ਪੰਜਾਬੀ ਗਾਇਕ ਜਸਬੀਰ ਜੱਸੀ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Reported by: PTC Punjabi Desk | Edited by: Lajwinder kaur  |  November 01st 2022 04:37 PM |  Updated: November 01st 2022 05:02 PM

ਪੰਜਾਬੀ ਗਾਇਕ ਜਸਬੀਰ ਜੱਸੀ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Jasbir Jassi pays obeisance at Golden Temple: ਪੰਜਾਬੀ ਗਾਇਕ ਜਸਬੀਰ ਜੱਸੀ ਜੋ ਕਿ ਅੰਮ੍ਰਿਤਸਰ ਪਹੁੰਚੇ ਹੋਏ ਹਨ। ਜਿੱਥੇ ਉਹ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਆਪਣੀ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਸਾਂਝੀਆਂ ਕੀਤੀਆਂ ਹਨ।

ਹੋਰ ਪੜ੍ਹੋ : ਭੈਣ ਦੇ ਵਿਆਹ ਤੋਂ ਬਾਅਦ ਨੀਰੂ ਬਾਜਵਾ ਮੈਕਸੀਕੋ ‘ਚ ਲੈ ਰਹੀ ਹੈ ਛੁੱਟੀਆਂ ਦਾ ਆਨੰਦ, ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

bollywood singer jasbir jassi Image Source : Instagram

ਗਾਇਕ ਜਸਬੀਰ ਜੱਸੀ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਨਤਮਸਤਕ ਹੋਏ। ਗਾਇਕ ਨੇ ਉੱਥੇ ਪਹੁੰਚਦਿਆਂ ਹੀ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਉਨ੍ਹਾਂ ਨੇ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘Supreme Darbar ??’। ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

inside image of golden temple jasbir jassi Image Source : Instagram

ਜਸਬੀਰ ਜੱਸੀ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਉਨ੍ਹਾਂ ਦਾ ਬਾਲੀਵੁੱਡ ‘ਚ ਵੀ ਪੂਰਾ ਸਿੱਕਾ ਚੱਲਦਾ ਹੈ। ਇੰਨ੍ਹੀਂ ਦਿਨੀਂ ਭਾਵੇਂ ਉਹ ਪੰਜਾਬੀ ਇੰਡਸਟਰੀ ‘ਚ ਜ਼ਿਆਦਾ ਐਕਟਿਵ ਨਹੀਂ ਹਨ, ਪਰ ਉਹ ਸੋਸ਼ਲ ਮੀਡੀਆ ਤੇ ਕਾਫੀ ਸਰਗਰਮ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਪੁਰਾਣੀਆਂ ਤੇ ਨਵੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਉਹ ਕਈ ਹਿੰਦੀ ਅਤੇ ਪੰਜਾਬੀ ਫ਼ਿਲਮਾਂ ਵਿੱਚ ਗੀਤ ਗਾ ਚੁੱਕੇ ਹਨ।

ਹੋਰ ਪੜ੍ਹੋ : ਧੀ ਸਮੀਸ਼ਾ ਨਾਲ ਗੋਲਫ ਖੇਡਦੀ ਨਜ਼ਰ ਆਈ ਸ਼ਿਲਪਾ ਸ਼ੈੱਟੀ, ਮਾਂ-ਧੀ ਦਾ ਕਿਊਟ ਵੀਡੀਓ ਆਇਆ ਸਾਹਮਣੇ

Jasbir jassi- Image Source : Instagram

 

View this post on Instagram

 

A post shared by Jassi (@jassijasbir)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network