ਨੌਜਵਾਨਾਂ ਨੂੰ ਖੂਬ ਪਸੰਦ ਆ ਰਿਹਾ ਹੈ ਗਿੱਲ ਰਣਜੋਧ ਦਾ ਨਵਾਂ ਗੀਤ ‘ਬਾਰਬੀ ਡੌਲ’, ਦੇਖੋ ਵੀਡੀਓ
ਪੰਜਾਬੀ ਗਾਇਕ ਗਿੱਲ ਰਣਜੋਧ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁ-ਬ-ਰੂ ਹੋ ਚੁੱਕੇ ਹਨ। ਜੀ ਹਾਂ ਉਹ ਬਾਰਬੀ ਡੌਲ ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਹਨ। ਇਹ ਗਾਣਾ ਰੋਮਾਂਟਿਕ ਜ਼ੌਨਰ ਦਾ ਹੈ ਜਿਸ ਨੂੰ ਗਿੱਲ ਰਣਜੋਧ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ। ਗਾਣੇ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।
ਦਿਲ ‘ਚ ਪਿਆਰ ਦੇ ਰੰਗਾਂ ਨੂੰ ਭਰਨ ਵਾਲੇ ਬੋਲ ਕਿੰਗ ਰਿੱਕੀ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਦਿੱਤਾ ਹੈ JEFFRICK ਨੇ। ਗਾਣੇ ‘ਚ ਅਦਾਕਾਰੀ ਵੀ ਖੁਦ ਗਿੱਲ ਰਣਜੋਧ ਨੇ ਕੀਤੀ ਹੈ ਤੇ ਵਿਦੇਸ਼ੀ ਮਾਡਲ ਨੇ ਅਦਾਕਾਰੀ 'ਚ ਉਨ੍ਹਾਂ ਦਾ ਸਾਥ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ ਰਾਹੁਲ ਚਾਹਲ ਵੱਲੋਂ ਵਿਦੇਸ਼ਾਂ ਦੀਆਂ ਵੱਖ-ਵੱਖ ਖ਼ੂਬਸੂਰਤ ਲੋਕੇਸ਼ਨਾਂ ਉੱਤੇ ਸ਼ੂਟ ਕੀਤਾ ਗਿਆ ਹੈ।
ਬਾਰਬੀ ਡੌਲ ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਵੀ ਗਿੱਲ ਰਣਜੋਧ ਗੁਲਾਬੀ ਪੱਤਿਆਂ, ਹੱਸਦਾ ਹੰਝੂ, ਕੀ ਫ਼ਾਇਦਾ, ਜ਼ਮਾਨਾ ਵਰਗੇ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਚੁੱਕੇ ਹਨ।