ਪਿਆਰੇ ਜਿਹੇ ਸੁਨੇਹੇ ਦੇ ਨਾਲ ਰਣਜੀਤ ਬਾਵਾ ਨੇ ਸ਼ੇਅਰ ਕੀਤੀ ਆਪਣੀ ਮਾਂ ਦੀ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ
ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਸ਼ੋਸਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਸ਼ੋਸਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੇ ਰਹਿੰਦੇ ਨੇ । ਬਹੁਤ ਘੱਟ ਹੁੰਦਾ ਹੈ ਜਦੋਂ ਉਹ ਆਪਣੇ ਪਰਿਵਾਰ ਵਾਲਿਆਂ ਦੀ ਕੋਈ ਤਸਵੀਰ ਸ਼ੇਅਰ ਕਰਨ ।
ਹੋਰ ਪੜ੍ਹੋ : ਐਮੀ ਵਿਰਕ ਤੇ ਜਗਦੀਪ ਸਿੱਧੂ ਨੇ ਕਿਸਾਨਾਂ ਨਾਲ ਹੋ ਰਹੇ ਬੁਰੇ ਵਰਤਾਓ ਦੇ ਲਈ ਸਰਕਾਰ ਨੂੰ ਪਾਈ ਲਾਹਨਤਾਂ
ਇਸ ਵਾਰ ਉਨ੍ਹਾਂ ਨੇ ਆਪਣੀ ਮਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਜਿਹੜੇ ਅੱਗੇ ਹੁੰਦੇ ਨੇ ,ਫਾਹੇ ਲੱਗੇ ਹੁੰਦੇ ਨੇ, ਮਾਂਵਾ ਭਾਣੇ ਲਿੱਸੇ ਵੀ ਪੁੱਤਰ ਜੱਗੇ ਹੁੰਦੇ ਨੇ’ । ਫੇਸਬੁੱਕ ਉੱਤੇ ਇਸ ਪੋਸਟ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । 72k ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਨੇ ।
ਜੇ ਗੱਲ ਕਰੀਏ ਰਣਜੀਤ ਬਾਵਾ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਕਾਫੀ ਐਕਟਿਵ ਨੇ । ਪੰਜਾਬ ‘ਚ ਚੱਲ ਰਹੇ ਕਿਸਾਨ ਪ੍ਰਦਰਸ਼ਨ 'ਚ ਆਪਣੇ ਭਾਸ਼ਨ ਰਾਹੀਂ ਨੌਜਵਾਨਾਂ ਨੂੰ ਇਸ ਅੰਦੋਲਨ ਦੇ ਨਾਲ ਜੋੜਦੇ ਹੋਏ ਵੀ ਨਜ਼ਰ ਆਏ। ਹਾਲ ਹੀ 'ਚ ਉਨ੍ਹਾਂ ਨੇ ਕਿਸਾਨਾਂ ਦੇ ਨਾਲ ਹੋ ਰਹੇ ਬੁਰੇ ਵਰਤਾਓ ਦੇ ਲਈ ਹਰਿਆਣਾ ਸਰਕਾਰ ਨੂੰ ਲਾਹਨਤਾਂ ਪਾਉਂਦੇ ਹੋਏ ਟਵੀਟ ਵੀ ਕੀਤਾ ਹੈ ।