ਰਾਜ ਕੁੰਦਰਾ ਨੂੰ ਨਹੀਂ ਮਿਲੀ ਜ਼ਮਾਨਤ, ਸ਼ਿਲਪਾ ਸ਼ੈੱਟੀ ਤੋਂ ਵੀ ਕੀਤੀ ਗਈ ਪੁੱਛਗਿੱਛ
ਅਸ਼ਲੀਲ ਫ਼ਿਲਮਾਂ ਦੇ ਕਥਿਤ ਨਿਰਮਾਣ ਅਤੇ ਉਨ੍ਹਾਂ ਨੂੰ ਕੁਝ ਐਪ ਦੇ ਜ਼ਰੀਏ ਪ੍ਰਸਾਰਿਤ ਕਰਨ ਨਾਲ ਜੁੜੇ ਮਾਮਲੇ ‘ਚ ਕਾਰੋਬਾਰੀ ਰਾਜ ਕੁੰਦਰਾ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਪੁਲਿਸ ਨੇ ਬੀਤੇ ਦਿਨ ਰਾਜ ਕੁੰਦਰਾ ਦੀ ਪਤਨੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਬਿਆਨ ਦਰਜ ਕੀਤੇ । ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ । ਸ਼ਿਲਪਾ ਸ਼ੈੱਟੀ ਦੇ ਬਿਆਨ ਦੇ ਸਮੇਂ ਹੀ ਜੁਹੂ ਸਥਿਤ ਉਨ੍ਹਾਂ ਦੇ ਘਰ ‘ਚ ਦਰਜ ਕੀਤੇ ਗਏ ।
ਹੋਰ ਪੜ੍ਹੋ : ਸਚਿਨ ਆਹੂਜਾ ਦੀ ਜਨਮ ਦਿਨ ਦੀ ਪਾਰਟੀ ਵਿੱਚ ਮਿਊਜ਼ਿਕ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਲਗਵਾਈ ਹਾਜ਼ਰੀ, ਗੀਤ ਸੰਗੀਤ ਨਾਲ ਸਜਾਈ ਮਹਿਫ਼ਲ
ਇਸ ਦੇ ਨਾਲ ਹੀ ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਘਰ ਦੀ ਤਲਾਸ਼ੀ ਵੀ ਲਈ ਅਤੇ ਲੈਪਟਾਪ ਜ਼ਬਤ ਕੀਤਾ । ਖਬਰਾਂ ਮੁਤਾਬਕ ਕਿਉਂਕਿ ਸ਼ਿਲਪਾ ਸ਼ੈੱਟੀ ਕੁੰਦਰਾ ਦੀ ਕੰਪਨੀ ਵਿਵਾਨ ਦੀ ਡਾਇਰੈਕਟਰ ਵੀ ਸੀ ।ਇਸ ਲਈ ਪੁਲਿਸ ਨੇ ਉਸ ਤੋਂ ਪੁੱਛਗਿੱਛ ਕੀਤੀ ।
ਅਪਰਾਧ ਸ਼ਾਖਾ ਨੇ ਘਰ ਦੀ ਤਲਾਸ਼ੀ ਵੀ ਲਈ ਅਤੇ ਇੱਕ ਲੈਪਟਾਪ ਵੀ ਜ਼ਬਤ ਕੀਤਾ। ਇਸ ਤੋਂ ਪਹਿਲਾਂ ਅਦਾਲਤ ਨੇ ਕੁੰਦਰਾ ਦੀ ਪੁਲਿਸ ਹਿਰਾਸਤ 27ਜੁਲਾਈ ਤੱਕ ਵਧਾ ਦਿੱਤੀ ਹੈ । ਦੱਸ ਦਈਏ ਕਿ ਸ਼ਿਲਪਾ ਸ਼ੈੱਟੀ ਦੇ ਪਤੀ ਨੂੰ ਬੀਤੇ ਦਿਨੀਂ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ।
View this post on Instagram