰਿੰਦਰ ਡਿੰਪੀ ਨਹੀਂ ਰਿਹਾ’

ਪੰਜਾਬੀ ਇੰਡਸਟਰੀ ਤੋਂ ਬਹੁਤ ਹੀ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ । ਪੰਜਾਬੀ ਇੰਡਸਟਰੀ ਦੇ ਮਸ਼ਹੂਰ ਲੇਖਕ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ (Gurinder Dimpy) ਦਾ ਦਿਹਾਂਤ ਹੋ ਗਿਆ ਹੈ । ਅਦਾਕਾਰ ਬਿਨੂੰ ਢਿੱਲੋਂ (Binnu Dhillon)ਨੇ ਵੀ ਇੱਕ ਭਾਵੁਕ ਪੋਸਟ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।

Binnu Dhillon’s father dead; mortal remains consigned to flames Image Source: Facebook

ਹੋਰ ਪੜ੍ਹੋ : ਅਦਾਕਾਰਾ ਭਾਗਿਆ ਸ਼੍ਰੀ ਦਾ ਪਤੀ ਹਸਪਤਾਲ ‘ਚ ਦਾਖਲ, ਪੋਸਟ ਸਾਂਝੀ ਕਰ ਅਦਾਕਾਰਾ ਨੇ ਦਿੱਤੀ ਜਾਣਕਾਰੀ

ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ‘ਬੜੇ ਹੀ ਦੁਖੀ ਹਿਰਦੇ ਨਾਲ ਇਹ ਪੋਸਟ ਸਾਂਝੀ ਕਰ ਰਿਹਾ ਹਾਂ ਕਿ ਮੇਰਾ ਵੀਰ ਗੁਰਿੰਦਰ ਡਿੰਪੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।ਤੇਰੇ ਨਾਲ ਬਿਤਾਏ ਹੋਏ ਸਮੇਂ ਦੀਆਂ ਖੱਟੀਆਂ ਮਿੱਠੀਆਂ ਯਾਦਾਂ ਤੈਨੂੰ ਸਾਡੇ ਦਿਲਾਂ ਵਿੱਚ ਹਮੇਸ਼ਾਂ ਜਿਉਂਦਾ ਰੱਖਣਗੀਆਂ।ਪਰ ਵੀਰ ਇਹ ਸਮਾਂ ਅਲਵਿਦਾ ਕਹਿਣ ਦਾ ਨਹੀਂ ਸੀ।

Gurinder Dimpi

ਹੋਰ ਪੜ੍ਹੋ : ਭਾਰਤੀ ਸਿੰਘ ਦਾ ਪੁੱਤਰ ਗੋਲੇ ਦੇ ਨਾਲ ਕਿਊਟ ਵੀਡੀਓ ਵਾਇਰਲ, ਭਾਰਤੀ ਨੇ ਕਿਹਾ ਮੀਡੀਆ ਦੇ ਆਉਂਦਿਆਂ ਹੀ ਖੁੱਲ ਜਾਂਦੀ ਹੈ ਗੋਲੇ ਦੀ ਨੀਂਦ

ਬਹੁਤ ਜਲਦੀ ਕਰ ਗਿਆ ਤੂੰ। ਪ੍ਰਮਾਤਮਾ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।ਅਲਵਿਦਾ ਦੋਸਤਾ ਅਲਵਿਦਾ ਬਿੰਨੂ ਢਿੱਲੋਂ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਅਦਾਕਾਰਾ ਦੇ ਭਰਾ ਅਤੇ ਖ਼ਾਸ ਦੋਸਤ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।

binnu dhillon with father

ਮੈਂਡੀ ਤੱਖਰ, ਜਿੰਮੀ ਸ਼ੇਰਗਿੱਲ ਅਤੇ ਹੋਰ ਕਈ ਸਿਤਾਰਿਆਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।ਬਿੰਨੂ ਢਿੱਲੋਂ ਇਸ ਤੋਂ ਪਹਿਲਾਂ ਕੁਝ ਸਮਾਂ ਪਹਿਲਾਂ ਹੀ ਆਪਣੇ ਪਿਤਾ ਨੂੰ ਗੁਆ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੇ ਭਰਾ ਅਤੇ ਖ਼ਾਸ ਦੋਸਤ ਦੇ ਦਿਹਾਂਤ ਨੇ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network