ਆਰ ਨੇਤ ਤੇ ਗੁਰਲੇਜ਼ ਅਖਤਰ ਦਾ ਨਵਾਂ ਗੀਤ ‘Let’s See’ ਆ ਰਿਹਾ ਹੈ ਦਰਸ਼ਕਾਂ ਨੂੰ ਖੂਬ ਪਸੰਦ, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  August 01st 2021 10:08 AM |  Updated: August 01st 2021 10:08 AM

ਆਰ ਨੇਤ ਤੇ ਗੁਰਲੇਜ਼ ਅਖਤਰ ਦਾ ਨਵਾਂ ਗੀਤ ‘Let’s See’ ਆ ਰਿਹਾ ਹੈ ਦਰਸ਼ਕਾਂ ਨੂੰ ਖੂਬ ਪਸੰਦ, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਪੰਜਾਬੀ ਗਾਇਕ ਆਰ ਨੇਤ ਜੋ ਕਿ ਆਪਣੀ ਨਵੀਂ ਮਿਊਜ਼ਿਕ ਐਲਬਮ ‘ਮਜ਼ਾਕ ਥੋੜੀ ਐ’ ਨੂੰ ਲੈ ਕੇ ਕਾਫੀ ਉਤਸੁਕ ਨੇ। ਜਿਸ ਦੇ ਚੱਲਦੇ ਉਨ੍ਹਾਂ ਨੇ ਐਲਬਮ ਦੀ ਇੰਟਰੋ ‘Let’s See’ ਦਾ ਆਡੀਓ ਰਿਲੀਜ਼ ਕਰ ਦਿੱਤਾ ਹੈ। ਇਸ ਗੀਤ ਨੂੰ ਆਰ ਨੇਤ ਤੇ ਗੁਰਲੇਜ਼ ਅਖਤਰ ਨੇ ਮਿਲਕੇ ਗਾਇਆ ਹੈ।

r nait new music album Image Source: youtube

ਹੋਰ ਪੜ੍ਹੋ : ਰਵੀ ਦੁਬੇ ਨੇ ਸਾਂਝੀ ਕੀਤੀ ਅਣਦੇਖੀ ਤਸਵੀਰ, ਐਕਟਰੈੱਸ ਸਰਗੁਣ ਮਹਿਤਾ ਤਸਵੀਰ ਦੇਖ ਕੇ ਹੋਈ ਲਾਲ-ਪੀਲੀ, ਸੋਸ਼ਲ ਮੀਡੀਆ ‘ਤੇ ਲਗਾ ਦਿੱਤੀ ਪਤੀ ਦੇਵ ਦੀ ਕਲਾਸ

ਹੋਰ ਪੜ੍ਹੋ : ਆਸਟ੍ਰੇਲੀਅਨ ਕ੍ਰਿਕੇਟਰ ਡੇਵਿਡ ਵਾਰਨਰ ਨੇ ਪਰਿਵਾਰ ਦੇ ਨਾਲ ਮਿਲਕੇ ਦਿਲਜੀਤ ਦੋਸਾਂਝ ਦੇ ਗੀਤ ‘ਤੇ ਬਣਾਇਆ ਮਜ਼ੇਦਾਰ ਡਾਂਸ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ

inside image of r nait Image Source: youtube

ਇਸ ਗੀਤ ਦੇ ਬੋਲ ਖੁਦ ਆਰ ਨੇਤ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ। ਇਸ ਗੀਤ ਦਾ ਲਿਰਿਕਲ ਵੀਡੀਓ  Gry India ਨੇ ਤਿਆਰ ਕੀਤਾ ਹੈ। ਇਸ ਗੀਤ ਨੂੰ ਆਰ ਨੇਤ ਦੇ ਯੂਟਿਊਬ ਚੈਨਲ ਉੱਤੇ ਹੀ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਜਿਸ ਕਰਕੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ।

let's see song Image Source: youtube

ਜੇ ਗੱਲ ਕਰੀਏ ਆਰ ਨੇਤ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਜਿਵੇਂ ਡਿਫਾਲਟਰ, ਦੱਬਦਾ ਕਿੱਥੇ ਆ, ਲੁਟੇਰੇ, ਜ਼ਗੀਰਦਾਰ, ਤੇਰੇ ਪਿੰਡ, ਬੈਚਲਰ, ਚੁੰਨੀ, ਛੜਾ, ਰੈੱਡ ਬੱਤੀਆਂ ਵਰਗੇ ਕਈ ਗੀਤ ਸ਼ਾਮਿਲ ਨੇ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network