ਲਓ ਜੀ ਵੈਡਿੰਗ ਸੀਜ਼ਨ ਲਈ ਗਾਇਕ ਰੌਸ਼ਨ ਪ੍ਰਿੰਸ ਵੀ ਲੈ ਕੇ ਆਏ ਨੇ ਆਪਣਾ ਨਵਾਂ ਗੀਤ ‘ਜੋੜੀ’, ਹਰ ਇੱਕ ਨੂੰ ਨੱਚਣ ਲਈ ਕਰ ਰਿਹਾ ਹੈ ਮਜ਼ਬੂਰ,ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  December 14th 2021 05:32 PM |  Updated: December 14th 2021 05:32 PM

ਲਓ ਜੀ ਵੈਡਿੰਗ ਸੀਜ਼ਨ ਲਈ ਗਾਇਕ ਰੌਸ਼ਨ ਪ੍ਰਿੰਸ ਵੀ ਲੈ ਕੇ ਆਏ ਨੇ ਆਪਣਾ ਨਵਾਂ ਗੀਤ ‘ਜੋੜੀ’, ਹਰ ਇੱਕ ਨੂੰ ਨੱਚਣ ਲਈ ਕਰ ਰਿਹਾ ਹੈ ਮਜ਼ਬੂਰ,ਦੇਖੋ ਵੀਡੀਓ

ਲਓ ਜੀ ਵੈਡਿੰਗ ਸੀਜ਼ਨ ਚੱਲ ਰਿਹਾ ਹੈ ਇਸ ਦੌਰਾਨ ਗਾਇਕ ਵੀ ਆਪਣੇ ਨਵੇਂ ਗੀਤ ਲੈ ਕੇ ਆ ਰਹੇ ਨੇ। ਕਾਫੀ ਸਮੇਂ ਬਾਅਦ ਗਾਇਕ ਰੌਸ਼ਨ ਪ੍ਰਿੰਸ Roshan Prince ਆਪਣਾ ਨਵਾਂ ਗੀਤ ਲੈ ਕੇ ਆਏ ਨੇ। ਉਹ ਆਪਣੇ ਨਵੇਂ ਬੀਟ ਸੌਂਗ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਉਹ ਜੋੜੀ (JODI) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਆਏ ਨੇ। ਇਸ ਗੀਤ ਨੂੰ ਰੌਸ਼ਨ ਪ੍ਰਿੰਸ ਨੇ ਆਪਣੀ ਸੁਰੀਲੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।

ਹੋਰ  ਪੜ੍ਹੋ : ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਆਲੀਆ ਭੱਟ ਇਹ ਵੀਡੀਓ, 'POO' ਦੇ ਕਿਰਦਾਰ 'ਚ ਦੇਖ ਕਰੀਨਾ ਕਪੂਰ ਨੇ ਆਲੀਆ ਲਈ ਆਖੀ ਇਹ ਗੱਲ, ਦੇਖੋ ਵੀਡੀਓ

new punjabi song jodi

ਇਹ ਗੀਤ ਵਿਆਹ ਵਾਲੇ ਮਾਹੌਲ ਲਈ ਪੂਰਾ ਢੁੱਕਦਾ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਇਨ੍ਹਾਂ ਦਿਨੀਂ ਚਾਰੇ-ਪਾਸੇ ਵਿਆਹਾਂ ਦੀਆਂ ਰੌਣਕਾਂ ਚੱਲ ਰਹੀਆਂ ਨੇ। ਇਹ ਗੀਤ ਸੋਨੇ ‘ਤੇ ਸੁਹਾਗਾ ਵਾਲੀ ਗੱਲ ਸਾਬਿਤ ਹੋ ਰਹੀ ਹੈ। ਗਾਣੇ ਦੇ ਬੋਲ Sukhman Heer ਨੇ ਲਿਖੇ ਨੇ ਤੇ ਮਿਊਜ਼ਿਕ ਮੈਡੀ ਵਰਮਾ ਨੇ ਦਿੱਤਾ ਹੈ। ਗਾਣੇ ਦਾ ਵੀਡੀਓ Amit Kumar Films ਨੇ ਤਿਆਰ ਕੀਤਾ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਰੌਸ਼ਨ ਪ੍ਰਿੰਸ ਅਤੇ ਓਸ਼ੀਨ ਬਰਾੜ। ਗਾਣੇ ਦੇ ਵੀਡੀਓ ‘ਚ ਵਿਆਹ ਵਾਲਾ ਮਾਹੌਲ ਹੀ ਬਿਆਨ ਕੀਤਾ ਗਿਆ ਹੈ। Black Studios Canada ਦੇ ਯੂਟਿਊਬ ਚੈਨਲ ਤੇ ਇਸ ਗੀਤ  ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ।

ਹੋਰ  ਪੜ੍ਹੋ : ਅੰਕਿਤਾ ਲੋਖੰਡੇ ਨੂੰ ਵਿਆਉਣ ਲਈ ਵਿੱਕੀ ਜੈਨ ਸ਼ਾਹੀ ਅੰਦਾਜ਼ ਲੈ ਕੇ ਨਿਕਲੇ ਬਰਾਤ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ

inside image of jodi song roshan prince

ਦੱਸ ਦਈਏ ਰੌਸ਼ਨ ਪ੍ਰਿੰਸ ਪੰਜਾਬੀ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਖੇਤਰ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਕਾਫੀ ਸਰਗਰਮ ਨੇ । ਉਹ ਕਈ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਉਹ ਅਖੀਰਲੀ ਵਾਰ ‘ਇੱਕ ਸੰਧੂ ਹੁੰਦਾ ਸੀ’ ਫ਼ਿਲਮ ‘ਚ ਨਜ਼ਰ ਆਏ ਸੀ। ਬਹੁਤ ਜਲਦ ਉਹ ਬਤੌਰ ਡਾਇਰੈਕਟਰ ਆਪਣੀ ਫ਼ਿਲਮ ‘ਵਧਾਈਆਂ ਬਾਪੂ ਤੈਨੂੰ’ ਦੇ ਨਾਲ ਦਰਸ਼ਕਾਂ ਦਾ ਰੁਬਰੂ ਹੋਣਗੇ।

Latest Punjabi Song-


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network