ਰਾਜਵੀਰ ਜਵੰਦਾ ਅਤੇ ਗੁਰਲੇਜ ਅਖਤਰ ਦਾ ਗੀਤ ‘ਵਹਿਮ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ
ਰਾਜਵੀਰ ਜਵੰਦਾ (Rajvir Jawanda) ਅਤੇ ਗੁਰਲੇਜ ਅਖਤਰ (Gurlej Akhtar) ਦੀ ਆਵਾਜ਼ ‘ਚ ਨਵਾਂ ਗੀਤ ‘ਵਹਿਮ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਕੁਲਸ਼ਾਨ ਸੰਧੂ ਨੇ ਲਿਖੇ ਹਨ ਅਤੇ ਮਿਊਜ਼ਿਕ ਦਾ ਕਿੱਡ ਵੱਲੋਂ ਦਿੱਤਾ ਗਿਆ ਹੈ । ਇਸ ਗੀਤ ‘ਚ ਰਾਜਵੀਰ ਜਵੰਦਾ ਦੇ ਨਾਲ ਫੀਮੇਲ ਮਾਡਲ ਸਿਮਰਤ ਰੰਧਾਵਾ ਨਜ਼ਰ ਆ ਰਹੀ ਹੈ । ਇਸ ਗੀਤ ‘ਚ ਇੱਕ ਗੱਭਰੂ ਅਤੇ ਮੁਟਿਆਰ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।
image From rajvir jawanda song
ਹੋਰ ਪੜ੍ਹੋ : ਮੰਨਤ ਨੂਰ ਤੇ ਰਾਜਵੀਰ ਜਵੰਦਾ ਦਾ ਨਵਾਂ ਗੀਤ ‘Thar’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ
ਜਿਸ ‘ਚ ਇੱਕ ਗੱਭਰੂ ਮੁਟਿਆਰ ਨੂੰ ਕਹਿੰਦਾ ਹੈ ਕਿ ਉਹ ਉਸ ਦਾ ਹਰ ਖੁਆਬ ਪੂਰਾ ਕਰੇਗਾ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।
image From Rajvir Jawanda song
ਇਨ੍ਹਾਂ ਗੀਤਾਂ ਨੂੰ ਸਰੋਤਿਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਨੇ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਉਨ੍ਹਾਂ ਨੇ ਬਹੁਤ ਹੀ ਛੋਟੀ ਉਮਰ ‘ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ । ਇਸ ਤੋਂ ਇਲਾਵਾ ਰਾਜਵੀਰ ਜਵੰਦਾ ਵੀ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ ।
ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ਅਤੇ ਉਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹੋ ਗਏ । ਹੁਣ ਤੱਕ ਰਾਜਵੀਰ ਜਵੰਦਾ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।