ਰਵਿੰਦਰ ਗਰੇਵਾਲ ਨੇ ਆਪਣੇ ਮਾਪਿਆਂ ਨੂੰ ਵਿਆਹ ਦੀ 50ਵੀਂ ਵਰ੍ਹੇਗੰਢ ਦੀ ਵਧਾਈ ਦਿੰਦੇ ਹੋਏ ਸਾਂਝੀ ਕੀਤੀ ਇਹ ਖ਼ਾਸ ਤਸਵੀਰ

Reported by: PTC Punjabi Desk | Edited by: Lajwinder kaur  |  July 11th 2021 12:40 PM |  Updated: July 11th 2021 12:42 PM

ਰਵਿੰਦਰ ਗਰੇਵਾਲ ਨੇ ਆਪਣੇ ਮਾਪਿਆਂ ਨੂੰ ਵਿਆਹ ਦੀ 50ਵੀਂ ਵਰ੍ਹੇਗੰਢ ਦੀ ਵਧਾਈ ਦਿੰਦੇ ਹੋਏ ਸਾਂਝੀ ਕੀਤੀ ਇਹ ਖ਼ਾਸ ਤਸਵੀਰ

ਪੰਜਾਬੀ ਗਾਇਕ ਰਵਿੰਦਰ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਮੰਮੀ-ਪਾਪਾ ਦੀ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਜੀ ਹਾਂ ਇਹ ਖ਼ਾਸ ਮੌਕਾ ਰਿਹਾ ਉਨ੍ਹਾਂ ਦੇ ਮਾਤਾ ਪਿਤਾ ਦੀ ਮੈਰਿਜ ਐਨੀਵਰਸਰੀ ਦਾ।

Ravinder Grewal new viral live show video Khariyan Gallan image source- instagram

ਹੋਰ ਪੜ੍ਹੋ : ਬੱਬੂ ਮਾਨ ਦੇ ਨਵੇਂ ਆਉਣ ਵਾਲੇ ਗੀਤ ‘Koonj’ ਦਾ ਟੀਜ਼ਰ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਹੋਰ ਪੜ੍ਹੋ : ਗਾਇਕਾ ਅਨਮੋਲ ਗਗਨ ਮਾਨ ਬਣੀ ਭੂਆ, ਆਪਣੀ ਨਵਜੰਮੀ ਭਤੀਜੀ ਦੇ ਨਾਲ ਤਸਵੀਰ ਸਾਂਝੀ ਕਰਕੇ ਪ੍ਰਮਾਤਮਾ ਦਾ ਕੀਤਾ ਧੰਨਵਾਦ

inside image of ravinder grewal image source- instagram

ਉਨ੍ਹਾਂ ਨੇ ਆਪਣੇ ਮਾਪਿਆਂ ਦੇ ਵਿਆਹ ਦੀ 50ਵੀਂ ਵਰ੍ਹੇਗੰਢ ਨੂੰ ਬਹੁਤ ਹੀ ਪਿਆਰੇ ਢੰਗ ਦੇ ਨਾਲ ਸੈਲੀਬ੍ਰੇਟ ਕੀਤੀ। ਉਨ੍ਹਾਂ ਨੇ ਆਪਣੇ ਮਾਤਾ-ਪਿਤਾ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਜੁੱਗ ਜੁੱਗ ਜੀਵੇ ਜੋੜੀ ...Bebe Bapu di 50th Marriage anniversary ???’। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਜੋੜੀ ਨੂੰ ਵਧਾਈਆਂ ਦੇ ਰਹੇ ਨੇ। ਇਸ ਤਸਵੀਰ ‘ਚ ਰਵਿੰਦਰ ਗਰੇਵਾਲ ਆਪਣੇ ਮੰਮੀ-ਪਾਪਾ ਦੇ ਨਾਲ ਨਜ਼ਰ ਆ ਰਹੇ ਨੇ।

ravinder grewal share old picture and ask question to fans image source- instagram

ਜੇ ਗੱਲ ਕਰੀਏ ਰਵਿੰਦਰ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਲੰਬੇ ਸਮੇਂ ਤੋਂ ਆਪਣੀ ਗਾਇਕੀ ਦੇ ਨਾਲ ਮਾਂ-ਬੋਲੀ ਦੀ ਸੇਵਾ ਕਰ ਰਹੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਖੇਤਰ ‘ਚ ਵੀ ਕੰਮ ਕਰ ਰਹੇ ਨੇ। ਹਾਲ ਹੀ ‘ਚ ਉਹ ਆਪਣੇ ਨਵੇਂ ਗੀਤ ‘ਨੈਣ ਬੋਲਦੇ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network