ਰੇਸ਼ਮ ਸਿੰਘ ਅਨਮੋਲ ਨੇ ਆਪਣੇ ਭਰਾ ਅਤੇ ਮਾਂ ਨਾਲ ਤਸਵੀਰ ਕੀਤੀ ਸਾਂਝੀ, ਭਰਾ ਲਈ ਆਖੀ ਵੱਡੀ ਗੱਲ
ਰੇਸ਼ਮ ਸਿੰਘ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਭਰਾ ਅਤੇ ਮਾਤਾ ਜੀ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਮੈਨੂੰ ਮਾਣ ਹੈ ਆਪਣੇ ਭਰਾ ਸਰਦਾਰ ਨਿਰਮਲ ਸਿੰਘ ‘ਤੇ ਜਿਨ੍ਹਾਂ ਨੇ ਪੀਐੱਚਡੀ ਕਰਕੇ ਵੀ ਨੌਕਰੀ ਦੇ ਕਈ ਆਫਰਸ ਠੁਕਰਾ ਕੇ ਖੇਤੀ ਨੂੰ ਤਰਜੀਹ ਦਿੱਤੀ’।
Image From Instagram
ਹੋਰ ਪੜ੍ਹੋ : ਰਮਾਇਣ ‘ਚ ਲਛਮਣ ਦਾ ਕਿਰਦਾਰ ਨਿਭਾਉਣ ਵਾਲੇ ਸੁਨੀਲ ਲਹਿਰੀ ਨੇ ਸਾਂਝੀ ਕੀਤੀ ਪੁਰਾਣੀ ਤਸਵੀਰ
Image From Instagram
ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਰੇਸ਼ਮ ਸਿੰਘ ਅਨਮੋਲ ਦਾ ਵੱਡਾ ਭਰਾ ਖੇਤਾਂ ‘ਚ ਕੱਦੂ ਕਰ ਰਿਹਾ ਹੈ । ਜਦੋਂ ਕਿ ਦੂਜੀ ਤਸਵੀਰ ‘ਚ ਦੋਵੇਂ ਭਰਾ ਆਪਣੀ ਮਾਤਾ ਜੀ ਦੇ ਨਾਲ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਸਭ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।
Image From Instagram
ਰੇਸ਼ਮ ਸਿੰਘ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਖੇਤੀ ਕਾਨੂੰਨਾਂ ਦੇ ਖਿਲਾਫ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ਅਤੇ ਪਹਿਲੇ ਦਿਨ ਤੋਂ ਹੀ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਜੁਟੇ ਕਿਸਾਨਾਂ ਦੇ ਸਮਰਥਨ ‘ਚ ਧਰਨਾ ਪ੍ਰਦਰਸ਼ਨ ਕਰ ਰਹੇ ਹਨ ।
View this post on Instagram