ਜ਼ਿੰਦਗੀ ਦੇ ਸੰਘਰਸ਼ ਤੇ ਸਫਲਤਾ ਨੂੰ ਬਿਆਨ ਕਰਦਾ ਰਣਜੀਤ ਬਾਵਾ ਦਾ ਨਵਾਂ ਗੀਤ ‘ਫਿਕਰ ਕਰੀਂ ਨਾ ਅੰਮੀਏ' ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
ਰਣਜੀਤ ਬਾਵਾ ਆਪਣੇ ਨਵੇਂ ਗੀਤ ‘Fikar kari Na Ammiye’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਇਸ ਗੀਤ ਨੂੰ ਉਨ੍ਹਾਂ ਨੇ ਦੁਨੀਆ ਭਰ ਦੀਆਂ ਮਾਵਾਂ ਨੂੰ ਸਮਰਪਿਤ ਕੀਤਾ ਹੈ । ‘ਫਿਕਰ ਕਰੀਂ ਨਾ ਅੰਮੀਏ’ ਗੀਤ ਨੂੰ ਰਣਜੀਤ ਬਾਵਾ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ।
image source- youtube
image source- youtube
ਗਾਣੇ ਦੇ ਵੀਡੀਓ ‘ਚ ਉਨ੍ਹਾਂ ਨੇ ਜ਼ਿੰਦਗੀ ਦੇ ਸੰਘਰਸ਼ ਨੂੰ ਬਿਆਨ ਕੀਤਾ ਹੈ। ਉਹ ਇਸ ਗੀਤ ਦੇ ਰਾਹੀਂ ਨੌਜਵਾਨਾਂ ਨੂੰ ਸੁਨੇਹਾ ਦੇ ਰਹੇ ਨੇ ਕਿ ਜ਼ਿੰਦਗੀ ‘ਚ ਹਾਰ ਨਹੀਂ ਮੰਨਣੀ ਚਾਹੀਦੀ ਤੇ ਹੌਸਲੇ ਦੇ ਨਾਲ ਅੱਗੇ ਵੱਧਣਾ ਚਾਹੀਦਾ ਹੈ । ਮਿਹਨਤ ਦੇ ਨਾਲ ਇੱਕ ਦਿਨ ਕਾਮਯਾਬੀ ਜ਼ਰੂਰ ਮਿਲਦੀ ਹੈ । ਦੱਸ ਦਈਏ ਇਸ ਗੀਤ ਦੇ ਬੋਲ ਬੱਬੂ ਨੇ ਲਿਖੇ ਨੇ ਤੇ ਦੇਸੀ ਕਰਿਊ ਵਾਲਿਆਂ ਨੇ ਮਿਊਜ਼ਿਕ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ ਤੇਜੀ ਸੰਧੂ ਨੇ ਤਿਆਰ ਕੀਤਾ ਹੈ। ਰਣਜੀਤ ਬਾਵਾ ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।
image source- youtube
ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਜਿਵੇਂ ਯਾਰੀ ਚੰਡੀਗੜ੍ਹ ਵਾਲੀਏ, ਮੇਰੀ ਸਰਦਾਰਨੀ, ਟਰੱਕਾਂ ਵਾਲੇ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕਿਆ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਸਰਗਰਮ ਨੇ।