ਕੱਚੇ ਅੰਬ ਵਿੱਚ ਹੁੰਦੇ ਹਨ ਕਈ ਔਸ਼ਧੀ ਗੁਣ, ਕਈ ਬਿਮਾਰੀਆਂ ਨੂੰ ਰੱਖਦਾ ਹੈ ਦੂਰ
ਗਰਮੀਆਂ ਦੇ ਮੌਸਮ ਵਿਚ ਅੰਬ ਖਾਣਾ ਹਰ ਇੱਨ ਨੂੰ ਪਸੰਦ ਹੈ । ਪਰ ਕੀ ਤੁਸੀਂ ਜਾਣਦੇ ਹੋ ਕਿ ਕੱਚਾ ਅੰਬ ਵੀ ਸਿਹਤ ਲਈ ਲਾਭਦਾਇਕ ਹੈ । ਇਸ ਵਿੱਚ ਕਈ ਤੱਕ ਹੁੰਦੇ ਹਨ ਜਿਹੜੇ ਚਮੜੀ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸਰੀਰ ਤੋਂ ਦੂਰ ਰੱਖਦਾ ਹੈ। ਕੱਚੇ ਅੰਬ ਵਿਚ ਵਿਟਾਮਿਨ-ਸੀ ਦੀ ਮਾਤਰਾ ਸਭ ਤੋਂ ਜ਼ਿਆਦਾ ਹੁੰਦੀ ਹੈ।
ਹੋਰ ਪੜ੍ਹੋ:
ਸਿੰਘੂ ਬਾਰਡਰ ’ਤੇ ਕਿਸਾਨ ਨੇ ਬਣਾਇਆ ਮਕਾਨ, ਕਿਹਾ ਖੇਤੀ ਬਿੱਲ ਵਾਪਿਸ ਕਰਵਾ ਕੇ ਹੀ ਮੁੜਾਂਗੇ ਪੰਜਾਬ
ਕੱਚੇ ਅੰਬ ਮਸੂੜਿਆਂ ਲਈ ਬਹੁਤ ਲਾਭਕਾਰੀ ਹਨ। ਇਹ ਮਸੂੜਿਆਂ ਤੋਂ ਖ਼ੂਨ ਆਉਣਾ, ਮੂੰਹ ਤੋਂ ਬਦਬੂ ਆਉਣਾ, ਦੰਦਾਂ ਦੀ ਸੜਣ ਨੂੰ ਰੋਕਣ ਵਿਚ ਕਾਰਗਰ ਹੈ। ਕੱਚੇ ਅੰਬ ਨੂੰ ਨਮਕ ਨਾਲ ਖਾਣ ਨਾਲ ਪਾਣੀ ਦੀ ਕਮੀ ਨਹੀਂ ਹੁੰਦੀ ਅਤੇ ਗਰਮੀ ਵੀ ਘੱਟ ਮਹਿਸੂਸ ਹੁੰਦੀ ਹੈ।
ਜੇ ਤੁਹਾਨੂੰ ਐਸੀਡਿਟੀ ਜਾਂ ਛਾਤੀ ਵਿਚ ਜਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਕੱਚਾ ਅੰਬ ਤੁਹਾਡੇ ਲਈ ਸਭ ਤੋਂ ਚੰਗਾ ਫਲ ਹੈ। ਐਸੀਡਿਟੀ ਨੂੰ ਘੱਟ ਕਰਨ ਲਈ ਇਕ ਕੱਚੇ ਅੰਬ ਦੀ ਰੋਜ਼ਾਨਾ ਵਰਤੋਂ ਕਰਨੀ ਚਾਹੀਦੀ ਹੈ।