ਮਿਲਿੰਦ ਗਾਬਾ ਦੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਰੇਸ਼ਮ ਸਿੰਘ ਅਨਮੋਲ ਨੇ ਦਿੱਤੀ ਵਧਾਈ
ਮਿਲਿੰਦ ਗਾਬਾ (Millind Gaba )ਨੇ ਬੀਤੇ ਦਿਨੀਂ ਆਪਣੀ ਪ੍ਰੇਮਿਕਾ ਪ੍ਰਿਆ ਬੈਨੀਵਾਲ ਦੇ ਨਾਲ ਵਿਆਹ ਕਰਵਾ ਲਿਆ ।ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ । ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਵੀ ਮਿਲਿੰਦ ਗਾਬਾ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਹਨ ਅਤੇ ਗਾਇਕ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇ ਲਈ ਵਧਾਈ ਦਿੱਤੀ ਹੈ ।ਦੱਸ ਦੇਈਏ ਕਿ ਮਿਲਿੰਦ ਗਾਬਾ ਅਤੇ ਪ੍ਰਿਆ ਬੇਨੀਵਾਲ ਚਾਰ ਸਾਲਾਂ ਤੋਂ ਇੱਕ ਦੂਜੇ ਦੇ ਨਾਲ ਹਨ।
Image Source: Instagram
ਹੋਰ ਪੜ੍ਹੋ : ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਮਿਲਿੰਦ ਗਾਬਾ ਦੀ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਆਈਆਂ ਸਾਹਮਣੇ
ਦੋਵੇਂ ਪਹਿਲੀ ਵਾਰ ੧੪ ਜੁਲਾਈ ੨੦੧੮ ਨੂੰ ਮਿਲੇ ਸਨ। ਉਦੋਂ ਤੋਂ ਹੀ ਦੋਵੇਂ ਇਕੱਠੇ ਹਨ। ਦੋਵਾਂ ਦੀ ੨੦੨੦ ਵਿੱਚ ਰੋਕਾ ਸੈਰੇਮਨੀ ਹੋਈ ਸੀ। ਦੋਵਾਂ ਦੇ ਵਿਆਹ ਦੀਆਂ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।ਜੋੜੇ ਦੇ ਵਿਆਹ ਤੋਂ ਪਹਿਲਾਂ ਦੇ ਪ੍ਰੀ ਵੈਡਿੰਗ ਫੰਕਸ਼ਨਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹ ਹੋਈਆਂ ਸਨ।
image From instagram
ਮਿਲਿੰਦ ਗਾਬਾ ਨੇ ਆਪਣੇ ਸੰਗੀਤ ਸੈਰੇਮਨੀ ਦੀਆਂ ਤਸਵੀਰਾਂ ਤੇ ਵੀਡੀਓਜ਼ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੇ ਸਨ। ਇਸ ਪ੍ਰੋਗਰਾਮ 'ਚ ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਮਿਲਿੰਦ ਗਾਬਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।
View this post on Instagram