ਰਾਮ ਸਿੰਘ ਰਾਣਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ
ਦਿੱਲੀ ਬਾਰਡਰ ‘ਤੇ ਕਿਸਾਨ ਮੋਰਚੇ ‘ਤੇ ਲੰਗਰ ਸਣੇ ਹੋਰ ਸੇਵਾਵਾਂ ਨਿਭਾ ਰਹੇ ਰਾਮ ਸਿੰਘ ਰਾਣਾ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਦੱਸਿਆ ਜਾ ਰਿਹਾ ਹੈ ਕਿ ਰਾਮ ਸਿੰਘ ਰਾਣਾ ਦੇ ਪੁੱਤਰ ਦਾ ਜਨਮ ਦਿਨ ਸੀ । ਜਿਸ ਮੌਕੇ ‘ਤੇ ਉਹ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ ਸਨ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ ।
Image From Instagram
ਹੋਰ ਪੜ੍ਹੋ : ਬਾਲੀਵੁੱਡ ਗਾਇਕ ਅਨੂੰ ਮਲਿਕ ਦੀ ਮਾਂ ਦਾ ਦਿਹਾਂਤ
Image From Instagram
ਰਾਮ ਸਿੰਘ ਰਾਣਾ ਨੇ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਪਰਮਾਤਮਾ ਨੇ ਆਪ ਬਖਸ਼ਿਸ਼ ਕਰਕੇ ਕਿਸਾਨਾਂ ਦੇ ਲਈ ਲੰਗਰ ਅਤੇ ਹੋਰ ਸੇਵਾਵਾਂ ਨਿਭਾਉਣ ਦਾ ਬਲ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅੱਗੇ ਇਹੋ ਅਰਦਾਸ ਕੀਤੀ ਹੈ ਕਿ ਗੁਰੂ ਸਾਹਿਬ ਇਸੇ ਤਰ੍ਹਾਂ ਅਗਾਂਹ ਸੇਵਾ ਕਰਨ ਦਾ ਬਲ ਬਖ਼ਸ਼ਿਸ਼ ਕਰਦੇ ਰਹਿਣ।
Image From Instagram
ਦੱਸ ਦਈਏ ਕਿ ਰਾਮ ਸਿੰਘ ਰਾਣਾ ਦਿੱਲੀ ਬਾਰਡਰ ‘ਤੇ ਕਿਸਾਨਾਂ ਲਈ ਕਈ ਮਹੀਨਿਆਂ ਤੋਂ ਲੰਗਰ ਦੀ ਸੇਵਾ ਕਰ ਰਹੇ ਹਨ । ਜਿਸ ਕਾਰਨ ਸਰਕਾਰ ਦੀਆਂ ਵਧੀਕੀਆਂ ਦਾ ਸ਼ਿਕਾਰ ਵੀ ਉਨ੍ਹਾਂ ਨੂੰ ਹੋਣਾ ਪਿਆ ਹੈ । ਇਸ ਦੇ ਬਾਵਜੂਦ ਰਾਮ ਸਿੰਘ ਰਾਣਾ ਨੇ ਹਾਰ ਨਹੀਂ ਮੰਨੀ ਹੈ ਅਤੇ ਉਹ ਲਗਾਤਾਰ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰ ਰਹੇ ਹਨ ।
View this post on Instagram