ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਆਈ ਬੁਰੀ ਖ਼ਬਰ, ਮਿਸ ਪੂਜਾ ਦੇ ਪਿਤਾ ਦਾ ਹੋਇਆ ਦਿਹਾਂਤ

Reported by: PTC Punjabi Desk | Edited by: Rupinder Kaler  |  September 21st 2020 05:49 PM |  Updated: September 21st 2020 05:49 PM

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਆਈ ਬੁਰੀ ਖ਼ਬਰ, ਮਿਸ ਪੂਜਾ ਦੇ ਪਿਤਾ ਦਾ ਹੋਇਆ ਦਿਹਾਂਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮੰਨੀ ਪ੍ਰਮੰਨੀ ਗਾਇਕਾ ਮਿਸ ਪੂਜਾ ਦੇ ਪਿਤਾ ਇੰਦਰਪਾਲ ਸਿੰਘ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਹੈ । ਇੰਦਰਪਾਲ ਸਿੰਘ ਦੀ ਉਮਰ ਲਗਭਗ 65 ਸਾਲ ਸੀ । ਖ਼ਬਰਾਂ ਦੀ ਮੰਨੀਏ ਤਾਂ ਮਿਸ ਪੂਜਾ ਦੇ ਪਿਤਾ ਜੀ ਕੁਝ ਦਿਨਾਂ ਤੋਂ ਬਿਮਾਰ ਸਨ ।ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

Miss-Pooja-with-her-father

ਇਸ ਮੋਕੇ ਮਿਸ ਪੂਜਾ ਅਤੇ ਉਸਦੇ ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਦੇ ਨਮਿੱਤ ਕੋਵਿਡ-19 ਦੇ ਚਲਦਿਆਂ ਅੰਤਿਮ ਰਸਮਾਂ ਬਹੁਤ ਸਾਦੇ ਸਮਾਰੋਹ ਦੋਰਾਨ ਸਥਾਨਕ ਨਿਰੰਕਾਰੀ ਭਵਨ ਵਿਖੇ ਨਿਭਾਈਆਂ ਜਾਣਗੀਆਂ।

Miss-Pooja-with-her-father

 

ਸਵ. ਇੰਦਰਪਾਲ ਸਿੰਘ ਦੇ ਦਿਹਾਂਤ ਤੇ ਇਲਾਕੇ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਪੰਜਾਬੀ ਮਾਂ-ਬੋਲੀ ਨਾਲ ਜੁੜੇ ਉੱਘੇ ਕਲਾਕਾਰਾਂ ਦੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Miss-Pooja-with-her-fatherਤੁਹਾਨੂੰ ਦੱਸ ਦਿੰਦੇ ਹਾਂ ਕਿ ਮਿਸ ਪੂਜਾ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਉਹਨਾਂ ਦੀ ਪ੍ਰੇਰਣਾ ਸਦਕਾ ਹੀ ਆਏ ਸਨ ।ਮਿਸ ਪੂਜਾ ਨੇ ਸੰਗੀਤ ਦੀ ਮੁੱਢਲੀ ਸਿੱਖਿਆ ਉਹਨਾਂ ਦੇ ਪਿਤਾ ਤੋਂ ਹੀ ਹਾਸਲ ਕੀਤੀ ਸੀ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network