ਪੰਜਾਬੀਆਂ ਲਈ ਮਾਣ ਦੀ ਗੱਲ, ਪੰਜਾਬੀ ਗਾਇਕ ਮਾਸਟਰ ਸਲੀਮ ਨੂੰ ਲੰਡਨ ਦੇ MP ਵੱਲੋਂ ਕੀਤਾ ਗਿਆ ਸਨਮਾਨਿਤ, ਦੇਖੋ ਤਸਵੀਰਾਂ
Master Saleem News: ਮਾਸਟਰ ਸਲੀਮ ਜੋ ਕਿ ਆਪਣੀ ਗਾਇਕੀ ਨਾਲ ਹਰ ਇੱਕ ਨੂੰ ਮੋਹ ਲੈਂਦੇ ਹਨ। ਮਾਸਟਰ ਅਜਿਹੇ ਪਹਿਲੇ ਪੰਜਾਬੀ ਗਾਇਕ ਨੇ ਜਿਨ੍ਹਾਂ ਨੂੰ ਲੰਡਨ ਦੇ ਐੱਮ.ਪੀ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਇਹ ਸਾਰੇ ਪੰਜਾਬੀਆਂ ਲਈ ਮਾਣ ਦੀ ਗੱਲ ਹੈ। ਜ਼ਿਕਰਯੋਗ ਹੈ ਇਸ ਖ਼ਾਸ ਮੌਕੇ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਕਈ ਨਾਮੀ ਕਲਾਕਾਰ ਵੀ ਮੌਜੂਦ ਸਨ।
image source: PTC Network
ਹੋਰ ਪੜ੍ਹੋ : ਜਸਬੀਰ ਜੱਸੀ ਨੇ ਮਲਕੀਤ ਸਿੰਘ ਨਾਲ ਇੱਕ ਮਿੱਠੜੀ ਮੁਲਾਕਾਤ ਦੀ ਤਸਵੀਰਾਂ ਕੀਤੀਆਂ ਸ਼ੇਅਰ, ਨਾਲ ਲਿਖਿਆ ਖ਼ਾਸ ਸੁਨੇਹਾ
ਦੱਸ ਦਈਏ ਏਨੀਂ ਦਿਨੀਂ ਮਾਸਟਰ ਸਲੀਮ ਜੋ ਕਿ ਲੰਡਨ ਚ ਹਨ। ਜਿੱਥੋਂ ਉਨ੍ਹਾਂ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲ ਰਿਹਾ ਹੈ। ਖੁਦ ਮਾਸਟਰ ਸਲੀਮ ਨੇ ਪੋਸਟ ਪਾ ਕੇ ਪ੍ਰਸ਼ੰਸਕਾਂ ਵੱਲੋਂ ਮਿਲੇ ਏਨੇ ਪਿਆਰ ਦਾ ਧੰਨਵਾਦ ਵੀ ਕੀਤਾ ਹੈ।
image source: PTC Network
ਪੰਜਾਬੀ ਸੰਗੀਤ ਜਗਤ ਦੇ ਨਾਮੀ ਗਾਇਕ ਮਾਸਟਰ ਸਲੀਮ ਪੰਜਾਬੀ ਇੰਡਸਟਰੀ ਦਾ ਉਹ ਚਮਕਦਾ ਸਿਤਾਰਾ ਹੈ ਜਿਸ ਨੇ ਬਚਪਨ ਵਿੱਚ ਹੀ ਸੁਰਾਂ ਨਾਲ ਖੇਡਣਾ ਸ਼ੁਰੂ ਕਰ ਦਿੱਤਾ ਸੀ। ਉਸਤਾਦ ਪੂਰਨ ਸ਼ਾਹ ਕੋਟੀ ਦੇ ਬੇਟਾ ਹੋਣ ਕਰਕੇ ਮਾਸਟਰ ਸਲੀਮ ਨੇ ਮਹਿਜ਼ ਛੇ ਸਾਲ ਦੀ ਉਮਰ ਵਿੱਚ ਹੀ ਸੰਗੀਤ ਦੀ ਵਿੱਦਿਆ ਲੈਣੀ ਸ਼ੁਰੂ ਕਰ ਦਿੱਤੀ ਸੀ। ਤੁਸੀਂ ਜਾਣਕੇ ਹੈਰਾਨ ਹੋਵੋਗੇ ਕਿ 10 ਸਾਲ ਦੀ ਉਮਰ ਵਿੱਚ ਮਾਸਟਰ ਸਲੀਮ ਦੀ ਪਹਿਲੀ ਕੈਸੇਟ ‘ਚਰਖੇ ਦੀ ਘੂਕ’ ਰਿਲੀਜ਼ ਹੋਈ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ।
image source: PTC Network
ਪੰਜਾਬੀ ਮਿਊਜ਼ਿਕ ਜਗਤ ਦੇ ਨਾਲ-ਨਾਲ ਉਨ੍ਹਾਂ ਨੇ ਬਾਲੀਵੁੱਡ ‘ਚ ਵੀ ਆਪਣੀ ਗਾਇਕੀ ਦੇ ਨਾਲ ਪੂਰੀ ਧੱਕ ਪਾਈ ਹੈ। ਉਨ੍ਹਾਂ ਨੇ ਕਈ ਬਾਲੀਵੁੱਡ ਫ਼ਿਲਮਾਂ ਚ ਗੀਤ ਗਾਏ ਨੇ। ਦੱਸ ਦਈਏ ਪਿਛਲੇ ਸਾਲ ਮਾਸਟਰ ਸਲੀਮ ਨੂੰ ਸੰਗੀਤ ਦੇ ਖੇਤਰ ‘ਚ ਡਾਕਟਰੇਟ ਦੀ ਡਿਗਰੀ ਹਾਸਿਲ ਕੀਤੀ ਸੀ।ਇਸ ਤੋਂ ਇਲਾਵਾ ਟੀਵੀ ਦੇ ਕਈ ਰਿਆਲਟੀ ਸ਼ੋਅਜ਼ ‘ਚ ਜੱਜ ਦੀ ਭੂਮਿਕਾ ਵੀ ਨਿਭਾ ਚੁੱਕੇ ਹਨ।