ਜਾਨੋ ਮਾਰਨ ਦੀਆਂ ਧਮਕੀਆਂ ਮਿਲਣ ਮਗਰੋਂ ਸਲਮਾਨ ਖ਼ਾਨ ਨੇ ਆਪਣੀ ਕਾਰ ਕੀਤੀ ਅਪਗ੍ਰੇਡ, ਖਰੀਦੀ ਨਵੀਂ ਬੁਲੇਟਪ੍ਰੂਫ਼ ਗੱਡੀ

Reported by: PTC Punjabi Desk | Edited by: Pushp Raj  |  July 30th 2022 12:42 PM |  Updated: July 30th 2022 10:25 PM

ਜਾਨੋ ਮਾਰਨ ਦੀਆਂ ਧਮਕੀਆਂ ਮਿਲਣ ਮਗਰੋਂ ਸਲਮਾਨ ਖ਼ਾਨ ਨੇ ਆਪਣੀ ਕਾਰ ਕੀਤੀ ਅਪਗ੍ਰੇਡ, ਖਰੀਦੀ ਨਵੀਂ ਬੁਲੇਟਪ੍ਰੂਫ਼ ਗੱਡੀ

Salman Khan upgarde his car bulletproof Cruiser: ਮਸ਼ਹੂਰ ਪੰਜਾਬੀ ਅਦਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਬਾਲੀਵੁੱਡ ਦੇ ਕਈ ਸੈਲਬਸ ਨੂੰ ਵੀ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਨ੍ਹਾਂ ਵਿੱਚ ਬਾਲੀਵੁੱਡ ਦੇ ਦਬੰਗ ਖ਼ਾਨ  ਸਲਮਾਨ ਖ਼ਾਨ ਦਾ ਨਾਂਅ ਵੀ ਸ਼ਾਮਲ ਹੈ। ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਚੱਲਦੇ ਸਲਮਾਨ ਖ਼ਾਨ ਦੀ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ।

salman khan and Lawrence Bishnoi

ਸਲਮਾਨ ਖ਼ਾਨ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੇ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਲਾਰੇਂਸ ਨੇ ਸਲਮਾਨ ਖ਼ਾਨ ਨੂੰ ਮਾਰਨ ਸੁਪਾਰੀ ਦਿੱਤੀ ਸੀ ਅਤੇ ਉਸ ਨੂੰ ਮਾਰਨ ਲਈ ਇੱਕ ਸ਼ੂਟਰ ਵੀ ਮੁੰਬਈ ਪਹੁੰਚਿਆ ਸੀ। ਇਸ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖ਼ਾਨ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ।

ਹਾਲ ਹੀ 'ਚ ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਨੂੰ ਇੱਕ ਹੋਰ ਧਮਕੀ ਭਰਿਆ ਪੱਤਰ ਮਿਲਿਆ ਹੈ। ਇਸ ਤੋਂ ਬਾਅਦ ਸਲਮਾਨ ਖ਼ਾਨ ਨੇ ਹਾਲ ਹੀ 'ਚ ਮੁੰਬਈ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਸੀ ਅਤੇ ਉਹ ਲਾਈਸੈਂਸੀ ਹਥਿਆਰ ਰੱਖਣ 'ਤੇ ਵਿਚਾਰ ਕਰ ਰਹੇ ਹਨ। ਹੁਣ ਖਬਰ ਹੈ ਕਿ ਸਲਮਾਨ ਖ਼ਾਨ ਨੇ ਆਪਣੀ ਸੁਰੱਖਿਆ ਵਧਾਉਣ ਦੇ ਨਾਲ-ਨਾਲ ਕਾਰ ਨੂੰ ਵੀ ਅਪਗ੍ਰੇਡ ਕਰ ਲਿਆ ਹੈ।

 

ਸਲਮਾਨ ਖ਼ਾਨ ਨੇ ਹੁਣ ਚਿੱਟੇ ਰੰਗ ਦੀ ਬੁਲੇਟਪਰੂਫ਼ ਲੈਂਡ ਕਰੂਜ਼ਰ ਇਸਤੇਮਾਲ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਦੇ ਨਾਲ ਹਥਿਆਰਬੰਦ ਸੁਰੱਖਿਆ ਗਾਰਡਸ ਵੀ ਮੌਜੂਦ ਰਹਿੰਦੇ ਹਨ। ਇਸ ਤੋਂ ਪਹਿਲਾਂ ਸਲਮਾਨ ਖ਼ਾਨ ਲੈਂਡ ਰੋਵਰ ਰਾਹੀਂ ਯਾਤਰਾ ਕਰਦੇ ਸਨ।

ਦਰਅਸਲ ਸਲਮਾਨ ਖ਼ਾਨ 'ਤੇ ਰਾਜਸਥਾਨ ਦੇ ਜੋਧਪੁਰ 'ਚ ਕਾਲੇ ਹਿਰਨ ਦੇ ਸ਼ਿਕਾਰ ਦਾ ਦੋਸ਼ ਹੈ। ਰਾਜਸਥਾਨ ਦਾ ਬਿਸ਼ਨੋਈ ਸਮਾਜ ਕਾਲੇ ਹਿਰਨ ਨੂੰ ਪਵਿੱਤਰ ਮੰਨਦਾ ਹੈ। ਇਸ ਤੋਂ ਬਾਅਦ ਹੀ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਸਲਮਾਨ ਖ਼ਾਨ ਨੂੰ ਬਿਸ਼ਨੋਈ ਸਮਾਜ ਦੀ ਇੱਜ਼ਤ ਦੇ ਨਾਂ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

Salman Khan upgrades his car to bulletproof cruiser following death threats by 'Lawrence Bishnoi gang'

ਹੋਰ ਪੜ੍ਹੋ: ਰਣਬੀਰ ਕਪੂਰ ਤੇ ਸ਼ਰਧਾ ਕਪੂਰ ਦੇ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ, ਰਾਜਸ਼੍ਰੀ ਪ੍ਰੋਡਕਸ਼ਨ ਦੇ ਸੈੱਟ 'ਤੇ ਲੱਗੀ ਅੱਗ

ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖ਼ਾਨ ਨੂੰ ਆਖਰੀ ਵਾਰ ਫਿਲਮ 'ਅੰਤਿਮ: ਦਿ ਫਾਈਨਲ ਟਰੂਥ' 'ਚ ਦੇਖਿਆ ਗਿਆ ਸੀ। ਹੁਣ ਉਹ ਜਲਦ ਹੀ ਕੈਟਰੀਨਾ ਕੈਫ ਅਤੇ ਇਮਰਾਨ ਹਾਸ਼ਮੀ ਨਾਲ ਫਿਲਮ 'ਟਾਈਗਰ 3' 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਸਲਮਾਨ ਇਸ ਸਮੇਂ ਆਪਣੀ ਆਉਣ ਵਾਲੀ ਫਿਲਮ 'ਕਭੀ ਈਦ ਕਭੀ ਦੀਵਾਲੀ' ਦੀ ਸ਼ੂਟਿੰਗ ਕਰ ਰਹੇ ਹਨ, ਜਿਸ 'ਚ ਉਨ੍ਹਾਂ ਨਾਲ ਪੂਜਾ ਹੇਗੜੇ ਨਜ਼ਰ ਆਵੇਗੀ। ਖਬਰ ਇਹ ਵੀ ਹੈ ਕਿ ਜਲਦ ਹੀ ਸਲਮਾਨ ਖ਼ਾਨ 'ਨੋ ਐਂਟਰੀ' ਦੇ ਸੀਕਵਲ ਦੀ ਸ਼ੂਟਿੰਗ ਸ਼ੁਰੂ ਕਰ ਸਕਦੇ ਹਨ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network