ਰਣਜੀਤ ਬਾਵਾ ਤੇ ਗੁਰਲੇਜ ਅਖਤਰ ਦੇ ਆਉਣ ਵਾਲੇ ਨਵੇਂ ਗੀਤ 'Ghungru' ਦਾ ਟੀਜ਼ਰ ਹੋਇਆ ਰਿਲੀਜ਼, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  August 17th 2021 03:29 PM |  Updated: August 17th 2021 03:33 PM

ਰਣਜੀਤ ਬਾਵਾ ਤੇ ਗੁਰਲੇਜ ਅਖਤਰ ਦੇ ਆਉਣ ਵਾਲੇ ਨਵੇਂ ਗੀਤ 'Ghungru' ਦਾ ਟੀਜ਼ਰ ਹੋਇਆ ਰਿਲੀਜ਼, ਦੇਖੋ ਵੀਡੀਓ

ਪੰਜਾਬੀ ਗਾਇਕ ਰਣਜੀਤ ਬਾਵਾ (Ranjit Bawa) ਜੋ ਕਿ ਬਹੁਤ ਜਲਦ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ। ਉਹ ਘੁੰਗਰੂ (Ghungru) ਟਾਈਟਲ ਹੇਠ ਨਵਾਂ ਰੋਮਾਂਟਿਕ ਗੀਤ ਲੈ ਕੇ ਆ ਰਹੇ ਨੇ। ਇਸ ਗੀਤ ਰਣਜੀਤ ਬਾਵਾ ਤੇ ਗੁਰਲੇਜ ਅਖਤਰ ( Gurlej Akhtar) ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਦੇ ਹੋਏ ਨਜ਼ਰ ਆਉਣਗੇ। ਜਿਸ ਦੇ ਚੱਲਦੇ ਗੀਤ ਦੀ ਛੋਟੀ ਜਿਹੀ ਝਲਕ ਟੀਜ਼ਰ ਦੇ ਰੂਪ ‘ਚ ਦਰਸ਼ਕਾਂ ਦੇ ਰੁਬਰੂ ਹੋ ਗਈ ਹੈ।

singer ranjit bawa Image Source: youtube

ਹੋਰ  ਪੜ੍ਹੋ : ਧਰਮਿੰਦਰ ਨੇ ਆਪਣੇ ਫ਼ਿਲਮੀ ਕਰੀਅਰ ਦੇ ਸ਼ੁਰੂਆਤੀ ਦਿਨਾਂ ਨੂੰ ਯਾਦ ਕਰਦੇ ਹੋਏ ਹੀਰੋਇਨ ਸ਼ਿਆਮਾ ਦੇ ਨਾਲ ਸ਼ੇਅਰ ਕੀਤੀ ਇਹ ਅਣਦੇਖੀ ਪੁਰਾਣੀ ਤਸਵੀਰ

ਹੋਰ  ਪੜ੍ਹੋ : ਗੋਲ-ਗੱਪਿਆਂ ਦਾ ਅਨੰਦ ਲੈਂਦੀ ਨਜ਼ਰ ਆਈ ਬਾਲੀਵੁੱਡ ਗਾਇਕਾ ਨੇਹਾ ਕੱਕੜ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

singer ranjit bawa new song teaser Image Source: youtube

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ Rony Anjali ਅਤੇ Gill Machhrai ਨੇ ਮਿਲਕੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਦਾ ਹੋਵੇਗਾ। ਟੀਜ਼ਰ ਚ ਰਣਜੀਤ ਬਾਵਾ ਤੇ ਫੀਮੇਲ ਮਾਡਲ Aditi Arya ਦੀ ਕਿਊਟ ਜਿਹੀ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਟੀਜ਼ਰ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕਾਂ 'ਚੋਂ ਇੱਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ 'ਚ ਕਾਫੀ ਸਰਗਰਮ ਨੇ। ਆਉਣ ਵਾਲੇ ਸਮੇਂ ‘ਚ ਉਹ ‘ਡੈਡੀ ਕੂਲ ਮੁੰਡੇ ਫੂਲ’ ਦੇ ਸਿਕਵਲ ਭਾਗ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network