ਕਿਸਾਨਾਂ ਨੂੰ ਧਰਨੇ ਪ੍ਰਦਰਸ਼ਨ ਦੌਰਾਨ ਇੱਕਜੁਟ ਹੋਣ ਦੀ ਰਣਜੀਤ ਬਾਵਾ ਨੇ ਕੀਤੀ ਅਪੀਲ
ਕਿਸਾਨਾਂ ਦਾ ਸੰਘਰਸ਼ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ । ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ । 26 ਜਨਵਰੀ ਨੂੰ ਕਿਸਾਨਾਂ ਦੀ ਟ੍ਰੈਕਟਰ ਪਰੇਡ ਹੋਈ । ਇਸ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਇਸ ਅੰਦੋਲਨ ‘ਤੇ ਲੋਕ ਸਵਾਲ ਖੜੇ ਕਰ ਰਹੇ ਹਨ । ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਸਿਤਾਰੇ ਜੋ ਲਗਾਤਾਰ ਇਸ ਪ੍ਰਦਰਸ਼ਨ ਦਾ ਸਮਰਥਨ ਕਰ ਰਹੇ ਹਨ, ਉਨ੍ਹਾਂ ਨੇ ਇਸ ਸੰਘਰਸ਼ ਦਾ ਹੌਸਲਾ ਵਧਾਇਆ ਹੈ ।
ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ‘ਸੰਘਰਸ਼ ਦਾ ਇਹੀ ਨਾਮ ਹੈ ਕਿ ਆਪਣੇ ਹੱਕਾਂ ਲਈ ਲੜਨਾ ਅਤੇ ਡਟੇ ਰਹਿਣਾ।
ਹੋਰ ਪੜ੍ਹੋ : ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦਾ ਸਟੰਟ ਵੇਖ ਕੇ ਹਰ ਕੋਈ ਹੈਰਾਨ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ
ਕੁਝ ਨਹੀਂ ਹੁੰਦਾ ਬਸ ਗਰੁੱਪ ਜਿਹੇ ਨਾਂ ਬਣਾਓ, ਸਾਰੇ ਇੱਕਜੁਟ ਰਹੋ, ਕਿਸੇ ਦੇ ਪਿੱਛੇ ਨਾਂ ਲੱਗੋ ਤੁਸੀਂ ਸਿਆਣੇ ਹੋ ਹੌਸਲਾ ਰੱਖੋ’।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਣਜੀਤ ਬਾਵਾ ਲਗਾਤਾਰ ਕਿਸਾਨ ਅੰਦੋਲਨ ਨੂੰ ਸਮਰਥਨ ਦਿੰਦੇ ਆ ਰਹੇ ਹਨ ਅਤੇ ਉਨ੍ਹਾਂ ਨੇ ਕਈ ਵਾਰ ਇਸ ਅੰਦੋਲਨ ‘ਚ ਖੁਦ ਜਾ ਕੇ ਸੇਵਾ ਕੀਤੀ ਅਤੇ ਲਗਾਤਾਰ ਕਿਸਾਨਾਂ ਦੇ ਹੱਕਾਂ ਲਈ ਆਪਣੇ ਗੀਤਾਂ ਰਾਹੀਂ ਆਵਾਜ਼ ਬੁਲੰਦ ਕਰਦੇ ਆਏ ਹਨ ।
View this post on Instagram