ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬੀ ਕਲਾਕਾਰਾਂ ’ਤੇ ਦਰਜ ਕੀਤੇ ਕੇਸਾਂ ’ਤੇ ਚੁੱਕੇ ਗਏ ਸਵਾਲ
ਜੱਸ ਬਾਜਵਾ, ਸੋਨੀਆ ਮਾਨ ਸਮੇਤ ਕਿਸਾਨ ਲੀਡਰਾਂ ਖਿਲਾਫ ਕੇਸ ਦਰਜ ਕਰਕੇ ਚੰਡੀਗੜ੍ਹ ਪੁਲਿਸ ਹਰ ਪਾਸੇ ਤੋਂ ਘਿਰ ਗਈ ਹੈ । ਪੰਜਾਬੀ ਕਲਾਕਾਰਾਂ ਤੇ ਸੰਯੁਕਤ ਕਿਸਾਨ ਮੋਰਚੇ ਨੇ ਇਹਨਾਂ ਮਾਮਲਿਆਂ ਨੂੰ ਲੈ ਕੇ ਇਲਜ਼ਾਮ ਲਾਇਆ ਹੈ ਕਿ ਚੰਡੀਗੜ੍ਹ ਪੁਲਿਸ ਦੀ ਇਹ ਕਾਰਵਾਈ ਕੇਂਦਰ ਸਰਕਾਰ ਦੀ ਸ਼ਹਿ ‘ਤੇ ਹੋਈ ਹੈ ।
ਹੋਰ ਪੜ੍ਹੋ :
ਅਦਾਕਾਰ ਰਣਦੀਪ ਹੁੱਡਾ ਨੇ ਆਪਣੇ ਕੁੱਤੇ ਦੀ ਤਸਵੀਰ ਸਾਂਝੀ ਕਰਕੇ ਕਿਹਾ ‘ਸੰਸਕਾਰੀ ਕੁੱਤਾ’
ਕੁਝ ਕਲਾਕਾਰਾਂ ਦਾ ਕਹਿਣਾ ਹੈ ਕਿ 26 ਜੂਨ ਨੂੰ ਕਿਸਾਨਾਂ ਦੇ ਧਰਨੇ ਦੌਰਾਨ ਉਹ ਚੰਡੀਗੜ੍ਹ ਵਿੱਚ ਮੌਜੂਦ ਹੀ ਨਹੀਂ ਸਨ, ਫਿਰ ਇਹ ਮਾਮਲੇ ਦਰਜ਼ ਕਿਵੇਂ ਹੋਏ । ਇਹੀ ਨਹੀਂ ਕਿਸਾਨ ਆਗੂਆਂ ਦਾ ਕਹਿਣਾ ਕਿ ਸ਼ਾਂਤਮਈ ਮਾਰਚ ਕਰ ਰਹੇ ਲੋਕਾਂ ਉੱਪਰ ਪੁਲਿਸ ਨੇ ਲਾਠੀਚਾਰਜ ਕੀਤਾ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ।
ਇਸ ਮਗਰੋਂ ਉਲਟਾ ਕਿਸਾਨ ਲੀਡਰਾਂ ਖਿਲਾਫ ਕੇਸ ਦਰਜ ਕਰ ਲਏ। ਲੀਡਰਾਂ ਨੇ ਕਿਹਾ ਕਿ ਸ਼ਾਂਤਮਈ ਰੋਸ ਅਤੇ ਪ੍ਰਦਰਸ਼ਨ ਕਰਨਾ ਲੋਕਾਂ ਦਾ ਜਮਹੂਰੀ ਸੰਵਿਧਾਨਕ ਹੱਕ ਹੈ, ਜਿਸ ਉੱਤੇ ਹਾਲ ਹੀ ਵਿੱਚ ਸੁਪਰੀਮ ਕੋਰਟ ਤੇ ਦਿੱਲੀ ਹਾਈ ਕੋਰਟ ਨੇ ਮੋਹਰ ਲਾਈ ਹੈ।
View this post on Instagram