ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਪਿੰਡ 'ਮੂਸਾ'
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 29 ਮਈ ਨੂੰ ਇਸ ਦੁਨੀਆ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੇ ਜਾਣ ਦੇ ਬਾਅਦ ਅਜੇ ਤੱਕ ਉਨ੍ਹਾਂ ਦੇ ਫੈਨਜ਼ ਤੇ ਸਾਥੀ ਕਲਾਕਾਰ ਉਨ੍ਹਾਂ ਦੇ ਯਾਦਾਂ ਦੇ ਗਮ ਵਿੱਚ ਡੂੱਬੇ ਹੋਏ ਹਨ। ਇਸ ਦੁੱਖ ਦੀ ਘੜੀ ਵਿੱਚ ਪੰਜਾਬੀ ਫਿਲਮਾਂ ਦੇ ਕਈ ਮਸ਼ਹੂਰ ਅਦਾਕਾਰ ਅਤੇ ਕਈ ਸਿਆਸੀ ਆਗੂ ਉਨ੍ਹਾਂ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਅੱਜ ਕਾਂਗਰਸ ਪਾਰਟੀ ਦੇ ਲੀਡਰ ਰਾਹੁਲ ਗਾਂਧੀ ਉਨ੍ਹਾਂ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮਿਲਣ ਪਹੁੰਚੇ ਹਨ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ (Sidhu Moose Wala murder) ਤੋਂ ਬਾਅਦ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਉਹਨਾਂ ਨੇ ਪਿੰਡ ਪਹੁੰਚ ਪਰਿਵਾਰ ਨਾਲ ਦੁਖ ਜਤਾ ਰਹੇ ਹਨ, ਉਥੇ ਹੀ ਸਿਆਸੀ ਆਗੂ ਵੀ ਲਗਾਤਾਰ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਪਰਿਵਾਰ ਨਾਲ ਸੋਗ ਜਤਾ ਰਹੇ ਹਨ। ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਵੀ ਮਾਨਸਾ ਦੇ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੱਖ-ਵੱਖ ਸਿਆਸੀ ਆਗੂ ਉਨ੍ਹਾਂ ਨੇ ਘਰ ਪਹੁੰਚਕੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ ਹਨ। ਇਸੇ ਹੀ ਤਰ੍ਹਾਂ ਰਾਹੁਲ ਗਾਂਧੀ ਵੀ ਪਿੰਡ ਮੂਸਾ ਵਿਖੇ ਜਾ ਕੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੀ।
ਜੇਕਰ ਸਿੱਧੂ ਮੂਸੇਵਾਲਾ ਦੇ ਸਿਆਸੀ ਸਫਰ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਹੋਈਆਂ 2022 ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਵੱਲੋਂ ਸਿੱਧੂ ਮੁੱਸੇਵਾਲਾ ਨੂੰ ਮਾਨਸਾ ਤੋਂ ਉਮੀਦਵਾਰ ਵਜੋਂ ਉਤਾਰਿਆ ਗਿਆ ਸੀ, ਪਰ ਸਿੱਧੂ ਮੂਸੇ ਵਾਲਾ ਇਹ ਚੋਣ ਡਾ. ਵਿਜੇ ਸਿੰਗਲਾ ਤੋਂ ਹਾਰ ਗਏ।
ਹਾਰ ਤੋਂ ਬਾਅਦ ਵੀ ਉਨ੍ਹਾਂ ਵੱਲੋਂ ਆਪਣੀ ਰਾਜਨੀਤੀ ਦੇ ਨਾਲ-ਨਾਲ ਸਮਾਜ ਸੇਵੀ ਕੰਮ ਉਸੇ ਤਰ੍ਹਾਂ ਜਾਰੀ ਰੱਖੇ, ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਪਿੰਡ ਮੂਸਾ ਦੇ ਸਰਪੰਚ ਬਣੇ ਸਨ। ਰਾਜਨੀਤੀ ਵਿੱਚ ਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ‘ਤੇ ਕਈ ਤਰ੍ਹਾਂ ਦੇ ਇਲਜ਼ਾਮ ਵੀ ਲੱਗਦੇ ਰਹੇ, ਪਰ ਉਨ੍ਹਾਂ ਵੱਲੋਂ ਲਗਾਤਾਰ ਆਪਣੇ ਰਾਜਨੀਤਕ ਅਤੇ ਸਮਾਜ ਸੇਵੀ ਕੰਮਾਂ ਨੂੰ ਪਹਿਲ ਦਿੰਦੇ ਹੋਏ ਹਰ ਵਰਗ ਨੂੰ ਸਹਿਯੋਗ ਦੇਣ ਦਾ ਕਾਰਜ ਜਾਰੀ ਰੱਖਿਆ।
ਸਿੱਧੂ ਮੂਸੇਵਾਲਾ ਦੀ ਮੌਤ ਨੇ ਸਭ ਦੇ ਦਿਲਾਂ ਨੂੰ ਵਿੱਚ ਝੰਜੋੜ ਕੇ ਰੱਖ ਦਿੱਤਾ ਹੈ। 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਉਨ੍ਹਾਂ ਦੇ ਜੱਦੀ ਸ਼ਹਿਰ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਮੁੱਚਾ ਦੇਸ਼ ਇਸ ਸਮੇਂ ਇਸ ਵੱਡੇ ਨੁਕਸਾਨ ਦਾ ਸੋਗ ਮਨਾ ਰਿਹਾ ਹੈ ਅਤੇ ਜ਼ਿੰਦਗੀ 'ਚ ਅੱਗੇ ਵਧਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਫੈਨਜ਼ ਤੇ ਦੋਸਤ ਦੋਸਤ ਆਪੋ-ਆਪਣੇ ਤਰੀਕੇ ਨਾਲ ਗਾਇਕ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਹੋਰ ਪੜ੍ਹੋ: R-Nait ਨੇ ਗੀਤ ਰਿਲੀਜ਼ ਕਰ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਵੇਖੋ ਵੀਡੀਓ
ਸਿੱਧੂ ਮੂਸੇਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਸਿੱਧੂ ਮੂਸੇਵਾਲਾ ਦੀ ਟੀਮ ਨੇ ਇਹ ਬਿਆਨ ਸਿੱਧੂ ਮੂਸੇ ਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਜਾਰੀ ਕੀਤਾ ਹੈ। ਬੀਤੇ ਦਿਨ ਪਹਿਲਾਂ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੰਜਾਬੀ ਲੋਕਾਂ ਅਤੇ ਮਰਹੂਮ ਪੰਜਾਬੀ ਸੰਗੀਤਕਾਰ ਦੇ ਪ੍ਰਸ਼ੰਸਕਾਂ ਨਾਲ ਆਪਣਾ ਦੁੱਖ ਪ੍ਰਗਟ ਕੀਤਾ ਸੀ। ਉਨ੍ਹਾਂ ਨੇ ਆਪਣੇ ਰਾਜਨੀਤੀ ਵਿੱਚ ਆਉਣ ਦੀਆਂ ਅਫਵਾਹਾਂ ਨੂੰ ਵੀ ਖਾਰਜ ਕਰ ਦਿੱਤਾ। ਸਿੱਧੂ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦਾ ਇਸ ਸਮੇਂ ਰਾਜਨੀਤੀ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ ਹੈ ਕਿਉਂਕਿ ਉਹ ਦੁਖੀ ਹਨ।