ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਬਿਆਨ ਕਰਦਾ ਹੈ ਪੀਟੀਸੀ ਰਿਕਾਰਡਜ਼ ਤੇ ਡਬਲਿਊ.ਪੀ.ਓ. ਵੱਲੋਂ ਰਿਲੀਜ਼ ਕੀਤਾ ਗਿਆ ਧਾਰਮਿਕ ਗੀਤ

Reported by: PTC Punjabi Desk | Edited by: Rupinder Kaler  |  September 11th 2019 10:56 AM |  Updated: September 11th 2019 11:06 AM

ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਬਿਆਨ ਕਰਦਾ ਹੈ ਪੀਟੀਸੀ ਰਿਕਾਰਡਜ਼ ਤੇ ਡਬਲਿਊ.ਪੀ.ਓ. ਵੱਲੋਂ ਰਿਲੀਜ਼ ਕੀਤਾ ਗਿਆ ਧਾਰਮਿਕ ਗੀਤ

ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਪੀਟੀਸੀ ਰਿਕਾਰਡਜ਼ ਤੇ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਮਿਲਕੇ ਧਾਰਮਿਕ ਗੀਤ ਰਿਲੀਜ਼ ਕੀਤਾ ਹੈ । "Rabb Hai Ek Onkar" ਟਾਈਟਲ ਹੇਠ ਰਿਲੀਜ਼ ਕੀਤੇ ਇਸ ਧਾਰਮਿਕ ਗੀਤ ਨੂੰ ਆਵਾਜ਼ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਦਿੱਤੀ ਹੈ । ਇਸ ਧਾਰਮਿਕ ਗੀਤ ਦਾ ਮਿਊਜ਼ਿਕ ਜੀਤੂ ਜੀ ਨੇ ਤਿਆਰ ਕੀਤਾ ਹੈ ਜਦੋਂ ਕਿ ਜਗਮੀਤ ਬੱਲ ਦੇ ਨਿਰਦੇਸ਼ਨ ਵਿੱਚ ਵੀਡੀਓ ਬਣਾਇਆ ਗਿਆ ਹੈ ।

ਪੂਰੇ ਪ੍ਰੋਜੈਕਟ ਨੂੰ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰੋਡਿਊਸ ਕੀਤਾ ਹੈ । ਇਸ ਧਾਰਮਿਕ ਗੀਤ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਬੋਲ ਹਰ ਇੱਕ ਦੇ ਦਿਲ ਨੂੰ ਛੂਹ ਲੈਂਦੇ ਹਨ । ਪੂਰਾ ਗੀਤ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਫਲਸਫੇ ਨੂੰ ਬਿਆਨ ਕਰਦਾ ਹੈ ।

ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤੇ ਇਸ ਧਾਰਮਿਕ ਗੀਤ ਨੂੰ ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਾਂ ਤੇ ਦਿਖਾਇਆ ਜਾ ਰਿਹਾ ਹੈ । ਇਸ ਤੋਂ ਇਲਾਵਾ ਤੁਸੀਂ ਇਸ ਧਾਰਮਿਕ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ 'ਤੇ ਵੀ ਸੁਣ ਸਕਦੇ ਹੋ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network