ਨਛੱਤਰ ਗਿੱਲ ਦਾ ਨਵਾਂ ਗੀਤ ਹੋਇਆ ਰਿਲੀਜ਼ ਸਰੋਤਿਆਂ ਨੂੰ ਆ ਰਿਹਾ ਪਸੰਦ

Reported by: PTC Punjabi Desk | Edited by: Shaminder  |  September 03rd 2020 06:20 PM |  Updated: September 03rd 2020 06:20 PM

ਨਛੱਤਰ ਗਿੱਲ ਦਾ ਨਵਾਂ ਗੀਤ ਹੋਇਆ ਰਿਲੀਜ਼ ਸਰੋਤਿਆਂ ਨੂੰ ਆ ਰਿਹਾ ਪਸੰਦ

ਗਾਇਕ ਨਛੱਤਰ ਗਿੱਲ ਦਾ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ ਇਹ ਇੱਕ ਸੈਡ ਸੌਂਗ ਹੈ ਜਿਸ ਨੂੰ ਆਪਣੀ ਆਵਾਜ਼ ਦੇ ਨਾਲ ਉਨ੍ਹਾਂ ਨੇ ਸ਼ਿੰਗਾਰਿਆ ਹੈ । ਗੀਤ ਦੇ ਬੋਲ ਕੁਲਵੰਤ ਗਰਾਇਆ ਨੇ ਲਿਖੇ ਹਨ ਅਤੇ ਵੀਡੀਓ ਰਿੰਪੀ ਪ੍ਰਿੰਸ ਵੱਲੋਂ ਤਿਆਰ ਕੀਤਾ ਗਿਆ ਹੈ । ਗੀਤ ‘ਚ ਇੱਕ ਅਜਿਹੀ ਧੋਖੇਬਾਜ਼ ਕੁੜੀ ਦੇ ਪਿਆਰ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਕਾਮਯਾਬ ਹੋਣ ਲਈ ਇੱਕ ਮੁੰਡੁੇ ਦਾ ਇਸਤੁੇਮਾਲ ਕਰਦੀ ਹੈ, ਪਰ ਜਦੋਂ ਕਾਮਯਾਬ ਹੋ ਜਾਂਦੀ ਹੈ ਤਾਂ ਉਹ ਪਛਾਣਦੀ ਵੀ ਨਹੀਂ ।

https://www.instagram.com/p/CEoI4vxDMF8/?utm_source=ig_web_copy_link

ਇਹੀ ਕੁਝ ਇਸ ਗੀਤ ‘ਚ ਬਿਆਨ ਕਰਨ ਦੀ ਕੋਸ਼ਿਸ਼ ਨਛੱਤਰ ਗਿੱਲ ਨੇ ਕੀਤੀ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨਛੱਤਰ ਗਿੱਲ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦਾ ਕਾਫੀ ਪਿਆਰ ਮਿਲਦਾ ਹੈ ।

https://www.instagram.com/p/CElAEjzDIe1/

ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਲਗਾਤਾਰ ਇੱਕ ਤੋਂ ਇੱਕ ਹਿੱਟ ਗੀਤ ਦੇ ਰਹੇ ਹਨ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network