ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦਿਹਾਂਤ, ਪੰਜਾਬੀ ਮਿਊਜ਼ਿਕ ਜਗਤ ‘ਚ ਸੋਗ ਦੀ ਲਹਿਰ

Reported by: PTC Punjabi Desk | Edited by: Lajwinder kaur  |  November 21st 2021 01:28 PM |  Updated: November 21st 2021 01:28 PM

ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦਿਹਾਂਤ, ਪੰਜਾਬੀ ਮਿਊਜ਼ਿਕ ਜਗਤ ‘ਚ ਸੋਗ ਦੀ ਲਹਿਰ

ਪੰਜਾਬੀ ਮਿਊਜ਼ਿਕ ਜਗਤ ਤੋਂ ਬਹੁਤ ਹੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜੀ ਹਾਂ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ਹੋ ਗਿਆ ਹੈ (Punjabi singer Gurmeet Bawa dies)। ਜੀ ਹਾਂ ਉਹ ਲਗਪਗ 77 ਵਰ੍ਹਿਆਂ ਦੇ ਸਨ ਤੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਦੀ ਮੌਤ ਦੀ ਖਬਰ ਤੋਂ ਬਾਅਦ ਪੰਜਾਬੀ ਮਿਊਜ਼ਿਕ ਇੰਡਸਟਰੀ ਚ ਸੋਗ ਦੀ ਲਹਿਰ ਛਾਹ ਗਈ ਹੈ। ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂ ਹੈ। ਉਨ੍ਹਾਂ ਨੂੰ ਕਈ ਕੌਮੀ ਤੇ ਕੌਮਾਂਤਰੀ ਪੁਰਸਕਾਰ ਮਿਲੇ ਹਨ।

ਹੋਰ ਪੜ੍ਹੋ : ਆਜ਼ਾਦੀ ਘੁਲਾਟੀਏ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਦਿਹਾੜੇ ‘ਤੇ ਦਰਸ਼ਨ ਔਲਖ ਨੇ ਪੋਸਟ ਪਾ ਕੇ ਦਿੱਤੀ ਸ਼ਰਧਾਂਜਲੀ

inisde image of gurmeet bawa

ਦੱਸ ਦਈਏ ਪਿਛਲੇ ਸਾਲ ਹੀ ਗੁਰਮੀਤ ਬਾਵਾ ਦੀ ਧੀ ਲਾਚੀ ਬਾਵਾ ਦਾ ਦਿਹਾਂਤ ਹੋ ਗਿਆ ਸੀ । ਲਾਚੀ ਬਾਵਾ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸੀ । ਲਾਚੀ ਬਾਵਾ ਨੇ ਗਾਇਕੀ ਦੇ ਗੁਰ ਆਪਣੀ ਮਾਂ ਗੁਰਮੀਤ ਬਾਵਾ ਤੋਂ ਹੀ ਲਏ ਸਨ ਅਤੇ ਗਾਇਕੀ ਦੀ ਗੁੜ੍ਹਤੀ ਦੋਵਾਂ ਭੈਣਾਂ ਨੂੰ ਆਪਣੀ ਮਾਤਾ ਤੋਂ ਹੀ ਮਿਲੀ ਸੀ,ਉਨ੍ਹਾਂ ਦੀ ਭੈਣ ਗਲੋਰੀ ਬਾਵਾ ਵੀ ਇੱਕ ਬਿਹਤਰੀਨ ਗਾਇਕਾ ਹਨ । ਅੱਜ ਆਪਣੀ ਲੰਮੀ ਹੇਕ ਲਈ ਜਾਣੀ ਜਾਂਦੀ ਗੁਰਮੀਤ ਬਾਵਾ ਦੇ ਇਸ ਤਰ੍ਹਾਂ ਚੱਲੇ ਜਾਣ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਵੱਡਾ ਘੱਟਾ ਪੈ ਗਿਆ ਹੈ, ਜੋ ਕਿ ਕਦੇ ਵੀ ਪੂਰਾ ਨਹੀਂ ਹੋ ਪਾਵੇਗਾ।

ਹੋਰ ਪੜ੍ਹੋ : ਰੂਹਾਂ ਨੂੰ ਛੂਹ ਰਿਹਾ ਹੈ ਦਿਲਜੀਤ ਦੋਸਾਂਝ ਦਾ ਧਾਰਮਿਕ ਗੀਤ ‘ਧਿਆਨ ਧਰ ਮਹਿਸੂਸ ਕਰ’, ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਕੀਤਾ ਸਮਰਪਿਤ

inside image of gurmeet bawa no more

ਦੱਸ ਦਈਏ ਸਾਲ 2019 ‘ਚ ਲੋਕ ਗਾਇਕਾ ਗੁਰਮੀਤ ਕੌਰ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ ਵਿੱਚ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਸਨਮਾਨ ਮਿਲਿਆ ਸੀ। ਗੁਰਮੀਤ ਬਾਵਾ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਐਵਾਰਡ ਮਿਲ ਚੁੱਕਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ ਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹਨ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network