ਪੰਜਾਬੀ ਗਾਇਕ ਹਰਭਜਨ ਮਾਨ ਨੇ ਪਰਥ ਸਥਿਤ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਪੰਜਾਬੀ ਗਾਇਕ ਹਰਭਜਨ ਮਾਨ (Harbhajan Mann) ਇਨ੍ਹੀਂ ਦਿਨੀਂ ਵਿਦੇਸ਼ ‘ਚ ਹਨ । ਜਿੱਥੇ ਉਹ ਆਪਣੇ ਕੰਸਰਟ ‘ਚ ਰੁੱਝੇ ਹੋਏ ਹਨ ।ਪਰ ਉਹ ਆਪਣੇ ਏਨੇ ਜ਼ਿਆਦਾ ਰੁੱਝੇ ਸ਼ੈਡਿਊਲ ਚੋਂ ਸਮਾਂ ਕੱਢ ਹੀ ਲੈਂਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਪਰਥ ਸਥਿਤ ਇੱਕ ਗੁਰਦੁਆਰਾ ਸਾਹਿਬ (Gurdwara Sahib) ਦੇ ਦਰਸ਼ਨਾਂ ਲਈ ਪਹੁੰਚੇ ਹਨ । "ਬਹੁਤ ਸੁਭਾਗੇ ਹਾਂ ਜੀ ਅੱਜ ਪਰਥ, ਆਸਟਰੇਲੀਆ ਵਿਖੇ ਗੁਰੂਘਰ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ।
Image Source : Instagram
ਹੋਰ ਪੜ੍ਹੋ : ਗਿੱਪੀ ਗਰੇਵਾਲ ਦਾ ਪੁੱਤਰ ਸ਼ਿੰਦਾ ਗਰੇਵਾਲ ਸਾਲ ‘ਚ ਕਰ ਲੈਂਦਾ ਹੈ ਏਨੀ ਕਮਾਈ, ਜਾਨਣ ਲਈ ਪੜ੍ਹੋ ਪੂਰੀ ਖ਼ਬਰ
ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ’।ਦੱਸ ਦਈਏ ਕਿ ਹਰਭਜਨ ਮਾਨ ਨੇ ਆਸਟਰੇਲੀਆ ਅਤੇ ਨਿਊਜ਼ੀਲੈਂਡ ‘ਚ ਕਈ ਮਿਊਜ਼ਿਕ ਕੰਸਰਟ ਕੀਤੇ ਹਨ । ਜਿਸ ‘ਚ ਰਿਕਾਰਡ ਤੋੜ ਲੋਕ ਪਹੁੰਚੇ ਹਨ । ਜਿਸ ਤੋਂ ਬਾਅਦ ਗਾਇਕ ਗੁਰੂ ਘਰ ‘ਚ ਸ਼ੁਕਰਾਨਾ ਕਰਨ ਦੇ ਲਈ ਪਹੁੰਚਿਆ ।
image From instagram
ਹੋਰ ਪੜ੍ਹੋ : ਅੱਲੂ ਅਰਜੁਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ,ਤਸਵੀਰਾਂ ਹੋ ਰਹੀਆਂ ਵਾਇਰਲ
ਹਰਭਜਨ ਮਾਨ ਇਨ੍ਹੀਂ ਦਿਨੀਂ ਵਿਦੇਸ਼ ‘ਚ ਵੱਖ ਵੱਖ ਥਾਵਾਂ ‘ਤੇ ਪਰਫਾਰਮ ਕਰ ਰਹੇ ਹਨ । ਉਨ੍ਹਾਂ ਨੂੰ ਸੁਣਨ ਦੇ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਹਨ । ਆਪਣੀ ਵਧੀਆ ਅਤੇ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਨੇ ਬਹੁਤ ਛੋਟੀ ਉਮਰ ਤੋਂ ਹੀ ਗਾਉਣਾ ਸ਼ੁਰੂ ਕਰ ਦਿੱਤਾ ਸੀ ।
image From instagram
ਉਨ੍ਹਾਂ ਦੇ ਪਿਤਾ ਜੀ ਜਿਨ੍ਹਾਂ ਨੂੰ ਉਹ ਬਾਈ ਜੀ ਕਹਿੰਦੇ ਹਨ । ਉਨ੍ਹਾਂ ਤੋਂ ਵੀ ਗਾਇਕੀ ਦੇ ਗੁਰ ਸਿੱਖੇ ਅਤੇ
ਬਹੁਤ ਛੋਟੀ ਉਮਰ ‘ਚ ਹੀ ਰਿਆਜ਼ ਕਰਨਾ ਸ਼ੁਰੂ ਕਰ ਦਿੱਤਾ ਸੀ । ਜਿਸਦਾ ਖੁਲਾਸਾ ਹਰਭਜਨ ਮਾਨ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਕੀਤਾ ਸੀ ਕਿ ਉਨ੍ਹਾਂ ਦੇ ਪਿਤਾ ਜੀ ਸਵੇਰੇ ਚਾਰ ਵਜੇ ਉਠਾ ਕੇ ਉਨ੍ਹਾਂ ਨੂੰ ਰਿਆਜ਼ ਕਰਵਾਉਂਦੇ ਹੁੰਦੇ ਸਨ ।
View this post on Instagram