ਰਣਜੀਤ ਬਾਵਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਵੀਡੀਓ ਸਾਂਝਾ ਕਰਦੇ ਹੋਏ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Reported by: PTC Punjabi Desk | Edited by: Shaminder  |  June 01st 2021 04:45 PM |  Updated: June 01st 2021 04:45 PM

ਰਣਜੀਤ ਬਾਵਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਵੀਡੀਓ ਸਾਂਝਾ ਕਰਦੇ ਹੋਏ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਰਣਜੀਤ ਬਾਵਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ।

Ranjit Bawa Image Source: Instagram

ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਖਰੀਦੀ Rolls Royce Wraith, ਤਸਵੀਰਾਂ ਕੀਤੀਆਂ ਸਾਂਝੀਆਂ 

Image Source: Instagram

ਰਣਜੀਤ ਬਾਵਾ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਹਰ ਕੋਈ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਿਹਾ ਹੈ । ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਬੀਤੇ ਦਿਨ ਵੀ ਉਨ੍ਹਾਂ ਦਾ ਗੀਤ ਫਿਕਰ ਕਰੀ ਨਾਂ ਅੰਮੀਏ ਰਿਲੀਜ਼ ਹੋਇਆ ਹੈ ।

Ranjit bawa Image Source: Instagram

ਇਸ ਗੀਤ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਬਾਵਾ ਪੰਜਾਬੀ ਗੀਤਾਂ ਦੇ ਨਾਲ ਨਾਲ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਜਲਦ ਹੀ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network