ਰਾਜਕੁਮਾਰ ਰਾਓ ਅਤੇ ਪੱਤਰਲੇਖਾ ਨੇ ਇਸ ਤਰ੍ਹਾਂ ਮਨਾਇਆ ਵਿਆਹ ਦਾ ਇੱਕ ਮਹੀਨਾ ਪੂਰਾ ਹੋਣ ਦਾ ਜਸ਼ਨ, ਮਸਤੀ ਵਾਲਾ ਫੋਟੋ ਕੀਤਾ ਸ਼ੇਅਰ

Reported by: PTC Punjabi Desk | Edited by: Lajwinder kaur  |  December 15th 2021 03:07 PM |  Updated: December 15th 2021 03:46 PM

ਰਾਜਕੁਮਾਰ ਰਾਓ ਅਤੇ ਪੱਤਰਲੇਖਾ ਨੇ ਇਸ ਤਰ੍ਹਾਂ ਮਨਾਇਆ ਵਿਆਹ ਦਾ ਇੱਕ ਮਹੀਨਾ ਪੂਰਾ ਹੋਣ ਦਾ ਜਸ਼ਨ, ਮਸਤੀ ਵਾਲਾ ਫੋਟੋ ਕੀਤਾ ਸ਼ੇਅਰ

ਬਾਲੀਵੁੱਡ 'ਚ ਆਪਣੀ ਅਦਾਕਾਰੀ ਦੇ ਦਮ 'ਤੇ ਵੱਖਰੀ ਪਛਾਣ ਬਨਾਉਣ ਵਾਲੇ ਅਭਿਨੇਤਾ ਰਾਜਕੁਮਾਰ ਰਾਓ Rajkummar Rao ਫਿਲਮੀ ਦੁਨੀਆ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਰਾਜ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਨਵੀਆਂ-ਨਵੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ, ਉਥੇ ਹੀ ਹੁਣ ਰਾਜਕੁਮਾਰ ਰਾਓ ਨੇ ਹਾਲ ਹੀ 'ਚ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਧੂਮ ਮਚਾ ਦਿੱਤੀ ਹੈ। ਇਨ੍ਹਾਂ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਅਭਿਨੇਤਾ ਆਪਣੀ ਪਤਨੀ ਨਾਲ ਚਿੱਕੜ 'ਚ ਗੇਮ ਖੇਡਦੇ ਨਜ਼ਰ ਆ ਰਹੇ ਹਨ।

ਹੋਰ ਪੜ੍ਹੋ : ਲਓ ਜੀ ਵੈਡਿੰਗ ਸੀਜ਼ਨ ਲਈ ਗਾਇਕ ਰੌਸ਼ਨ ਪ੍ਰਿੰਸ ਵੀ ਲੈ ਕੇ ਆਏ ਨੇ ਆਪਣਾ ਨਵਾਂ ਗੀਤ ‘ਜੋੜੀ’, ਹਰ ਇੱਕ ਨੂੰ ਨੱਚਣ ਲਈ ਕਰ ਰਿਹਾ ਹੈ ਮਜ਼ਬੂਰ,ਦੇਖੋ ਵੀਡੀਓ

ਜੀ ਹਾਂ ਇਹ ਸੈਲੀਬ੍ਰੇਸ਼ਨ ਰਿਹਾ ਦੋਵਾਂ ਦੇ ਵਿਆਹ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ। ਦੱਸ ਦਈਏ ਬਾਲੀਵੁੱਡ ਐਕਟਰ ਰਾਜਕੁਮਾਰ ਰਾਓ ਜਿਨ੍ਹਾਂ ਨੇ ਪਿਛਲੇ ਮਹੀਨੇ ਆਪਣੀ ਗਰਲਫ਼੍ਰੈਂਡ ਪੱਤਰਲੇਖਾ ਨਾਲ ਵਿਆਹ ਕਰਵਾ ਲਿਆ ਸੀ। ਰਾਜਕੁਮਾਰ ਰਾਓ ਨੇ ਪਿਛਲੇ ਮਹੀਨੇ ਦੀ 15 ਤਰੀਕ ਨੂੰ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਪੱਤਰਲੇਖਾ ਨਾਲ ਸੱਤ ਫੇਰੇ ਲਏ।

rajkummar rao-Patralekhaa Paul

ਨਵ-ਵਿਆਹੁਤਾ ਜੋੜੇ ਨੇ ਆਪਣੇ ਵਿਆਹ ਦਾ ਇੱਕ ਮਹੀਨਾ ਪੂਰਾ ਹੋਣ ਦਾ ਜਸ਼ਨ ਦਿਲਚਸਪ ਤਰੀਕੇ ਨਾਲ ਮਨਾਇਆ। ਰਾਜਕੁਮਾਰ ਰਾਓ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ 'ਚ ਦੋਵੇਂ ਬੱਚਿਆਂ ਵਾਂਗ ਗੇਮ ਖੇਡਦੇ ਨਜ਼ਰ ਆ ਰਹੇ ਹਨ। ਦੂਜੇ ਪਾਸੇ ਦੂਜੀ ਤਸਵੀਰ 'ਚ ਦੋਵਾਂ ਦੇ ਵਿਆਹ ਦੀ ਤਸਵੀਰ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਨ ਦੇ ਨਾਲ ਹੀ ਉਹ ਲਿਖਦੇ ਹਨ- ''ਮੇਰਾ ਦੋਸਤ ਤੂੰ, ਮੇਰਾ ਪਿਆਰ ਤੂੰ, ਮੇਰਾ ਦਿਲ ਵੀ ਤੂੰ, ਦਿਲਦਾਰ ਤੂੰ। ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੇਬਸ ਵੀ ਅਦਾਕਾਰ ਦੀ ਇਸ ਪੋਸਟ 'ਤੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

Patralekha-Rajkummar Rao

ਹੋਰ ਪੜ੍ਹੋ : Shava Ni Girdhari Lal: ‘ਜੱਟ ਨਾਲ ਯਾਰੀਆਂ’ ਗੀਤ ‘ਚ ਹਿਮਾਂਸ਼ੀ ਖੁਰਾਣਾ ਅਤੇ ਸਾਰਾ ਗੁਰਪਾਲ ਦੇ ਨਾਲ ਰੋਮਾਂਟਿਕ ਹੁੰਦੇ ਨਜ਼ਰ ਆਏ ਗਿੱਪੀ ਗਰੇਵਾਲ, ਦੇਖੋ ਵੀਡੀਓ

ਰਾਜਕੁਮਾਰ ਰਾਓ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ 18 ਨਵੰਬਰ ਤੋਂ ਉਨ੍ਹਾਂ ਨੇ ਅਨੁਭਵ ਸਿਨਹਾ ਦੀ ਫਿਲਮ 'ਭੀੜ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਆਖੀਰਲੀ ਵਾਰ ਅਦਾਕਾਰਾ ਕ੍ਰਿਤੀ ਸੈਨਨ ਦੇ ਨਾਲ ‘ਹਮ ਦੋ ਹਮਾਰੇ ਦੋ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network