‘Salman Khan Death Threat’ ਮਾਮਲੇ ‘ਚ ਮਹਾਰਾਸ਼ਟਰ ਗ੍ਰਹਿ ਵਿਭਾਗ ਨੇ ਕੀਤਾ ਅਹਿਮ ਖੁਲਾਸਾ, ਲਾਰੈਂਸ ਬਿਸ਼ਨੋਈ ਨੇ…
Salman Khan Death Threat: ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਬੀਤੇ ਦਿਨੀਂ ਚਿੱਠੀ ਭੇਜ ਕੇ ਧਮਕੀ ਦੇਣ ਦੇ ਮਾਮਲੇ 'ਚ ਨਵਾਂ ਖੁਲਾਸਾ ਹੋਇਆ ਹੈ। ਗ੍ਰਹਿ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ, ANI ਨੇ ਦਾਅਵਾ ਕੀਤਾ ਕਿ ਸਲਮਾਨ ਖ਼ਾਨ ਅਤੇ ਉਸਦੇ ਪਿਤਾ ਸਲੀਮ ਖ਼ਾਨ ਨੂੰ ਆਪਣੀ ਤਾਕਤ ਦਿਖਾਉਣ ਲਈ ਧਮਕੀ ਦੇਣ ਪਿੱਛੇ ਬਿਸ਼ਨੋਈ ਗੈਂਗ ਦਾ ਮਕਸਦ ਸੀ। ਉਹ ਡਰ ਦਾ ਮਾਹੌਲ ਪੈਦਾ ਕਰਨਾ ਚਾਹੁੰਦੇ ਸਨ ਤਾਂ ਜੋ ਉਹ ਇਸ ਦਾ ਫਾਇਦਾ ਉਠਾ ਕੇ ਵੱਡੇ ਕਾਰੋਬਾਰੀਆਂ ਅਤੇ ਅਦਾਕਾਰਾਂ ਤੋਂ ਵੱਡੀਆਂ ਰਕਮਾਂ ਵਸੂਲ ਕਰ ਸਕਣ।
ਹੋਰ ਪੜ੍ਹੋ : ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਕੀਤਾ ਗ੍ਰਿਫਤਾਰ
ਏਐਨਆਈ ਮੁਤਾਬਕ ਹਰਿਆਣਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੇ ਇੰਸਪੈਕਟਰ ਦਿਨੇਸ਼ ਚੌਹਾਨ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸ਼ੱਕੀ ਮਹਾਕਾਲ ਅਤੇ ਮੁਲਜ਼ਮ ਸੰਤੋਸ਼ ਜਾਧਵ ਤੋਂ ਪੁਲਿਸ ਨੇ ਪੁੱਛਗਿੱਛ ਕੀਤੀ ਹੈ। ਉਨ੍ਹਾਂ ਵੱਲੋਂ ਵਿਕਰਮ ਬਰਾੜ, ਜੋ ਕਿ ਇੱਕ ਹੋਰ ਕੇਸ ਵਿੱਚ ਭਗੌੜਾ ਹੈ, ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਚੌਹਾਨ ਅਨੁਸਾਰ ਮਹਾਕਾਲ ਅਤੇ ਜਾਧਵ ਵਿਕਰਮ ਬਰਾੜ ਨਾਲ ਆਨਲਾਈਨ ਸੰਪਰਕ ਰੱਖਦੇ ਸਨ ਪਰ ਹਾਲ ਦੀ ਘੜੀ ਉਨ੍ਹਾਂ ਦੀ ਕੋਈ ਗੱਲਬਾਤ ਨਹੀਂ ਹੋਈ।
Image Source: Twitter
ਪੁਲਸ ਸੂਤਰਾਂ ਮੁਤਾਬਕ ਸਲਮਾਨ ਨੂੰ ਧਮਕੀ ਦੇਣ ਵਾਲੇ ਮਾਮਲੇ ਦੀ ਜਾਂਚ ਦੌਰਾਨ ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਰਹਿਣ ਵਾਲੇ ਗੈਂਗਸਟਰ ਵਿਕਰਮ ਬਰਾੜ ਦਾ ਨਾਂ ਸਾਹਮਣੇ ਆਇਆ ਹੈ। ਇਹ ਗੈਂਗਸਟਰ ਇਸ ਮਾਮਲੇ ਦਾ ਮਾਸਟਰਮਾਈਂਡ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਦੋ ਸ਼ੱਕੀ ਦੋਸ਼ੀਆਂ ਸੂਰਜ ਅਤੇ ਅੰਸਾ ਦੇ ਨਾਂ ਵੀ ਸਾਹਮਣੇ ਆਏ ਹਨ। ਉਹ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਰਾਜਸਥਾਨ ਦੇ ਜਲੌਰ ਦਾ ਰਹਿਣ ਵਾਲਾ ਹੈ। ਤਿੰਨੋਂ ਕਲਿਆਣ, ਮੁੰਬਈ ਵਿਚ ਰੁਕੇ ਸਨ ਅਤੇ ਕਥਿਤ ਤੌਰ 'ਤੇ ਧਮਕੀ ਭਰਿਆ ਪੱਤਰ ਛੱਡਿਆ ਸੀ।
ਦੱਸ ਦੇਈਏ ਕਿ ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਨੂੰ 5 ਜੂਨ ਨੂੰ ਸੈਰ ਕਰਨ ਦੌਰਾਨ ਇੱਕ ਬੈਂਚ 'ਤੇ ਇਹ ਧਮਕੀ ਭਰੀ ਚਿੱਠੀ ਮਿਲੀ ਸੀ। ਇਸ ਚਿੱਠੀ ਦੇ ਰਾਹੀਂ ਸਲਮਾਨ ਤੇ ਉਨ੍ਹਾਂ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਚਿੱਠੀ ਚ ਲਿਖਿਆ ਸੀ ਕਿ ਪਿਉ-ਪੁੱਤ ਦਾ ਸਿੱਧੂ ਮੂਸੇਵਾਲਾ ਵਰਗਾ ਹਾਲ ਕਰ ਦੇਵਾਂਗੇ। ਚਿੱਠੀ ਵਿਚ ਹੇਠਾਂ ‘GB ਤੇ LB' ਲਿਖਿਆ ਗਿਆ ਸੀ।
ਜਿਸ ਤੋਂ ਇਹ ਅੰਦਾਜ਼ ਲਗਾਇਆ ਗਿਆ ਸੀ ਕਿ ਇਹ ਬਦਨਾਮ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਹੋ ਸਕਦੇ ਹਨ। ਦੱਸ ਦਈਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਿਛਲੇ ਮਹੀਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਦੀ ਜ਼ਿੰਮੇਵਾਰੀ ਕੈਨੇਡਾ 'ਚ ਬੈਠੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਸੀ। ਲਾਰੈਂਸ ਗੈਂਗ ਵੱਲੋਂ ਇੱਕ ਸ਼ਾਰਪਸ਼ੂਟਰ ਵੀ ਸਲਮਾਨ ਖ਼ਾਨ ਨੂੰ ਮਾਰਨ ਲਈ ਭੇਜਿਆ ਸੀ। ਉੱਧਰ ਦੱਸ ਦਈਏ ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਮਾਮਲੇ ਚ ਪੰਜਾਬ ਪੁਲਿਸ ਲਾਰੈਂਸ ਨੂੰ ਪੰਜਾਬ ਲੈ ਆਈ ਹੈ। ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।