ਰੇਸ਼ਮ ਸਿੰਘ ਅਨਮੋਲ ਆਪਣੇ ਖੇਤ ਚੋਂ ਅੰਬ ਦੇ ਰੁੱਖ ਤੋਂ ਅੰਬ ਤੋੜਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਗਾਇਕ ਰੇਸ਼ਮ ਸਿੰਘ ਅਨਮੋਲ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਖੇਤਾਂ ‘ਚ ਲੱਗੇ ਅੰਬਾਂ ਦੇ ਰੁੱਖ ਤੋਂ ਅੰਬ ਤੋੜਦੇ ਹੋਏ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਇਨ੍ਹਾਂ ਚੀਜ਼ਾਂ ਦਾ ਇਸਤੇਮਾਲ ਕਰਕੇ ਕਬਜ਼ ਦੀ ਸਮੱਸਿਆ ਤੋਂ ਮਿਲੇਗੀ ਰਾਹਤ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰੇਸ਼ਮ ਸਿੰਘ ਅਨਮੋਲ ਅੰਬ ਦੇ ਰੁੱਖ ਤੋਂ ਅੰਬ ਤੋੜਦੇ ਹੋਏ ਦਿਖਾਈ ਦੇ ਰਹੇ ਹਨ । ਉਨ੍ਹਾਂ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਆਪਣੀ ਖੇਤੀਬਾੜੀ ਦੇ ਨਾਲ ਸਬੰਧਤ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ ।
ਰੇਸ਼ਮ ਸਿੰਘ ਅਨਮੋਲ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਜੁੜੇ ਹੋਏ ਹਨ । ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਦੇ ਵੀਡੀਓਜ਼ ਨੂੰ ਵੀ ਪਸੰਦ ਕੀਤਾ ਜਾਂਦਾ ਹੈ ।
View this post on Instagram