ਗਣਤੰਤਰ ਦਿਵਸ 2023: ਦੇਸ਼ ਭਗਤੀ ਦੀ ਭਾਵਨਾਵਾਂ ਨੂੰ ਦਰਸਾਉਂਦੀਆਂ ਉਹ ਫਿਲਮਾਂ ਜੋ ਤੁਹਾਨੂੰ ਜ਼ਰੂਰ ਦੇਖਣੀਆਂ ਚਾਹੀਦੀਆਂ ਨੇ
Republic Day 2023: ਦੇਸ਼ ਭਰ 'ਚ ਗਣਤੰਤਰ ਦਿਵਸ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕਿਆਂ ਹਨ। ਇਸ ਸਾਲ 26 ਜਨਵਰੀ 2023 ਨੂੰ ਪੂਰਾ ਦੇਸ਼ 74ਵਾਂ ਗਣਤੰਤਰ ਦਿਵਸ ਮਨਾਏਗਾ। ਗਣਤੰਤਰ ਦਿਵਸ 1950 ਵਿੱਚ ਉਸ ਦਿਨ ਨੂੰ ਦਰਸਾਉਂਦਾ ਹੈ ਜਦੋਂ ਭਾਰਤੀ ਸੰਵਿਧਾਨ ਲਾਗੂ ਹੋਇਆ ਸੀ। ਇਸ ਸਾਲ ਤੁਸੀਂ ਵੀ ਦੇਸ਼ ਭਗਤੀ ਦੀ ਭਾਵਨਾ ਨੂੰ ਦਰਸਾਉਂਦੀ ਇਨ੍ਹਾਂ ਫ਼ਿਲਮਾਂ ਨੂੰ ਵੇਖ ਕੇ ਆਪਣੇ ਗਣਤੰਤਰ ਦਿਵਸ ਦੇ ਜਸ਼ਨ ਨੂੰ ਖ਼ਾਸ ਬਣਾ ਸਕਦੇ ਹੋ।
ਸਾਲ 1935 ਦੇ ਭਾਰਤੀ ਸਰਕਾਰ ਐਕਟ ਨੂੰ 1949 ਦੇ ਅਪਣਾਏ ਗਏ ਸੰਵਿਧਾਨ ਵੱਲੋਂ ਦੇਸ਼ ਨੂੰ ਚਲਾਉਣ ਵਾਲੇ ਕਾਨੂੰਨ ਵਜੋਂ ਬਦਲ ਦਿੱਤਾ ਗਿਆ ਸੀ। ਇਹ ਉਹ ਸਮਾਂ ਸੀ ਜਦੋਂ ਭਾਰਤ ਨੇ 1947 ਵਿੱਚ ਅੰਗਰੇਜ਼ਾਂ ਤੋਂ ਆਪਣੀ ਆਜ਼ਾਦੀ ਹਾਸਿਲ ਕੀਤੀ ਸੀ, ਇਹ ਉਸ ਸਮੇਂ ਦੀ ਇੱਕ ਚੁਣੌਤੀਪੂਰਨ ਲੜਾਈ ਸੀ।
ਗਣਤੰਤਰ ਦਿਵਸ ਦੇ ਜਸ਼ਨ ਦੀ ਗੱਲ ਕਰੀਏ ਤਾਂ ਹਰ ਸਾਲ 26 ਜਨਵਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਲਾਲ ਕਿਲੇ 'ਤੇ ਤਿਰੰਗਾ ਫਹਿਰਾਉਣ ਦੀ ਰਸਮ ਅਦਾ ਕਰਦੇ ਹਨ। ਇਸ ਤੋਂ ਬਾਅਦ ਨਵੀਂ ਦਿੱਲੀ ਵਿੱਚ ਇੱਕ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਜਾਂਦਾ ਹੈ। ਇਸ ਖ਼ਾਸ ਦਿਨ 'ਤੇ ਗਣਤੰਤਰ ਦਿਵਸ ਦੇ ਸਨਮਾਨ ਵਿੱਚ, ਭਾਰਤੀ ਫੌਜਾਂ, ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਰੇਡ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਦੇਸ਼ ਭਗਤੀ ਦਾ ਰੰਗਾਰੰਗ ਪ੍ਰੋਗਰਾਮ ਹੁੰਦਾ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਲੋਕ ਦੇਸ਼ ਭਗਤੀ 'ਤੇ ਅਧਾਰਿਤ ਫ਼ਿਲਮਾਂ ਦੇਖ ਸਕਦੇ ਹੈ।
ਅੱਜ ਅਸੀਂ ਉਨ੍ਹਾਂ ਦੇਸ਼ ਭਗਤੀ ਦੀਆਂ ਫਿਲਮਾਂ ਬਾਰੇ ਗੱਲ ਕਰਨ ਜਾ ਰਹੇ ਜੋ ਹਰ ਇੱਕ ਵਿਅਕਤੀ ਨੂੰ ਇਸ ਗਣਤੰਤਰ ਦਿਵਸ ਦੇ ਮੌਕੇ 'ਤੇ ਜ਼ਰੂਰ ਦੇਖਣੀਆਂ ਚਾਹੀਦੀਆਂ ਹਨ।
ਬਾਰਡਰ
ਫ਼ਿਲਮ ਬਾਰਡਰ ਵਿੱਚ ਜੰਗ ਦੀਆਂ ਕਠਿਨਾਈਆਂ ਅਤੇ ਸੈਨਿਕਾਂ ਦੀ ਬਹਾਦਰੀ ਨੂੰ ਦਰਸਾਇਆ ਗਿਆ ਹੈ। ਇਸ ਫ਼ਿਲਮ ਵਿੱਚ ਸਨੀ ਦਿਓਲ, ਸੁਨੀਲ ਸ਼ੈੱਟੀ, ਜੈਕੀ ਸ਼ਰਾਫ ਅਤੇ ਕਈ ਹੋਰਨਾਂ ਕਈ ਕਲਾਕਾਰ ਸਨ। ਇਹ ਫ਼ਿਲਮ ਸਾਲ 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਲੌਂਗੇਵਾਲਾ ਲੜਾਈ ਦੀਆਂ ਘਟਨਾਵਾਂ 'ਤੇ ਆਧਾਰਿਤ ਹੈ।
ਸਵਦੇਸ਼
ਸ਼ਾਹਰੁਖ ਖ਼ਾਨ ਸਟਾਰਰ ਇਸ ਫ਼ਿਲਮ ਨੂੰ ਤੁਸੀਂ Netflix 'ਤੇ ਦੇਖ ਸਕਦੇ ਹੋ। ਇਸ ਫ਼ਿਲਮ ਵਿੱਚ ਸ਼ਾਹਰੁਖ ਖ਼ਾਨ ਨੂੰ ਮੋਹਨ ਭਾਰਗਵ ਦੀ ਭੂਮਿਕਾ ਨਿਭਾਉਂਦੇ ਹੋਏ ਦਿਖਾਇਆ ਗਿਆ ਹੈ, ਇੱਕ ਗੈਰ-ਨਿਵਾਸੀ ਭਾਰਤੀ ਜੋ ਇੱਕ ਅਜਿਹੀ ਔਰਤ ਦੀ ਭਾਲ ਵਿੱਚ ਵਾਪਸ ਆਪਣੇ ਦੇਸ਼ ਦੀ ਯਾਤਰਾ ਕਰਦਾ ਹੈ ਜਿਸ ਨੇ ਉਸ ਨੂੰ ਪਾਲਿਆ ਸੀ ਅਤੇ ਇਹ ਜਾਣਨ ਲਈ ਉਤਸੁਕ ਹੈ ਕਿ ਉਹ ਅਸਲ ਵਿੱਚ ਕਿੱਥੋਂ ਦਾ ਹੈ। ਸਾਲ 2004 'ਚ ਰਿਲੀਜ਼ ਹੋਈ ਇਸ ਫ਼ਿਲਮ ਨੂੰ ਆਸ਼ੂਤੋਸ਼ ਗੋਵਾਰੀਕਰ ਵੱਲੋਂ ਨਿਰਦੇਸ਼ਿਤ ਕੀਤਾ ਗਿਆ ਹੈ ਅਤੇ ਫ਼ਿਲਮ ਨੂੰ ਬਹੁਤ ਸਾਰੇ ਸਮਾਗਮਾਂ ਵਿੱਚ ਸਨਮਾਨਿਤ ਕੀਤਾ ਗਿਆ ਸੀ।
ਰਾਜ਼ੀ
ਫ਼ਿਲਮ 'ਰਾਜ਼ੀਟ ਨੂੰ Amazon Prime Video 'ਤੇ ਦੇਖਿਆ ਜਾ ਸਕਦਾ ਹੈ। ਫ਼ਿਲਮ ਰਾਜ਼ੀ 'ਚ ਆਲੀਆ ਭੱਟ ਨੇ ਸਹਿਮਤ ਨਾਮਕ ਇੱਕ ਪਾਤਰ ਦਾ ਕਿਰਦਾਰ ਨਿਭਾਇਆ ਹੈ ਜੋ ਇੱਕ ਜਵਾਨ ਮਹਿਲਾ ਹੈ, ਜੋ ਇੱਕ ਗੁਪਤ ਭਾਰਤੀ ਏਜੰਟ ਹੈ ਜੋ ਖੁਫੀਆ ਜਾਣਕਾਰੀ ਹਾਸਿਲ ਕਰਨ ਲਈ ਇੱਕ ਪਾਕਿਸਤਾਨੀ ਫੌਜੀ ਨਾਲ ਵਿਆਹ ਕਰਦੀ ਹੈ।
URI: ਸਰਜੀਕਲ ਸਟ੍ਰਾਈਕ
ਇਸ ਫ਼ਿਲਮ ਨੂੰ ZEE5 'ਤੇ ਦੇਖਿਆ ਜਾ ਸਕਦਾ ਹੈ। ਇਹ ਫ਼ਿਲਮ ਸਾਲ 2016 ਵਿੱਚ ਉੜੀ, ਜੰਮੂ ਅਤੇ ਕਸ਼ਮੀਰ ਵਿੱਚ ਇੱਕ ਆਰਮੀ ਬੇਸ ਉੱਤੇ ਚਾਰ ਅੱਤਵਾਦੀਆਂ ਵੱਲੋਂ ਹਮਲਾ ਕਰਨ ਤੋਂ ਬਾਅਦ ਪਾਕਿਸਤਾਨ ਵਿੱਚ ਅੱਤਵਾਦੀ ਠਿਕਾਣਿਆਂ ਉੱਤੇ ਭਾਰਤ ਦੇ ਜਵਾਬੀ ਹਮਲੇ ਤੋਂ ਪ੍ਰੇਰਿਤ ਹੈ। ਉੜੀ ਵਿੱਚ ਹੋਏ ਹਮਲੇ ਵਿੱਚ, ਫੌਜ ਦੇ 19 ਮੈਂਬਰਾਂ ਦੀ ਮੌਤ ਹੋ ਗਈ ਸੀ। ਵਿੱਕੀ ਕੌਸ਼ਲ ਨੇ ਇਸ ਫ਼ਿਲਮ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਸ ਫ਼ਿਲਮ ਲਈ ਕਈ ਪੁਰਸਕਾਰ ਮਿਲੇ ਹਨ।
ਸ਼ੇਰਸ਼ਾਹ
ਇਸ ਫ਼ਿਲਮ ਨੂੰ Amazon Prime Video 'ਤੇ ਦੇਖਿਆ ਜਾ ਸਕਦਾ ਹੈ। ਇਹ ਕੈਪਟਨ ਵਿਕਰਮ ਬੱਤਰਾ ਦੀ ਜ਼ਿੰਦਗੀ ਨਾਲ ਸਬੰਧਤ ਹੈ ਜੋ ਸਾਲ 1999 ਦੀ ਕਾਰਗਿਲ ਜੰਗ ਵਿੱਚ ਸ਼ਹੀਦ ਹੋ ਗਏ ਸਨ। ਕੈਪਟਨ ਵਿਕਰਮ ਬੱਤਰਾ ਨੂੰ ਸ਼ਹੀਦੀ ਤੋਂ ਬਾਅਦ ਪਰਮਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਇਸ ਫ਼ਿਲਮ ਨੂੰ ਕਈ ਐਵਾਰਡ ਵੀ ਮਿਲ ਚੁੱਕੇ ਹਨ।
ਹੋਰ ਪੜ੍ਹੋ: ਕਪਿਲ ਸ਼ਰਮਾ ਤੇ ਅਰਚਨਾ ਪੂਰਨ ਸਿੰਘ ਨੇ ਪੰਜਾਬ ਦੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਪੋਸਟ ਸ਼ੇਅਰ ਕਰ ਆਖੀ ਇਹ ਗੱਲ
ਰੰਗ ਦੇ ਬਸੰਤੀ
ਇਸ ਫ਼ਿਲਮ ਵਿੱਚ, ਭਾਰਤੀ ਮੁਕਤੀ ਯੋਧਿਆਂ ਬਾਰੇ ਇੱਕ ਡਾਕੂਮੈਂਟਰੀ ਵਿੱਚ ਨੌਜਵਾਨਾਂ ਦਾ ਇੱਕ ਇੱਕਠ ਵਿਖਾਇਆ ਗਿਆ ਹੈ। ਇਸ ਦੇ ਨਾਲ ਇਸ ਵਿੱਚ ਨੌਜਵਾਨਾਂ ਦਾ ਆਪਣੇ ਦੋਸਤ ਦੀ ਮੌਤ ਪ੍ਰਤੀ ਤਜ਼ਰਬਾ ਵੀ ਵਿਖਾਇਆ ਗਿਆ ਹੈ ਜੋ ਉਨ੍ਹਾਂ ਨੂੰ ਬਾਗੀ ਬਣਾ ਦਿੰਦਾ ਹੈ।