ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮਦਿਨ ‘ਤੇ ਰਵਿੰਦਰ ਗਰੇਵਾਲ ਨੇ ਯਾਦ ਕਰਦੇ ਹੋਏ ਪਾਈ ਭਾਵੁਕ ਪੋਸਟ
ਛੋਟੀ ਉਮਰ ਦੇ ਕੌਮੀ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਸਰਦਾਰ ਮੰਗਲ ਸਿੰਘ ਅਤੇ ਬੀਬੀ ਸਾਹਿਬ ਕੌਰ ਦੇ ਘਰ ਹੋਇਆ ਸੀ । ਕਰਤਾਰ ਸਿੰਘ ਸਰਾਭਾ ਭਾਰਤ ਦੇ ਇੱਕ ਉੱਘੇ ਅਜ਼ਾਦੀ ਘੁਲਾਟੀਏ ਅਤੇ ਇਨਕਲਾਬੀ ਸਨ । ਉਹ ਗ਼ਦਰ ਪਾਰਟੀ ਦੇ ਸਰਗਰਮ ਕਾਰਕੁੰਨ ਸਨ ।
ਉਨ੍ਹਾਂ ਦੇ ਜਨਮ ਦਿਨ ‘ਤੇ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਨੇ ਉਨ੍ਹਾਂ ਦੀ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਨੂੰ ਯਾਦ ਕੀਤਾ ਹੈ । ਸਰਦਾਰ ਕਰਤਾਰ ਸਿੰਘ ਸਰਾਭਾ ਦੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਜਦ ਤੱਕ ਦੁਨੀਆਂ ਉੱਤੇ ਧੁੱਪ ਤੇ ਛਾਂ ਰਹੂ ਕਰਤਾਰ ਸਿਆਂ, ਓਦੋਂ ਤੱਕ ਤੇਰਾ ਨਾਂ ਰਹੂ ਕਰਤਾਰ ਸਿਆਂ । ਸ਼ਹੀਦ ਕਰਤਾਰ ਸਿੰਘ ਸਰਾਭੇ ਦੇ ਜਨਮ ਦਿਨ ਦੀ ਸਭ ਨੂੰ ਵਧਾਈ’ । ਫੈਨਜ਼ ਪੋਸਟ ‘ਤੇ ਕਮੈਂਟਸ ਕਰਕੇ ਕਰਤਾਰ ਸਿੰਘ ਸਰਾਭਾ ਨੂੰ ਯਾਦ ਕਰ ਰਹੇ ਨੇ ।
ਇਸ ਤੋਂ ਇਲਾਵਾ ਪੰਜਾਬੀ ਗਾਇਕ ਹਰਜੀਤ ਹਰਮਨ ਨੇ ਵੀ ਕਰਤਾਰ ਸਿੰਘ ਸਰਾਭਾ ਨੂੰ ਯਾਦ ਕਰਦੇ ਹੋਏ ਆਪਣੇ ਫੇਸਬੁੱਕ ਅਕਾਉਂਟ ਭਾਵੁਕ ਪੋਸਟ ਪਾਈ ਹੈ ਤੇ ਲਿਖਿਆ ਹੈ- ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ-ਦਿਹਾੜੇ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ
"ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ,
ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ ।
ਜਿੰਨ੍ਹਾਂ ਦੇਸ਼-ਸੇਵਾ ਵਿੱਚ ਪੈਰ ਪਾਇਆ,
ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ।"