ਰਵਿੰਦਰ ਗਰੇਵਾਲ ਅਤੇ ਪ੍ਰੀਤ ਥਿੰਦ ਦਾ ਗੀਤ ‘ਇੱਕ ਬਿਜਲੀ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ
ਰਵਿੰਦਰ ਗਰੇਵਾਲ (Ravinder Grewal ) ਅਤੇ ਪ੍ਰੀਤ ਥਿੰਦ (Preet Thind) ਦਾ ਨਵਾਂ ਗੀਤ ‘ਇੱਕ ਬਿਜਲੀ’ (Ik Bijli) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਬਲਵਿੰਦਰ ਗਿੱਲ ਕੈਨੇਡਾ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਡੀਜੇ ਡਸਟਰ ਨੇ । ਇਸ ਗੀਤ ‘ਚ ਇੱਕ ਕੁੜੀ ਦੇ ਹੁਸਨ ਦੀ ਗੱਲ ਕੀਤੀ ਗਈ ਹੈ । ਜਿਸ ਦਾ ਹੁਸਨ ਡੁੱਲ ਡੁੱਲ ਪੈਂਦਾ ਹੈ ਅਤੇ ਗੱਭਰੁ ਉਸ ਦੇ ਹੁਸਨ ਦਾ ਦੀਵਾਨਾ ਬਣ ਜਾਂਦਾ ਹੈ । ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ।
image From Ravinder Grewal song
ਹੋਰ ਪੜ੍ਹੋ : ਰਵਿੰਦਰ ਗਰੇਵਾਲ ਨੇ ਬਰਥਡੇ ‘ਤੇ ਦੁਆਵਾਂ ਦੇਣ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ
ਰਵਿੰਦਰ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਆਪਣੇ ਗੀਤਾਂ ਦੇ ਨਾਲ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ ਅਤੇ ਪਿਛਲੇ ਲੰਮੇ ਸਮੇਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ । ਰਵਿੰਦਰ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।
image From Ravinder grewal song
ਰਵਿੰਦਰ ਗਰੇਵਾਲ ਦੇ ਨਾਲ ਜਿੱਥੇ ਆਪਣੀ ਗਾਇਕੀ ਦੇ ਨਾਲ ਸਰੋਤਿਆਂ ਦੇ ਦਿਲਾਂ ‘ਤੇ ਡੂੰਘੀ ਛਾਪ ਛੱਡੀ ਹੈ । ਉੱਥੇ ਹੀ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਵੀ ਹਰ ਕਿਸੇ ਦਾ ਦਿਲ ਜਿੱਤਿਆ ਹੈ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਜਲਵਾ ਵਿਖਾ ਚੁੱਕੇ ਹਨ ।ਉਹ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ। ਕੁਝ ਦਿਨ ਪਹਿਲਾਂ ਉਹ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵੀ ਦਰਸ਼ਨਾਂ ਦੇ ਲਈ ਵੀ ਪਹੁੰਚੇ ਸਨ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਸਾਂਝਾ ਕੀਤਾ ਸੀ ।
View this post on Instagram