ਮੀਂਹ ਨੇ ਦਿੱਲੀ ਧਰਨੇ ’ਤੇ ਬੈਠੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਿਲਾਂ, ਹਰ ਤਰ੍ਹਾਂ ਦੀ ਮੁਸ਼ਕਿਲ ਦੇ ਬਾਵਜੂਦ ਹੌਂਸਲੇ ਬੁਲੰਦ
ਖੇਤੀ ਬਿੱਲਾਂ ਦੇ ਖਿਲਾਫ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਵਿੱਚ ਧਰਨਾ ਦੇ ਰਹੇ ਹਨ । ਇਸ ਧਰਨੇ ਦੌਰਾਨ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਦੇ ਬਾਵਜੂਦ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ । ਹਾਲ ਹੀ 'ਚ ਹੋਈ ਬਾਰਸ਼ ਨਾਲ ਕਿਸਾਨਾਂ ਦੇ ਟੈਂਟਾਂ 'ਚ ਵੀ ਪਾਣੀ ਵੜ ਗਿਆ। ਇਸ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ ।
Pic Courtesy: Instagram
ਹੋਰ ਪੜ੍ਹੋ :
Pic Courtesy: Instagram
ਦਿੱਲੀ ਧਰਨੇ ਦੀਆਂ ਕੁਝ ਵੀਡੀਓ ਤੇ ਤਸਵੀਰਾਂ ਅਦਾਕਾਰ ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ । ਜਿਨ੍ਹਾਂ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸਾਨ ਕਿਨ੍ਹਾਂ ਹਲਾਤਾਂ ਵਿੱਚ ਆਪਣੇ ਹੱਕ ਲੈਣ ਲਈ ਧਰਨੇ ਤੇ ਬੈਠੇ ਹੋਏ ਹਨ ।
Pic Courtesy: Instagram
ਕਿਸਾਨ ਠੰਢ, ਗਰਮੀ ਤੇ ਬਰਸਾਤ ਦੇ ਮੌਸਮ ਵਿੱਚ ਲਗਾਤਾਰ ਧਰਨੇ ਤੇ ਡਟੇ ਹੋਏ ਹਨ ਤੇ ਕੋਈ ਵੀ ਮੌਸਮ ਕਿਸਾਨਾਂ ਦਾ ਹੌਂਸਲਾ ਤੋੜ ਨਹੀਂ ਸਕਿਆ । ਕਿਸਾਨਾਂ ਨੇ ਹੁਣ ਆਪਣੀ ਅਗਲੀ ਰਣਨੀਤੀ ਤਹਿਤ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ 200-200 ਦੇ ਗਰੁੱਪ 'ਚ ਪਾਰਲੀਮੈਂਟ ਜਾ ਕੇ ਧਰਨਾ ਦੇਣ ਦਾ ਐਲਾਨ ਕੀਤਾ ਹੈ।
View this post on Instagram