ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ‘ਤੇ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਗੀਤ ‘Guru Teg Bahadur’, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  May 02nd 2021 01:51 PM |  Updated: May 02nd 2021 01:53 PM

ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ‘ਤੇ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਗੀਤ ‘Guru Teg Bahadur’, ਦੇਖੋ ਵੀਡੀਓ

ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਹਰ ਹਫਤੇ ਸ਼ਬਦ ਤੇ ਧਾਰਮਿਕ ਗੀਤ ਰਿਲੀਜ਼ ਹੁੰਦੇ ਹਨ। ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ‘ਤੇ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦੀ ਆਵਾਜ਼ ਚ ਧਾਰਮਿਕ ਗੀਤ ‘Guru Teg Bahadur’ ਚ ਰਿਲੀਜ਼ ਹੋਇਆ ਹੈ।

inside image of padma shri vikramjit singh sahney new religious song guru teg bahhadur

ਹੋਰ ਪੜ੍ਹੋ : “ਫ਼ਤਹਿ ਇਬਾਰਤ” ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਤਿੰਦਰ ਸਰਤਾਜ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

guru teg bahadur religious song

Romi Bains ਵੱਲੋਂ ਇਸ ਧਾਰਮਿਕ ਗੀਤ ਦੇ ਬੋਲ ਲਿਖੇ ਗਏ ਨੇ। ਸੰਗੀਤਕ ਧੁਨਾਂ Jeetu Gaba ਨੇ ਦਿੱਤੀਆਂ ਨੇ। Jagmeet Bal ਵੱਲੋਂ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ। ਵੀਡੀਓ ‘ਚ 'ਹਿੰਦ ਦੀ ਚਾਦਰ' ਧੰਨ ਸ੍ਰੀ ਗੁਰੂ ਤੇਗ ਬਹਾਦਰ ਵੱਲੋਂ ਦਿੱਤੀ ਕੁਰਬਾਨੀ ਨੂੰ ਵਿਖਾਇਆ ਗਿਆ ਹੈ।  ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ "ਹਿੰਦ ਦੀ ਚਾਦਰ" ਦੇ ਖਿਤਾਬ ਨਾਲ ਜਾਣਿਆ ਜਾਂਦਾ ਹੈ। ਸਿੱਖ ਧਰਮ ਵਿਚ ਦੂਜੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਮਨੁੱਖਤਾ ਪ੍ਰਤੀ ਆਪਣਾ ਨੈਤਿਕ ਫ਼ਰਜ਼ ਨਿਭਾਇਆ।

padam shri vikramjit singh sahney

ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤੇ ਇਸ ਧਾਰਮਿਕ ਗੀਤ ਨੂੰ ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਾਂ ‘ਤੇ ਦਿਖਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਤੁਸੀਂ ਇਸ ਧਾਰਮਿਕ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਅਤੇ ਪੀਟੀਸੀ ਪਲੇ ਐੱਪ ਉੱਤੇ ਵੀ ਸੁਣ ਸਕਦੇ ਹੋ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network