‘Kesariya’ ਗੀਤ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਰਣਬੀਰ ਕਪੂਰ ਤੇ ਆਲੀਆ ਭੱਟ ਦੀ ਰੋਮਾਂਟਿਕ ਕਮਿਸਟਰੀ
Brahmastra Song Kesariya: ਲਓ ਜੀ ਆਖਿਰਕਾਰ ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਗਈਆਂ ਹਨ ਤੇ ਫਿਲਮ 'ਬ੍ਰਹਮਾਸਤਰ' ਦਾ ਚਰਚਿਤ ਗੀਤ ‘ਕੇਸਰੀਆ’ ਰਿਲੀਜ਼ ਹੋ ਗਿਆ ਹੈ, ਜੋ ਤੇਜ਼ੀ ਨਾਲ ਸ਼ੇਅਰ ਹੋ ਰਿਹਾ ਹੈ। ਇਹ ਗੀਤ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਟ੍ਰੈਂਡ ਕਰ ਰਿਹਾ ਹੈ ਅਤੇ ਸੋਸ਼ਲ ਮੀਡੀਆ ਯੂਜ਼ਰਸ ਗੀਤ ਦੀ ਤਾਰੀਫ ਕਰ ਰਹੇ ਹਨ। ਇਸ ਗੀਤ ਨੂੰ ਅਰਿਜੀਤ ਸਿੰਘ ਨੇ ਗਾਇਆ ਹੈ ਅਤੇ ਆਪਣੀ ਸੁਰੀਲੀ ਆਵਾਜ਼ ਨਾਲ ਇੱਕ ਵਾਰ ਫਿਰ ਲੋਕਾਂ ਦੇ ਦਿਲਾਂ 'ਤੇ ਦਸਤਕ ਦੇ ਦਿੱਤੀ ਹੈ।
ਹੋਰ ਪੜ੍ਹੋ : ਫੌਜੀ ਜਵਾਨਾਂ ਨੂੰ ਦੇਖ ਕੇ 5 ਸਾਲ ਦੀ ਮਾਸੂਮ ਬੱਚੀ ਨੇ ਕੀਤਾ ਅਜਿਹਾ ਕੰਮ ਕਿ ਦੇਖਣ ਵਾਲੇ ਵੀ ਦੰਗ ਰਹਿ ਗਏ, ਦੇਖੋ ਵਾਇਰਲ ਵੀਡੀਓ
ਰਣਬੀਰ-ਆਲੀਆ ਦਾ ਰੋਮਾਂਸ
ਤੁਹਾਨੂੰ ਦੱਸ ਦੇਈਏ ਕਿ ਕੇਸਰੀਆ ਗੀਤ ਕਈ ਤਰ੍ਹਾਂ ਨਾਲ ਬਹੁਤ ਖਾਸ ਹੈ। ਦਰਅਸਲ ਰਣਬੀਰ ਕਪੂਰ ਅਤੇ ਆਲੀਆ ਭੱਟ ਪਹਿਲੀ ਵਾਰ ਫਿਲਮ 'ਬ੍ਰਹਮਾਸਤਰ' 'ਚ ਇਕੱਠੇ ਨਜ਼ਰ ਆਉਣਗੇ। ਅਜਿਹੇ 'ਚ ਇਹ ਫਿਲਮ ਦਾ ਪਹਿਲਾ ਗੀਤ ਹੈ, ਜਿਸ ਕਾਰਨ ਇਸ ਦਾ ਉਤਸ਼ਾਹ ਹੋਰ ਵੀ ਵਧ ਜਾਂਦਾ ਹੈ। ਇਸ ਗੀਤ 'ਚ ਰਣਬੀਰ-ਆਲੀਆ ਰੋਮਾਂਟਿਕ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਅਰਿਜੀਤ ਸਿੰਘ ਨੇ ਆਪਣੀ ਆਵਾਜ਼ ਦਿੱਤੀ ਹੈ, ਜਦਕਿ ਉਨ੍ਹਾਂ ਦੇ ਨਾਲ ਨਿਕਿਤਾ ਗਾਂਧੀ ਨੇ ਗਾਇਕੀ ‘ਚ ਸਾਥ ਦਿੱਤਾ ਹੈ। ਇਸ ਗੀਤ ਦਾ ਸੰਗੀਤ ਪ੍ਰੀਤਮ ਨੇ ਲਿਖਿਆ ਹੈ ਅਤੇ ਬੋਲ ਅਮਿਤਾਭ ਭੱਟਾਚਾਰੀਆ ਨੇ ਲਿਖੇ ਹਨ।
ਸੋਸ਼ਲ ਮੀਡੀਆ ਦੀ ਪ੍ਰਤੀਕਿਰਿਆ ਕਿਵੇਂ ਹੈ
ਸੋਸ਼ਲ ਮੀਡੀਆ ਯੂਜ਼ਰਸ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ। ਗੀਤ ਦੇ ਕਈ ਸਕ੍ਰੀਨਸ਼ਾਟ ਅਤੇ ਕਲਿੱਪ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਰੋਮਾਂਟਿਕ ਅੰਦਾਜ਼ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਜਿਸ ਕਰਕੇ ਇਸ ਗੀਤ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਗਾਣੇ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ।
ਦੱਸ ਦੇਈਏ ਕਿ ਅਸਲ ਜੀਵਨ ਦੀ ਜੋੜੀ ਰਣਬੀਰ-ਆਲੀਆ ਪਹਿਲੀ ਵਾਰ ਕਿਸੇ ਫਿਲਮ ਵਿੱਚ ਇਕੱਠੇ ਆ ਰਹੇ ਹਨ ਅਤੇ ਇਸ ਵਿੱਚ ਵੀ ਦੋਵੇਂ ਰੋਮਾਂਟਿਕ ਅੰਦਾਜ਼ ਵਿੱਚ ਨਜ਼ਰ ਆ ਰਹੇ ਹਨ।
ਰਣਬੀਰ ਕਪੂਰ, ਆਲੀਆ ਭੱਟ, ਮੌਨੀ ਰਾਏ ਅਤੇ ਨਾਗਾਰਜੁਨ ਦੀ ਫਿਲਮ ਬ੍ਰਹਮਾਸਤਰ ਨੂੰ ਲੈ ਕੇ ਹਰ ਕੋਈ ਬਹੁਤ ਉਤਸ਼ਾਹਿਤ ਹੈ। ਇਹ ਫਿਲਮ 9 ਸਤੰਬਰ ਨੂੰ ਰਿਲੀਜ਼ ਹੋਵੇਗੀ। ਇਹ ਇੱਕ ਪੈਨ ਇੰਡੀਆ ਫਿਲਮ ਹੈ, ਜੋ ਹਿੰਦੀ ਦੇ ਨਾਲ-ਨਾਲ ਤਾਮਿਲ, ਤੇਲਗੂ, ਮਲਿਆਲਮ ਅਤੇ ਕੰਨੜ ਵਿੱਚ ਰਿਲੀਜ਼ ਹੋਵੇਗੀ।