ਰਣਜੀਤ ਬਾਵਾ ਦੀ ਦਰਦ ਭਰੀ ਆਵਾਜ਼ ‘ਚ ‘ਅੱਧੀ ਰਾਤ’ ਗਾਣਾ ਹੋਇਆ ਰਿਲੀਜ਼, ਦਰਸ਼ਕਾਂ ਨੂੰ ਕਰ ਰਿਹਾ ਹੈ ਭਾਵੁਕ, ਦੇਖੋ ਵੀਡੀਓ
ਰਣਜੀਤ ਬਾਵਾ ਦਾ ਨਵਾਂ ਗੀਤ ‘ਅੱਧੀ ਰਾਤ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਰਣਜੀਤ ਬਾਵਾ ਨੇ ਆਪਣੀ ਦਰਦ ਭਰੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਹ ਗੀਤ ਪਿਆਰ ‘ਚ ਧੋਖਾ ਖਾਏ ਆਸ਼ਕਾਂ ਦੇ ਟੁੱਟੇ ਦਿਲਾਂ ਉੱਤੇ ਮੱਲਮ੍ਹ ਲਗਾ ਰਿਹਾ ਹੈ। ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।
ਹੋਰ ਵੇਖੋ:‘ਭੈਣ ਭਰਾ’ ਦੇ ਅਟੁੱਟ ਰਿਸ਼ਤੇ ਨੂੰ ਬਿਆਨ ਕਰਦਾ ਹੋਇਆ ਹਰਭਜਨ ਮਾਨ ਦਾ ਨਵਾਂ ਗੀਤ ਛਾਇਆ ਟਰੈਡਿੰਗ ‘ਚ, ਦੇਖੋ ਵੀਡੀਓ
ਜੇ ਗੱਲ ਕੀਤੀ ਜਾਵੇ ਗੀਤ ਦੇ ਬੋਲਾਂ ਦੀ ਤਾਂ ਨਾਮੀ ਗੀਤਕਾਰ ਜੱਸੀ ਲੋਹਕਾ ਦੀ ਕਲਮ ‘ਚੋਂ ਨਿਕਲੇ ਨੇ ਮਿਊਜ਼ਿਕ ਜੱਸੀ ਐਕਸ ਨੇ ਦਿੱਤਾ ਹੈ। ਗੀਤ ਦੀ ਵੀਡੀਓ ਨੂੰ ਵੀ ਸ਼ਾਨਦਾਰ ਸ਼ੂਟ ਕੀਤਾ ਗਿਆ ਹੈ। ਵੀਡੀਓ ਨੂੰ ਟਰੂ ਮੈਕਰਸ ਵੱਲੋਂ ਬਣਾਈ ਗਈ ਹੈ। ਇਸ ਵੀਡੀਓ ‘ਚ ਖ਼ੁਦ ਰਣਜੀਤ ਬਾਵਾ ਨੇ ਅਦਾਕਾਰੀ ਵੀ ਕੀਤੀ ਹੈ ਤੇ ਅਦਾਕਾਰੀ ‘ਚ ਸਾਥ ਦਿੱਤਾ ਹੈ ਖ਼ੂਬਸੂਰਤ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ। ਗੀਤ ਦੀ ਕਹਾਣੀ ਇਹ ਹੈ ਕਿ ਮੁੰਡਾ ਕੁੜੀ ਨੂੰ ਸੱਚੇ ਦਿਲੋਂ ਪਿਆਰ ਕਰਦਾ ਹੈ ਪਰ ਕੁੜੀ ਆਪਣਾ ਵਿਦੇਸ਼ ਜਾਣ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਮੁੰਡੇ ਨੂੰ ਛੱਡ ਕੇ ਚਲੀ ਜਾਂਦੀ ਹੈ ਤੇ ਮੁੰਡਾ ਇਸ ਵਿਛੋੜੇ ਤੇ ਧੋਖੇ ਨੂੰ ਸਹਿ ਨਹੀਂ ਪੈਂਦਾ। ਉਹ ਆਪਣੀ ਮਹਿਬੂਬਾ ਨੂੰ ਹਰ ਰੋਜ਼ ਯਾਦ ਕਰਦਾ ਹੈ।
ਟੁੱਟੇ ਹੋਏ ਦਿਲਾਂ ਦੇ ਦਰਦ ਨੂੰ ਪੇਸ਼ ਕਰਦਾ ਇਹ ਗੀਤ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਦਰਸ਼ਕਾਂ ਦੇ ਸਨਮੁਖ ਹੋਏ ਕੁਝ ਹੀ ਸਮਾਂ ਹੋਇਆ ਤੇ ਗੀਤ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ।