Russia-Ukraine War:ਜੰਗ ਦੌਰਾਨ ਜਾਰੀ ਬੰਬ ਧਮਾਕੇ 'ਚ ਭਾਰਤੀ ਵਿਦਿਆਰਥੀ ਦੀ ਹੋਈ ਮੌਤ, ਪੀਐਮ ਮੋਦੀ ਨੇ ਪ੍ਰਗਟਾਇਆ ਸੋਗ

Reported by: PTC Punjabi Desk | Edited by: Pushp Raj  |  March 02nd 2022 10:24 AM |  Updated: March 02nd 2022 10:53 AM

Russia-Ukraine War:ਜੰਗ ਦੌਰਾਨ ਜਾਰੀ ਬੰਬ ਧਮਾਕੇ 'ਚ ਭਾਰਤੀ ਵਿਦਿਆਰਥੀ ਦੀ ਹੋਈ ਮੌਤ, ਪੀਐਮ ਮੋਦੀ ਨੇ ਪ੍ਰਗਟਾਇਆ ਸੋਗ

ਯੂਕਰੇਨ ਤੇ ਰੂਸ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਕਈ ਭਾਰਤੀ ਵਿਦਿਆਰਥੀ ਤੇ ਪਰਿਵਾਰ ਦੋਹਾਂ ਮੁਲਕਾਂ ਵਿੱਚ ਫਸੇ ਹਏ ਹਨ। ਹੁਣ ਯੂਕਰੇਨ ਤੋਂ ਇੱਕ ਦੁਖਦ ਖ਼ਬਰ ਆਈ ਹੈ ਕਿ ਉਥੇ ਰੂਸੀ ਫੌਜ਼ ਵੱਲੋਂ ਕੀਤੇ ਗਏ ਹਮਲੇ ਦੌਰਾਨ ਬੰਬ ਧਮਾਕੇ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ।

Image from google

ਜਾਣਕਾਰੀ ਮੁਤਾਬਕ ਯੂਕਰੇਨ ਦੇ ਖਾਰਕਿਵ ਵਿੱਚ ਅੱਜ ਸਵੇਰੇ ਬੰਬ ਧਮਾਕੇ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਕਰਨਾਟਕ ਦੇ ਹਾਵੇਰੀ ਜ਼ਿਲ੍ਹੇ ਦੇ ਰਹਿਣ ਵਾਲੇ ਨਵੀਨ ਸ਼ੇਖਰੱਪਾ ਗਿਆਨਗੌਦਰ ਵਜੋਂ ਹੋਈ ਹੈ।

Image from google

ਇਸ ਖ਼ਬਰ ਦੀ ਪੁਸ਼ਟੀ ਵਿਦੇਸ਼ ਮੰਤਰਾਲੇ ਵੱਲੋਂ ਕੀਤੀ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵਿੱਟਰ 'ਤੇ ਨਵੀਨ ਦੀ ਮੌਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਅਰਿੰਦਮ ਨੇ ਆਪਣੇ ਟਵੀਟ ਵਿੱਚ ਲਿਖਿਆ, 'ਅਸੀਂ ਡੂੰਘੇ ਦੁੱਖ ਨਾਲ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕਿਵ ਵਿੱਚ ਗੋਲੀਬਾਰੀ ਤੇ ਬੰਬ ਧਮਾਕੇ ਦਰਮਿਆਨ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲਾ ਪੀੜਤ ਪਰਿਵਾਰ ਦੇ ਸੰਪਰਕ 'ਚ ਹੈ। ਅਸੀਂ ਪਰਿਵਾਰ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕਰਦੇ ਹਾਂ।

Image from google

ਬਾਗਚੀ ਨੇ ਇੱਕ ਹੋਰ ਟਵੀਟ ਵਿੱਚ ਕਿਹਾ ਕਿ ਵਿਦੇਸ਼ ਸਕੱਤਰ ਨੇ ਰੂਸ ਅਤੇ ਯੂਕਰੇਨ ਦੇ ਰਾਜਦੂਤਾਂ ਨੂੰ ਤਲਬ ਕਰਕੇ ਖਾਰਕਿਵ ਅਤੇ ਹੋਰ ਵਿਵਾਦ ਵਾਲੇ ਖੇਤਰਾਂ ਤੋਂ ਭਾਰਤੀ ਨਾਗਰਿਕਾਂ ਨੂੰ ਤੁਰੰਤ ਸੁਰੱਖਿਅਤ ਰਸਤੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਰੂਸ ਅਤੇ ਯੂਕਰੇਨ ਵਿੱਚ ਭਾਰਤੀ ਰਾਜਦੂਤਾਂ ਵੱਲੋਂ ਵੀ ਅਜਿਹੀ ਹੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਦੁਖਦ ਖ਼ਬਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਗ ਪ੍ਰਗਟ ਕੀਤਾ। ਪੀਐਮ ਮੋਦੀ ਨੇ ਨਵੀਨ ਦੇ ਪਿਤਾ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ।

Image from google

ਹੋਰ ਪੜ੍ਹੋ : ਮਹਾਸ਼ਿਵਰਾਤਰੀ 'ਤੇ ਪ੍ਰਿਅੰਕਾ ਚੋਪੜਾ ਨੇ ਪਤੀ ਨਿੱਕ ਜੋਨਸ ਨਾਲ ਕੀਤੀ ਭਗਵਾਨ ਸ਼ਿਵ ਦੀ ਪੂਜਾ, ਵੇਖੋ ਤਸਵੀਰਾਂ

ਮ੍ਰਿਤਕ ਵਿਦਿਆਰਥੀ ਕਰਨਾਟਕ ਦੇ ਹਾਵੇਰੀ ਜ਼ਿਲੇ ਦਾ ਰਹਿਣ ਵਾਲਾ ਸੀ, ਜਿਸ ਦੀ ਪਛਾਣ ਨਵੀਨ ਸ਼ੇਖਰੱਪਾ ਗਿਆਨਗੌਦਰ ਵਜੋਂ ਹੋਈ ਹੈ। ਨਵੀਨ ਸ਼ਿਰਲਕੋਪਾ ਅਤੇ ਮੈਸੂਰ ਵਿੱਚ ਪੜ੍ਹਾਈ ਕਰਨ ਤੋਂ ਬਾਅਦ, ਉਹ ਐਮਬੀਬੀਐਸ ਦੀ ਪੜ੍ਹਾਈ ਲਈ ਯੂਕਰੇਨ ਗਿਆ। ਜਾਣਕਾਰੀ ਮੁਤਾਬਕ 22 ਸਾਲਾ ਨਵੀਨ ਚੌਥੇ ਸਾਲ (ਮੈਡੀਕਲ) ਦਾ ਵਿਦਿਆਰਥੀ ਸੀ। ਇਸ ਦੇ ਨਾਲ ਹੀ ਨਵੀਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਉਨ੍ਹਾਂ ਦੇ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ। ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦੇਣ ਲਈ ਆਂਢ-ਗੁਆਂਢ ਦੇ ਲੋਕ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਪਰਿਵਾਰਕ ਸੂਤਰਾਂ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਨਾਸ਼ਤਾ ਕਰਨ ਲਈ ਬਾਹਰ ਗਿਆ ਹੋਇਆ ਸੀ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network