ਆਪਣੇ ਨਵੇਂ ਪਾਲਤੂ ਜਾਨਵਰ ਦੇ ਨਾਲ ਚਾਹ ਦਾ ਅਨੰਦ ਲੈਂਦੇ ਨਜ਼ਰ ਆਏ MS Dhoni, ਪਤਨੀ ਸਾਕਸ਼ੀ ਧੋਨੀ ਨੇ ਸ਼ੇਅਰ ਕੀਤੀਆਂ ਮਾਹੀ ਦੀਆਂ ਕਿਊਟ ਤਸਵੀਰਾਂ
ਭਾਰਤ ਦੇ ਸਾਬਕਾ ਕਪਤਾਨ ਮਹੇਂਦਰ ਸਿੰਘ ਧੋਨੀ Mahendra Singh Dhoni ਜੋ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਖੱਟ ਨਜ਼ਰ ਆਉਂਦੇ ਨੇ। ਪਰ ਜਦੋਂ ਵੀ ਉਨ੍ਹਾਂ ਦੀ ਕੋਈ ਤਸਵੀਰ ਜਾਂ ਫਿਰ ਵੀਡੀਓ ਸਾਹਮਣੇ ਆਉਂਦੀ ਹੈ ਤਾਂ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰਦੀ ਹੈ। ਇਸ ਵਾਰ ਉਨ੍ਹਾਂ ਦੀ ਦੋ ਨਵੀਆਂ ਤਸਵੀਰਾਂ ਖੂਬ ਸੁਰਖੀਆਂ ਵਟੋਰ ਰਹੀਆਂ ਹਨ।
ਜੀ ਹਾਂ ਉਨ੍ਹਾਂ ਦੀ ਪਤਨੀ ਸਾਕਸ਼ੀ ਧੋਨੀ Sakshi Dhoni ਨੇ ਮਹੇਂਦਰ ਸਿੰਘ ਧੋਨੀ ਦੀਆਂ ਦੋ ਕਿਊਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਨਾਲ ਹੀ ਕੈਪਸ਼ਨ ‘ਚ ਲਿਖਿਆ ਹੈ- “ਮਾਹੀ” ਅਤੇ ਉਨ੍ਹਾਂ ਦਾ “ਹਨੀ” ! #chaidates’। ਇਨ੍ਹਾਂ ਤਸਵੀਰਾਂ ‘ਚ ਦੇਖ ਸਕਦੇ ਹੋ MS Dhoni ਨੇ ਆਪਣੇ ਮੋਢੇ ਉੱਤੇ ਆਪਣਾ ਪਾਲਤੂ ਤੋਤੇ ਨੂੰ ਬੈਠਿਆ ਹੋਇਆ ਹੈ ਅਤੇ ਨਾਲ ਹੀ ਮਾਹੀ ਕੱਚ ਦੇ ਗਿਲਾਸ ‘ਚ ਚਾਹ ਪੀਂਦੇ ਹੋਏ ਨਜ਼ਰ ਆ ਰਹੇ ਹਨ। ਪ੍ਰਸ਼ੰਸਕਾਂ ਨੂੰ ਆਪਣੇ ਪਸੰਦੀਦਾ ਕ੍ਰਿਕੇਟਰ ਦਾ ਇਹ ਦੇਸੀ ਅੰਦਾਜ਼ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ। ਇਸ ਪੋਸਟ ਉੱਤੇ 9 ਲੱਖ ਤੋਂ ਵੱਧ ਲਾਈਕਸ ਤੇ ਅਣਗਿਣਤੀ ਕਮੈਂਟ ਆ ਚੁੱਕੇ ਹਨ।
ਦੱਸ ਦਈਏ ਮਹੇਂਦਰ ਸਿੰਘ ਧੋਨੀ ਨੇ ਪਿਛਲੇ ਸਾਲ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਸੰਨਿਆਸ ਲੈ ਲਿਆ ਸੀ । ਦੱਸਣਯੋਗ ਹੈ ਕਿ ਧੋਨੀ ਦੀ ਕਪਤਾਨੀ 'ਚ ਭਾਰਤੀ ਟੀਮ ਨੇ 178 ਅੰਤਰਰਾਸ਼ਟਰੀ ਮੈਚ ਜਿੱਤੇ ਹਨ। ਸਾਲ 2011 'ਚ ਧੋਨੀ ਨੇ 28 ਸਾਲ ਬਾਅਦ ਭਾਰਤੀ ਟੀਮ ਨੂੰ ਵਿਸ਼ਵ ਚੈਂਪੀਅਨ (World Champion) ਬਣਾਇਆ ਸੀ। ਧੋਨੀ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ 2013 ਆਈਸੀਸੀ ਚੈਂਪੀਅਨਸ ਟਰਾਫੀ ਜਿੱਤੀ ਸੀ।
View this post on Instagram